Breaking

ਨਸ਼ਾ ਤਸਕਰੀ ਮਾਮਲੇ 'ਚ ਫਸੇ ਬਿਕਰਮ ਮਜੀਠੀਆ ਅਦਾਲਤ 'ਚ ਪੇਸ਼, 22 ਮਾਰਚ ਤੱਕ ਰਹਿਣਗੇ ਜੇਲ੍ਹ

ਮੁਹਾਲੀ, 08 ਮਾਰਚ (ਜਸਵਿੰਦਰ ਬਿੱਟਾ)- ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਨਸ਼ਾ ਤਸਕਰੀ ਮਾਮਲੇ 'ਚ ਫਸੇ  ਬਿਕਰਮ ਮਜੀਠੀਆ ਅਦਾਲਤ 'ਚ ਪੇਸ਼, 22 ਮਾਰਚ ਤੱਕ ਰਹਿਣਗੇ ਜੇਲ੍ਹ

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਜੀਠੀਆ ਦਾ 14 ਦਿਨ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ 22 ਮਾਰਚ ਤੱਕ ਵਧਾ ਦਿੱਤਾ ਹੈ। ਹੁਣ ਮਜੀਠੀਆ ਜੇਲ੍ਹ 'ਚ ਰਹਿ ਕੇ ਸੁਣਨਗੇ ਵਿਧਾਨ ਸਭਾ ਦੇ ਨਤੀਜੇ। ਮਜੀਠੀਆ ਨੇ 24 ਮਾਰਚ ਨੂੰ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਪੇਸ਼ੀ ਤੋਂ ਬਾਅਦ ਉਸ ਨੂੰ 8 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ।
20 ਦਸੰਬਰ ਨੂੰ ਕੇਸ ਦਰਜ ਕੀਤਾ ਗਿਆ ਸੀ
ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਉਹ ਰੂਪੋਸ਼ ਹੋ ਗਿਆ। ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ, ਪਰ ਹਾਈ ਕੋਰਟ ਨੇ 24 ਜਨਵਰੀ ਨੂੰ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ਸੁਪਰੀਮ ਕੋਰਟ ਪਹੁੰਚੇ ਅਤੇ ਉਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਸਨ।

Post a Comment

Previous Post Next Post