ਪੇਰੈਂਟਸ ਐਸੋਸੀਏਸ਼ਨ ਦੀ ਅਡਹਾਕ ਕਮੇਟੀ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖ਼ਿਲਾਫ਼ ਲਾਮਬੰਦੀ ਸ਼ੁਰੂ

bttnews
0

ਪੇਰੈਂਟਸ ਐਸੋਸੀਏਸ਼ਨ ਦੀ ਅਡਹਾਕ ਕਮੇਟੀ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖ਼ਿਲਾਫ਼ ਲਾਮਬੰਦੀ ਸ਼ੁਰੂ

 ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ (BTTNEWS)- ਪੇਰੈਂਟਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਅਤੇ ਲੁੱਟ ਖ਼ਿਲਾਫ਼ ਮੁੜ ਸਰਗਰਮੀ ਸ਼ੁਰੂ ਕਰਦਿਆਂ ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਨੇ ਪੁਰਾਣੀ ਕਮੇਟੀ ਭੰਗ ਕਰਦਿਆਂ ਅਡਹਾਕ ਕਮੇਟੀ ਦਾ ਗਠਨ ਕੀਤਾ। ਪਵਨ ਕੁਮਾਰ ਦੀ ਅਗਵਾਈ ਹੇਠ ਹਾਜ਼ਰ ਮੈਂਬਰਾਂ ਅੰਗਰੇਜ਼ ਸਿੰਘ, ਬਲਵਿੰਦਰ ਕੁਮਾਰ, ਮਨਜੀਤ ਕੁਮਾਰ, ਗੁਰਸੇਵਕ ਸਿੰਘ, ਕਰਮਜੀਤ ਸਿੰਘ, ਗੁਰਸੇਵਕ ਸਿੰਘ, ਜਗਤ ਸਿੰਘ ਨਾਗਰਾ, ਪ੍ਰਤਾਪ ਸਿੰਘ, ਅਮਰੀਕ ਸਿੰਘ, ਦਲਬੀਰ ਸਿੰਘ ਅਰੁਣ ਸੇਠੀ ਅਤੇ ਪਰਮਿੰਦਰ ਸਿੰਘ ਨੇ ਅਡਹਾਕ ਕਮੇਟੀ ਦਾ ਗਠਨ ਕਰਦਿਆਂ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਪਿਆਂ ਨੂੰ ਲਾਮਬੰਦ ਕਰਦਿਆਂ ਪੇਰੈਂਟਸ ਐਸੋਸੀਏਸ਼ਨ ਵੱਲੋਂ ਨਵੀਂ ਕਮੇਟੀ ਦੀ ਬਕਾਇਦਾ ਚੋਣ ਕੀਤੀ ਜਾਵੇਗੀ। ਇਸ ਮੌਕੇ ਹਾਜ਼ਰ ਕਮੇਟੀ ਆਗੂਆਂ ਨੇ ਦੱਸਿਆ ਕਿ ਸਲਾਨਾ ਚਾਰਜਸ ਦੇ ਨਾਂ 'ਤੇ ਹੁੰਦੀ ਲੁੱਟ ਰੋਕਣ ਲਈ ਆਉਣ ਵਾਲੇ ਦਿਨਾਂ ਵਿੱਚ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਮਿਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਾਈਵੇਟ ਸਕੂਲਾਂ ਨੇ ਕਿਤਾਬਾਂ ਵਾਲਿਆਂ ਨਾਲ ਗਠਜੋੜ ਕਰਕੇ ਅਤੇ ਹਰ ਸਾਲ ਕਿਤਾਬਾਂ ਦੀ ਤਬਦੀਲੀ ਕਰਕੇ ਮਾਪਿਆਂ ਨੂੰ ਨਵੀਆਂ ਕਿਤਾਬਾਂ ਅਤੇ ਵਰਦੀਆਂ ਸ਼ਹਿਰ ਦੀ ਇੱਕੋ ਦੁਕਾਨ ਤੋਂ ਲੈਣ ਲਈ ਮਜ਼ਬੂਰ ਕੀਤਾ ਹੈ ਇਸਦੇ ਖਿਲਾਫ ਉਹ ਮਾਪਿਆਂ ਨੂੰ ਲਾਮਬੰਦ ਕਰਦੇ ਹੋਏ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਸੰਘਰਸ਼ ਵਿੱਚ ਸ਼ਾਮਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ, ਬੀ ਡੀ ਖੁਰਾਣਾ, ਕਪਿਲ ਕੁਮਾਰ ਅਤੇ ਰਾਜ ਕੁਮਾਰ ਹਾਜ਼ਰ ਸਨ।

Post a Comment

0Comments

Post a Comment (0)