ਹਰਗੋਬਿੰਦ ਕੌਰ ਦੇ ਸੰਘਰਸ਼ ਅੱਗੇ ਸਰਕਾਰਾਂ ਝੁਕੀਆਂ

bttnews
0

 ਆਂਗਣਵਾੜੀ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੂੰ 10 ਜਨਵਰੀ ਨੂੰ ਸੂਬਾ ਪੱਧਰੀ ਸਮਾਗਮ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਰਨਗੀਆਂ ਸਨਮਾਨਿਤ

ਹਰਗੋਬਿੰਦ ਕੌਰ ਦੇ ਸੰਘਰਸ਼ ਅੱਗੇ ਸਰਕਾਰਾਂ ਝੁਕੀਆਂ
 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਜਾਣਕਾਰੀ ਦਿੰਦੇ ਹੋਏ ਤੇ ਨਾਲ ਹੋਰ ਆਗੂ

ਚੰਡੀਗੜ੍ਹ , 8 ਜਨਵਰੀ (ਸੁਖਪਾਲ ਸਿੰਘ ਢਿੱਲੋਂ)-
 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਕੌਮੀ ਪ੍ਰਧਾਨ ਨਿਧੜਕ ਤੇ ਦਲੇਰ ਆਗੂ ਹਰਗੋਬਿੰਦ ਕੌਰ ਨੂੰ ਜਥੇਬੰਦੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ ।

 
 ਆਂਗਣਵਾੜੀ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ , ਜਿੰਨਾ ਨੂੰ ਸਨਮਾਨਿਤ ਕੀਤਾ ਜਾਣਾ ਹੈ ।

ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਦਫ਼ਤਰ ਸਕੱਤਰ ਤੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਨੇ ਦਿੱਤੀ । ਉਹਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਜੋ ਵਾਧਾ ਪੰਜਾਬ ਸਰਕਾਰ ਨੇ ਕੀਤਾ ਹੈ , ਉਹ ਹਰਗੋਬਿੰਦ ਕੌਰ ਵੱਲੋਂ ਕੀਤੇ ਗਏ ਵੱਡੇ ਸੰਘਰਸ਼ਾਂ ਕਰਕੇ ਹੀ ਹੋਇਆ ਹੈ ਤੇ ਅਜਿਹੇ ਸਿਰਮੌਰ ਆਗੂ ਵਿਰਲੇ ਟਾਂਵੇਂ ਹੀ ਹੁੰਦੇ ਹਨ ਜਿੰਨ੍ਹਾਂ ਦੇ ਸੰਘਰਸ਼ਾਂ ਅੱਗੇ ਸਰਕਾਰਾਂ ਝੁਕਦੀਆਂ ਹਨ । ਉਹਨਾਂ ਦੱਸਿਆ ਕਿ 10 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਹਰਗੋਬਿੰਦ ਕੌਰ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ । ਵਰਨਣਯੋਗ ਹੈ ਕਿ 250 ਰੁਪਏ ਪ੍ਰਤੀ ਮਹੀਨੇ ਤੇ ਭਰਤੀ ਹੋਈਆਂ ਆਂਗਣਵਾੜੀ ਵਰਕਰਾਂ ਨੂੰ ਹੁਣ 9500 ਰੁਪਏ ਪ੍ਰਤੀ ਮਹੀਨਾ ਮਿਲਣਗੇ ਤੇ ਹੈਲਪਰਾਂ ਨੂੰ 5100 ਰੁਪਏ । ਹਰਗੋਬਿੰਦ ਕੌਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਖ਼ਾਤਰ ਪੁਲਿਸ ਦੀਆਂ ਕੁੱਟਾਂ ਖਾਧੀਆਂ ਹਨ । ਜੇਲ ਵਿੱਚ ਬੰਦ ਰਹੇ ਹਨ । ਪਰ ਫੇਰ ਵੀ ਉਹਨਾਂ ਦੇ ਹੌਸਲੇ ਹਮੇਸ਼ਾਂ ਬੁਲੰਦ ਰਹੇ ਹਨ ਤੇ ਇਸੇ ਕਰਕੇ ਸਰਕਾਰਾਂ ਨੂੰ ਉਹਨਾਂ ਦੇ ਸੰਘਰਸ਼ਾਂ ਅੱਗੇ ਝੁਕਣ ਲਈ ਮਜਬੂਰ ਹੋਣਾ ਪਿਆ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੇ ਦਰਬਾਰੇ ਜੋ ਮਾਣ ਸਨਮਾਨ ਤੇ ਸਤਿਕਾਰ ਮਿਲ ਰਿਹਾ ਹੈ ਉਹ ਅਜਿਹੇ ਲੀਡਰਾਂ ਦੀ ਦੇਣ ਕਰਕੇ ਹੀ ਹੈ । 

Post a Comment

0Comments

Post a Comment (0)