Breaking

ਕਣਕ ਦੀ ਕਟਾਈ ਕੰਬਾਇਨ ਨਾਲ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕਰਨ ਦੀ ਮਨਾਹੀ

ਕਣਕ ਦੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ ਤੇ ਸਖਤ ਪਾਬੰਦੀ

ਕਣਕ ਦੀ ਕਟਾਈ ਕੰਬਾਇਨ ਨਾਲ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕਰਨ ਦੀ ਮਨਾਹੀ

 ਸ੍ਰੀ ਮੁਕਤਸਰ ਸਾਹਿਬ, (BTTNEWS) 31 ਮਾਰਚ- ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕਣਕ ਦੀ ਕਟਾਈ ਕੰਬਾਇਨ ਨਾਲ ਕਰਨ ਦੀ ਸਖਤ ਪਾਬੰਦੀ ਲਗਾ ਦਿੱਤੀ ਹੈ।
ਜਿ਼ਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਜਿ਼ਲ੍ਹੇ ਦੀ ਹਦੂਦ ਅੰਦਰ ਕਣਕ ਦੇ ਨਾੜ ਦੀ ਰਹਿੰਦ ਖੂਦ ਨੂੰ ਵੀ ਅੱਗ ਲਗਾਉਣ ਦੀ ਸਖਤ ਪਾਬੰਦੀ ਲਗਾ ਦਿੱਤੀ ਗਈ ਹੈ।ਇਹ ਹੁਕਮ 5 ਮਈ 2022 ਤੱਕ ਲਾਗੂ ਰਹਿਣਗੇ । ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Post a Comment

Previous Post Next Post