ਝੋਨੇ ਦੀ ਸਿੱਧੀ ਬਿਜਾਈ ਨੁੰ ਉਤਸਾ਼ਹਿਤ ਕਰਨ ਲਈ ਕਾਕਾ ਬਰਾੜ` ਨੇ ਪਿੰਡ ਫੱਤਣਵਾਲਾ ਵਿਖੇ ਕੀਤੀ ਸ਼ੁਰੂਆਤ

bttnews
0
ਝੋਨੇ ਦੀ ਸਿੱਧੀ ਬਿਜਾਈ ਨੁੰ ਉਤਸਾ਼ਹਿਤ ਕਰਨ ਲਈ ਕਾਕਾ ਬਰਾੜ` ਨੇ ਪਿੰਡ ਫੱਤਣਵਾਲਾ ਵਿਖੇ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ 27 ਮਈ (BTTNEWS)-
ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ। ਜਿਸ ਤਹਿਤ ਰਾਜ ਦੇ 33 ਬਲਾਕ ਡਾਰਕ ਜ਼ੋਨ ਵਿੱਚ ਚਲੇ ਗਏ ਹਨ। ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਤਰ ਵੱਤਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਾਉਣ ਲਈ ਵੱਡੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਅੱਜ ਸ. ਜਗਦੀਪ ਸਿੰਘ ਕਾਕਾ ਬਰਾੜ` ਐਮ.ਐਲ.ਏ. ਸ਼੍ਰੀ ਮੁਕਤਸਰ ਸਾਹਿਬ ਨੇ ਪਿੰਡ ਫੱਤਣਵਾਲਾ ਦੇ ਕਿਸਾਨ ਸ਼੍ਰੀ ਭੁਪਿੰਦਰ ਸਿੰਘ ਅਤੇ ਸ੍ਰੀ ਜਰਮਨਜੀਤ ਸਿੰਘ ਦੇ ਖੇਤ ਵਿੱਚ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਦੇ ਹੋਏ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਕਿਸਾਨਾਂ ਦੀ ਹੌਸਲਾ ਅਫ਼ਜਾਈ ਕੀਤੀ।
ਖੇਤੀਬਾੜੀ ਵਿਭਾਗ ਵਲੋਂ ਪਿੰਡ ਫੱਤਣਵਾਲਾ ਵਿਖੇ ਲਗਾਏ ਗਏ ਕਿਸਾਨ ਸਿਖਲਾਈ ਕੈਂਪ ਮੌਕੇ ਐਮ.ਐਲ.ਏ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਖੁਦ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਜਿਸ ਨਾਲ ਪਾਣੀ ਦੀ ਬਚਤ ਵੀ ਹੁੰਦੀ ਹੈ ਅਤੇ ਨਿਰੋਲ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਹੱਥੀਂ ਕੰਮ ਕਰਨ ਲਈ ਪ੍ਰੇਰਦੇ ਹੋਏ ਕਿਹਾ ਕਿ ਉਹ ਆਰਗੈਨਿਕ ਖੇਤੀ ਨੂੰ ਵੀ ਅਪਣਾਉਣ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਖੇਤੀਬਾੜੀ ਦੇ ਨਾਲ ਨਾਲ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਨਾਲ ਜੁੜੇ ਸਹਾਇਕ ਧੰਦੇ ਜਿਵੇ ਮੁਰਗੀ ਪਾਲਣ, ਡੇਅਰੀ ਉਦਯੋਗ,ਬਾਗਬਾਨੀ ਅਤੇ ਸਬਜ਼ੀਆਂ ਵਰਗੇ ਧੰਦੇ ਜਰੂਰੀ ਅਪਨਾਉਣੇ ਚਾਹੀਦੇ ਹਨ।
ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਜਿ਼ਲ੍ਹੇ ਨੂੰ 93000 ਹੈਕ: ਦਾ ਟੀਚਾ ਪ੍ਰਾਪਤ ਹੋਇਆ ਹੈ।ਇਸ ਟੀਚੇ ਦੀ ਪ੍ਰਾਪਤ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਸਬੰਧ ਵਿੱਚ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਲਿਟਰੇਚਰ ਵੀ ਵੰਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਲੈਣ ਲਈ ਸਰਕਾਰ ਵਲੋਂ ਬਣਾਏ ਗਏ ਐਗਰੀ ਮਸ਼ੀਨਰੀ ਪੋਰਟਲ ਉਪਰ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜ਼ੋ ਇਸ ਸਬੰਧੀ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਉਹ ਸਰਕਲ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
ਕਿਸਾਨ ਸਿਖ਼ਲਾਈ ਕੈਂਪ ਵਿੱਚ ਸ਼੍ਰੀ ਸ਼ਵਿੰਦਰ ਸਿੰਘ, ਏ.ਡੀ.ਓ. ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਪੂਰਵਕ ਤਕਨੀਕੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਸ੍ਰੀ ਹਰਮਨਦੀਪ ਸਿੰਘ ਭੁੱਲਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੋਰਟਲ ਉਪਰ ਰਜਿਸਟਰਡ ਹੋਣ ਲਈ ਜਾਣਕਾਰੀ ਦਿੱਤੀ। ਇਸ ਕੈਂਪ ਦੇ ਅਖ਼ੀਰ ਵਿੱਚ ਸ਼੍ਰੀ ਜਗਸੀਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ,ਸ਼੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਤੌਰ ਤੇ ਪਹੰੁਚੇ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਜਗਮੀਤ ਸਿੰਘ ਜੱਗਾ ਐਮ.ਸੀ., ਸੁਖਜਿੰਦਰ ਸਿੰਘ ਬਬਲੂ ਬਰਾੜ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਅਰਸ ਬਰਾੜ ਜੱਸੇਆਣਾ, ਮਿਲਾਪਜੀਤ ਸਿੰਘ ਗਿੱਲ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ,ਹਰਜਿੰਦਰ ਸਿੰਘ, ਕਰਨਜੀਤ ਸਿੰਘ, ਸਵਰਨਜੀਤ ਸਿੰਘ ਵੀ ਮੌਜੂਦ ਸਨ।

Post a Comment

0Comments

Post a Comment (0)