ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਨੇ ਪੈਨਸ਼ਨਰਾਂ ਦੀ ਸੁਣੀਆਂ ਸ਼ਿਕਾਇਤਾ

bttnews
0

ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਨੇ ਪੈਨਸ਼ਨਰਾਂ ਦੀ ਸੁਣੀਆਂ ਸ਼ਿਕਾਇਤਾ

 ਸ੍ਰੀ ਮੁਕਤਸਰ ਸਾਹਿਬ 20 ਅਪ੍ਰੈਲ, (BTTNEWS)-
 ਸਵਰਨਜੀਤ ਕੌਰ, ਪੀ ਸੀ ਐਸ ,ਉਪ ਮੰਡਲ ਮੈਜਿਸਟਰੇਟ ਵਾਧੂ ਚਾਰਜ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਮੁਕਤਸਰ ਸਾਹਿਬ ਵੱਲੋਂ ਪੈਨਸ਼ਨ ਅਤੇ ਪੈਨਸ਼ਨਰਾਂ ਦੀ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੈਨਸ਼ਨ ਅਦਾਲਤ  ਲਗਾਈ ਗਈ। ਅਦਾਲਤ ਵਿੱਚ 40 ਦੇ ਕਰੀਬ ਪੈਨਸ਼ਨਰਾਂ ਵੱਲੋਂ ਆਪਣੀਆਂ ਸ਼ਿਕਾਇਤਾਂ ਪੇਸ਼ ਕੀਤੀਆਂ ਗਈਆ। ਉਨਾਂ ਵਿੱਚੋਂ ਕੁਝ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਰਹਿੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਿਤ ਵਿਭਾਗਾ ਦੇ ਮੁੱਖੀਆ ਨੂੰ ਨਿਯਤ ਸਮੇਂ ਦੇ ਅੰਦਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਦੇ ਆਦੇਸ਼ ਦਿੱਤੇ ਗਏ। ਹਾਜ਼ਰ ਆਏ ਅਧਿਕਾਰੀਆਂ ਅਤੇ ਮਹਿਕਮੇ ਦੇ ਡੀਲਿੰਗ ਹੈਂਡ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪੈਨਸ਼ਨਰਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਨਾਂ ਦੀ ਕਿਸੇ ਵੀ ਸਮੱਸਿਆ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕੀਤਾ ਜਾਵੇ। ਹਾਜ਼ਰ ਆਏ ਪੈਨਸ਼ਨਰਾਂ ਵੱਲੋਂ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਗਈ ਕਾਰਵਾਈ ਤੇ ਤਸੱਲੀ ਪ੍ਰਗਟ ਕੀਤੀ ਗਈ।

Post a Comment

0Comments

Post a Comment (0)