ਆਂਗਣਵਾੜੀ ਯੂਨੀਅਨ ਵੱਲੋਂ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਦੇ ਘਰ ਅੱਗੇ 22 ਮਈ ਨੂੰ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ

bttnews
0

ਆਂਗਣਵਾੜੀ ਯੂਨੀਅਨ ਵੱਲੋਂ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਦੇ ਘਰ ਅੱਗੇ 22 ਮਈ ਨੂੰ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ

 ਸ੍ਰੀ ਮੁਕਤਸਰ ਸਾਹਿਬ , 20 ਮਈ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜੋ  ਸੂਬਾ ਪੱਧਰੀ ਰੋਸ ਪ੍ਰਦਰਸ਼ਨ 22 ਮਈ ਦਿਨ ਐਤਵਾਰ ਨੂੰ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਰੱਖਿਆ ਗਿਆ ਸੀ , ਉਹ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੁੱਖ ਮੰਗ ਪਿਛਲੇਂ ਦੋ ਮਹੀਨਿਆਂ ਤੋਂ ਰੁਕੀਆਂ ਪਈਆਂ ਤਨਖਾਹਾਂ ਦੀ ਸੀ , ਜਿਸ ਦਾ ਬੱਜਟ ਸਰਕਾਰ ਨੇ ਜਾਰੀ ਕਰ ਦਿੱਤਾ ਹੈ। ਜਦੋਂ ਕਿ ਬਾਕੀ ਮੰਗਾਂ ਸਬੰਧੀ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਨੇ ਅਗਲੇ ਹਫ਼ਤੇ ਚੰਡੀਗੜ੍ਹ ਵਿਖੇ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕਰਨ ਲਈ ਵਾਹਦਾ ਕੀਤਾ ਹੈ । ਜਿਸ ਕਰਕੇ ਜਥੇਬੰਦੀ ਨੇ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ ।

Post a Comment

0Comments

Post a Comment (0)