7 ਅਪ੍ਰੈਲ ਤੋਂ 7 ਮਈ ਤੱਕ ਸੇਵਾ ਕੇਂਦਰ ਦੇ ਕੰਮ ਕਾਜ ਤੇ ਸਮੇਂ ਵਿੱਚ ਕੀਤੀ ਤਬਦੀਲੀ

bttnews
0

ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੇ੍ਹ ਰਹਿਣਗੇ ਸੇਵਾ ਕੇਂਦਰ

7 ਅਪ੍ਰੈਲ  ਤੋਂ 7 ਮਈ  ਤੱਕ ਸੇਵਾ ਕੇਂਦਰ ਦੇ ਕੰਮ ਕਾਜ ਤੇ ਸਮੇਂ ਵਿੱਚ  ਕੀਤੀ ਤਬਦੀਲੀ

ਸ੍ਰੀ ਮੁਕਤਸਰ ਸਾਹਿਬ  6 ਅਪ੍ਰੈਲ, (BTTNEWS)-
ਸੇਵਾ ਕੇਂਦਰ ਚ ਆਮ ਜਨਤਾ ਦੀ ਸਹੂਲਤ ਨੂੰ ਵੇਖਦੇ ਹੋਏ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਅਤੇ ਸਮੇਂ ਵਿੱਚ 7 ਅਪ੍ਰੈਲ ਤੋਂ ਤਬਦੀਲੀ ਕੀਤੀ ਗਈ ਹੈ । ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ* ਅਤੇ  ਸ਼ਨੀਵਾਰ  ਅਤੇ ਐਤਵਾਰ  ਨੂੰ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ  ਖੁੱਲੇ ਰਹਿਣਗੇ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਿਸ ਰਾਜਦੀਪ ਕੌਰ ਨੇ ਦਿੱਤੀ ।

ਉਹਨਾਂ  ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 15 ਸੇਵਾ ਕੇਂਦਰ ਚੱਲ ਰਹੇ ਹਨ, ਇਹਨਾਂ ਸੇਵਾ ਕੇਂਦਰਾਂ ਵਲੋ 24 ਵਿਭਾਗਾ ਦੀਆਂ 379 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ  ਹਨ ।
                                 ਉਹਨਾ ਦੱਸਿਆ  ਕਿ ਲੋਕਾਂ ਨੂੰ ਬਿਹਤਰ ਪ੍ਰਸਾਸਨਿਕ ਸਹੂਲਤਾ ਉਪਲਬਧ  ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ, ਕਿਉਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ।

Post a Comment

0Comments

Post a Comment (0)