- ਮਨਜੀਤ ਕੌਰ ਨੂੰ ਬਣਾਇਆ ਗਿਆ ਬਲਾਕ ਬਲਾਚੌਰ ਦਾ ਪ੍ਰਧਾਨ -
ਮੀਟਿੰਗ ਦੌਰਾਨ ਬਲਾਕ ਬਲਾਚੌਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ । ਫੋਟੋ - ਬਾਵਾ |
ਬਲਾਚੌਰ/ਨਵਾਂਸ਼ਹਿਰ(ਨਵਸੰਗੀਤ/ਬਲਜੀਤ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਬਲਾਕ ਬਲਾਚੌਰ ਦੀ ਮੀਟਿੰਗ ਜ਼ਿਲਾ ਨਵਾਂਸ਼ਹਿਰ ਦੀ ਪ੍ਰਧਾਨ ਪੂਨਾ ਰਾਣੀ ਜੀਤਪੁਰ ਦੀ ਪ੍ਰਧਾਨਗੀ ਹੇਠ ਹੋਈ । ਜਿਸ ਦੌਰਾਨ ਸੀਟੂ ਯੂਨੀਅਨ ਨੂੰ ਛੱਡ ਕੇ 100 ਤੋਂ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਿੱਚ ਸ਼ਾਮਲ ਹੋਈਆਂ ਤੇ ਉਹਨਾਂ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕੀਤਾ । ਇਸ ਮੌਕੇ ਪੂਨਾ ਰਾਣੀ ਨੇ ਨਵੀਆਂ ਆਈਆਂ ਵਰਕਰਾਂ ਤੇ ਹੈਲਪਰਾਂ ਦਾ ਸਵਾਗਤ ਕੀਤਾ । ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਜਥੇਬੰਦੀ ਨੇ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵੱਡੇ ਸੰਘਰਸ਼ ਲੜੇ ਹਨ ਤੇ ਜਿੱਤਾਂ ਪ੍ਰਾਪਤ ਕੀਤੀਆਂ ਹਨ । ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ । ਇਸ ਮੀਟਿੰਗ ਦੌਰਾਨ ਮਨਜੀਤ ਕੌਰ ਨੂੰ ਬਲਾਕ ਬਲਾਚੌਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ 11 ਮੈਂਬਰੀ ਕਮੇਟੀ ਬਣਾਈ ਗਈ ।