Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਪੂਨਾ ਰਾਣੀ ਜੀਤਪੁਰ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਨਵਾਂ ਸ਼ਹਿਰ ਦਾ ਪ੍ਰਧਾਨ ਬਣਾਇਆ ਗਿਆ

 ਨਵਾਂ ਸ਼ਹਿਰ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਦੋ ਹਫ਼ਤਿਆਂ ਤੱਕ ਨਾ ਦਿੱਤਾ ਗਿਆ ਤਾਂ ਜ਼ਿਲਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਅੱਗੇ ਲਗਾਇਆ ਜਾਵੇਗਾ ਰੋਸ ਧਰਨਾ...

 ਨਵਾਂ ਸ਼ਹਿਰ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਦੋ ਹਫ਼ਤਿਆਂ ਤੱਕ ਨਾ ਦਿੱਤਾ ਗਿਆ ਤਾਂ ਜ਼ਿਲਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਅੱਗੇ ਲਗਾਇਆ ਜਾਵੇਗਾ ਰੋਸ ਧਰਨਾ - ਹਰਗੋਬਿੰਦ ਕੌਰ

ਪੂਨਾ ਰਾਣੀ ਜੀਤਪੁਰ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਨਵਾਂ ਸ਼ਹਿਰ ਦਾ ਪ੍ਰਧਾਨ ਬਣਾਇਆ ਗਿਆ

ਨਵਾਂ ਸ਼ਹਿਰ, 30 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਨਵਾਂ ਸ਼ਹਿਰ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ । ਜਿਸ ਦੌਰਾਨ ਪੂਨਾ ਰਾਣੀ ਜੀਤਪੁਰ ਨੂੰ ਜ਼ਿਲਾ ਨਵਾਂ ਸ਼ਹਿਰ ਦਾ ਪ੍ਰਧਾਨ ਬਣਾਇਆ ਗਿਆ । ਜਦੋਂ ਕਿ ਪੂਨਮ ਜੰਡੀ ਨੂੰ ਸੀਨੀਅਰ ਮੀਤ ਪ੍ਰਧਾਨ , ਸੁਰੇਸ਼ ਕਸਾਲਾ ਨੂੰ ਮੀਤ ਪ੍ਰਧਾਨ , ਮਨਜੀਤ ਕੌਰ ਜਾਡਲੀ ਨੂੰ ਜਨਰਲ ਸਕੱਤਰ , ਪਰਮਜੀਤ ਕੌਰ ਭੱਦੀ ਅਤੇ ਬਲਜੀਤ ਕੌਰ ਲਾਲੋ ਮਾਜਰਾ ਨੂੰ ਸਹਾਇਕ ਸਕੱਤਰ , ਕੁਲਵੰਤ ਕੌਰ ਮਜਾਰੀ ਨੂੰ ਵਿੱਤ ਸਕੱਤਰ , ਸੀਤਾ ਰਾਣੀ ਨਵਾਂ ਸ਼ਹਿਰ ਨੂੰ ਸਹਾਇਕ ਵਿੱਤ ਸਕੱਤਰ , ਊਸ਼ਾ ਝਿੰਗੜਾਂ ਨੂੰ ਪ੍ਰੈਸ ਸਕੱਤਰ , ਨਰਿੰਦਰ ਸੋਢੀਆਂ ਨੂੰ ਪ੍ਰਚਾਰ ਸਕੱਤਰ ਅਤੇ ਮਨਪ੍ਰੀਤ ਕੌਰ ਮੁਬਾਰਕਪੁਰ ਨੂੰ ਜਥੇਬੰਧਕ ਸਕੱਤਰ ਬਣਾਇਆ ਗਿਆ । ਇਸ ਮੌਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸੂਬੇ ਅੰਦਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ । ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਪੱਕਾ ਕੀਤਾ ਜਾਵੇ । ਇਸ ਤੋਂ ਇਲਾਵਾ ਸਾਲ 2017 ਤੋਂ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ । ਹਰਗੋਬਿੰਦ ਕੌਰ ਨੇ ਕਿਹਾ ਕਿ ਨਵਾਂ ਸ਼ਹਿਰ ਵਿਖੇ ਸ਼ਹਿਰੀ ਖੇਤਰ ਅੰਦਰ ਚੱਲ ਰਹੇ ਸਾਰੇ ਹੀ ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਪਿਛਲੇਂ ਚਾਰ ਸਾਲਾਂ ਤੋਂ ਵਰਕਰਾਂ ਨੂੰ ਨਹੀਂ ਦਿੱਤਾ ਗਿਆ ਤੇ ਵਰਕਰਾਂ ਆਪਣੇ ਪੱਲਿਉਂ ਲਗਭਗ 36-36 ਹਜ਼ਾਰ ਰੁਪਈਆ ਭਰੀ ਬੈਠੀਆਂ ਹਨ । ਉਹਨਾਂ ਕਿਹਾ ਕਿ ਇਹਨਾਂ ਵਰਕਰਾਂ ਨੂੰ ਤੁਰੰਤ ਕਿਰਾਇਆ ਦਿੱਤਾ ਜਾਵੇ । ਉਹਨਾਂ ਨੇ

ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਸਖਤ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਦੋ ਹਫ਼ਤਿਆਂ ਤੱਕ ਵਰਕਰਾਂ ਨੂੰ ਸੈਂਟਰਾਂ ਦਾ ਕਿਰਾਇਆ ਨਾ ਦਿੱਤਾ ਗਿਆ ਤਾਂ ਨਵਾਂ ਸ਼ਹਿਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । 



No comments

Ads Place