ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵਲੋਂ ਆਪਣੀ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ

bttnews
By -
0

 ਬਾਅਦ 'ਚ ਆਪਣੇ ਆਪ ਨੂੰ ਮਾਰੀ ਗੋਲੀ, ਹਾਲਤ ਗੰਭੀਰ  

ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵਲੋਂ ਆਪਣੀ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ

ਤਰਨਤਾਰਨ 13 ਮਈ, (ਗੁਰਕੀਰਤ ਸਿੰਘ)-
ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਦਾਤਾ ਵਿਖੇ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਪਤੀ ਵੱਲੋਂ ਆਪਣੀ ਪਤਨੀ ਦੇ ਸਿਰ ਵਿਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਜਿਸ ਤੇ ਪਤੀ  ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ  ਮ੍ਰਿਤਕ ਲੜਕੀ ਪਰਮਜੀਤ ਕੌਰ ਦੀ ਮਾਂ ਬਲਵੀਰ ਕੌਰ ਨੇ ਦੱਸਿਆ ਕਿ ਉਸਦੀ ਲੜਕੀ ਪਰਮਜੀਤ ਕੌਰ ਦਾ ਵਿਆਹ ਅੱਠ ਸਾਲ ਪਹਿਲਾਂ ਪਿੰਡ ਬੋਪਾਰਾਏ ਵਿਖੇ  ਇੰਦਰਜੀਤ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਦੇ ਆਪਸ ਵਿੱਚ ਘਰੇਲੂ ਕਲੇਸ਼ ਚੱਲਦਾ ਆਇਆ ਜਿਸ ਤੋਂ ਬਾਅਦ ਪਰਮਜੀਤ ਕੌਰ ਉਨ੍ਹਾਂ ਕੋਲ ਪਿੰਡ ਕੋਟਦਾਤਾ ਪੇਕੇ ਪਰਿਵਾਰ ਵਿੱਚ ਆ ਕੇ ਰਹਿਣ ਲੱਗ ਪਈ  ਅਤੇ ਬੀਤੀ ਰਾਤ ਇੰਦਰਜੀਤ ਸਿੰਘ ਹਥਿਆਰ ਨਾਲ ਲੈਸ ਹੋ ਕੇ ਰਾਤ ਬਾਰਾਂ ਵਜੇ ਦੇ ਕਰੀਬ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਘਰ ਵਿੱਚ ਦਾਖ਼ਲ ਹੋਇਆ ਅਤੇ ਸੁੱਤੀ ਪਈ ਪਰਮਜੀਤ ਕੌਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ ਜਿਸ ਕਾਰਨ ਪਰਮਜੀਤ ਦੀ ਮੌਤ ਹੋ ਗਈ ਅਤੇ ਬਾਅਦ ਵਿੱਚ ਇੰਦਰਜੀਤ ਸਿੰਘ ਨੇ ਆਪਣੇ ਵੀ ਗੋਲੀ ਮਾਰ ਲਏ ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਇਸ ਵਿਅਕਤੀ ਨੂੰ ਇੱਕ ਪ੍ਰਾਈਵੇਟ ਹਾਸਪਿਟਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ  

ਉਧਰ ਮੌਕੇ ਤੇ ਪਹੁੰਚੇ ਥਾਣਾ ਹਰੀਕੇ ਦੇ ਐਸਐਚਓ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ

Post a Comment

0 Comments

Post a Comment (0)
3/related/default