ਆਂਗਣਵਾੜੀ ਯੂਨੀਅਨ ਨੇ ਮੰਗਾਂ ਸਬੰਧੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਰਾਹੀਂ ਵਿਭਾਗੀ ਮੰਤਰੀ ਤੇ ਡਾਇਰੈਕਟਰ ਨੂੰ ਭੇਜੇ ਮੰਗ ਪੱਤਰ

bttnews
0

ਆਂਗਣਵਾੜੀ ਯੂਨੀਅਨ ਨੇ ਮੰਗਾਂ ਸਬੰਧੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਰਾਹੀਂ ਵਿਭਾਗੀ ਮੰਤਰੀ ਤੇ ਡਾਇਰੈਕਟਰ ਨੂੰ ਭੇਜੇ ਮੰਗ ਪੱਤਰ
ਸ੍ਰੀ ਮੁਕਤਸਰ ਸਾਹਿਬ , 2 ਮਈ (ਢਿੱਲੋਂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ , ਬਲਾਕ ਮਲੋਟ , ਬਲਾਕ ਗਿੱਦੜਬਾਹਾ ਅਤੇ ਬਲਾਕ ਲੰਬੀ ਵੱਲੋਂ ਪਹਿਲਾਂ ਸੀ ਡੀ ਪੀ ੳ ਦਫ਼ਤਰਾਂ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਮੀਟਿੰਗ ਕੀਤੀ ਗਈ ਤੇ ਫੇਰ  ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਤੇ ਵਿਭਾਗ ਦੇ ਡਾਇਰੈਕਟਰ ਦੇ ਨਾਮ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਮੰਗ ਪੱਤਰ ਦਿੱਤੇ ਗਏ । ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਅਤੇ ਜ਼ਿਲਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ  ਨੇ ਚਿਤਾਵਨੀ ਦਿੱਤੀ ਕਿ ਜੇਕਰ ਸੂਬੇ ਅੰਦਰ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਨਾ ਕੀਤੀ ਗਈ ਤੇ ਜਥੇਬੰਦੀ ਦੀਆਂ ਹੋਰ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ । ਉਹਨਾਂ  ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ । ਜਦੋਂ ਤੱਕ ਇਹ ਲਾਗੂ ਨਹੀਂ ਹੁੰਦਾ ਉਦੋਂ ਤੱਕ  ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ 4 ਸਾਲਾਂ ਤੋਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਤੁਰੰਤ ਕੀਤੀ ਜਾਵੇ । ਭਰਤੀ ਦੇ ਨਿਯਮਾਂ ਵਿੱਚ ਪਿਛਲੀ ਸਰਕਾਰ ਵੱਲੋਂ ਕੁੱਝ ਤਰੁੱਟੀਆਂ ਕੀਤੀਆਂ ਗਈਆਂ ਸਨ ਉਹਨਾਂ ਨੂੰ ਠੀਕ ਕੀਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਕਰੈਚ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਸਾਲਾਂ ਦਾ ਮਾਣ ਭੱਤਾ ਦਿੱਤਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਸ ਤੇ ਤੁਰੰਤ ਰੋਕ ਲਗਾਈ ਜਾਵੇ ਆਂਗਣਵਾੜੀ ਸੈਂਟਰਾਂ ਦੀਆਂ  ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ ।‌ ਹਜ਼ਾਰਾਂ ਆਂਗਣਵਾੜੀ ਸੈਂਟਰਾਂ ਵਿੱਚ ਮੁੱਢਲੀਆਂ ਲੋੜੀਂਦੀਆਂ ਚੀਜ਼ਾਂ ਜਿਵੇਂ ਗੈਸ ਸਿਲੰਡਰ , ਬਰਤਨ , ਦਰੀਆਂ , ਫਰਨੀਚਰ , ਕੰਨਟੇਨਰ ਆਦਿ ਨਹੀਂ ਹਨ  , ਇਹਨਾਂ ਚੀਜ਼ਾਂ ਨੂੰ ਮੁਹੱਈਆ ਕਰਵਾਇਆ ਜਾਵੇ । ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰ ਅਤੇ ਹੋਰ ਲੋੜੀਂਦੇ ਕਾਗਜ਼ ਪੱਤਰ ਦਿੱਤੇ ਜਾਣ । ਵਾਧੂ ਚਾਰਜ ਦਾ ਕੰਮ ਕਰਦੀ ਵਰਕਰ ਨੂੰ ਮਹੀਨੇ ਦੇ ਘੱਟੋ ਘੱਟ ਪੰਜ ਹਜ਼ਾਰ ਰੁਪਏ ਦਿੱਤੇ ਜਾਣ । ਆਂਗਣਵਾੜੀ ਸੈਂਟਰਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਕੀਤੀਆਂ ਜਾਣ ।  ਇਸ ਮੌਕੇ ਕਿਰਨਪਾਲ ਕੌਰ ਮਹਾਂਬੱਧਰ , ਬਲਜਿੰਦਰ ਕੌਰ ਖੱਪਿਆਂਵਾਲੀ , ਇੰਦਰਪਾਲ ਕੌਰ ਮੁਕਤਸਰ , ਰਾਜਿੰਦਰ ਕੌਰ , ਅੰਮ੍ਰਿਤਪਾਲ ਕੌਰ ਥਾਂਦੇਵਾਲਾ , ਮਨਜੀਤ ਕੌਰ ਡੋਹਕ , ਨਰਿੰਦਰ ਕੌਰ ਕੋਟਲੀ ਸੰਘਰ , ਰਾਜਿੰਦਰ ਕੌਰ ਹਰੀਕੇ ਕਲਾਂ , ਜਸਵਿੰਦਰ ਕੌਰ ਬੱਬੂ ਦੋਦਾ , ਕੁਲਦੀਪ ਕੌਰ ਪੰਜਾਵਾ , ਵੀਰਪਾਲ ਕੌਰ ਬੀਦੋਵਾਲੀ , ਰਣਬੀਰ ਕੌਰ ਗਿੱਦੜਬਾਹਾ , ਕਿਰਨਜੀਤ ਕੌਰ ਸੁਖਨਾ , ਉਂਕਾਰ ਕੌਰ ਮਲੋਟ , ਜਗਵਿੰਦਰ ਕੌਰ , ਗੁਰਚਰਨ ਕੌਰ ਦਬੜਾ ਤੇ ਹੋਰ ਆਗੂ ਹਾਜਰ ਸਨ ।

Post a Comment

0Comments

Post a Comment (0)