ਅਮ੍ਰਿਤਸਰ 18 ਮਈ ( ਗੁਰਕੀਰਤ)- ਅਮ੍ਰਿਤਸਰ ਦੇ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਿਕ, ਅਮ੍ਰਿਤਸਰ ਦੇ ਮਾਨਾਵਾਲਾ ਲਾਗੇ ਅਣਪਛਾਤਿਆਂ ਦੇ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਚਰਨਪ੍ਰੀਤ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ, ਚਰਨਪ੍ਰੀਤ ਤੇ ਗੋਲੀਆਂ ਚਲਾਉਣ ਵਾਲੇ ਉਹਦੇ ਕਰੀਬੀ ਹੀ ਹਨ, ਜਿਨ੍ਹਾਂ ਨੇ ਪਹਿਲਾਂ ਪਿਸਟਲ ਦੀ ਬੱਟ ਨਾਲ ਵਾਰ ਕੀਤਾ ਅਤੇ ਬਾਅਦ ਵਿੱਚ ਗੋਲੀ ਮਾਰ ਦਿੱਤੀ।
ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਦੇ ਵੱਲੋਂ ਅਣਪਛਾਤੇ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਸਥਾਨ ਨੇੜੇ ਲੱਗੇ ਸੀਸੀਟੀਵੀ ਕੈਮਰੇ ਫਰੋਲੇ ਜਾ ਰਹੇ ਹਨ।

Post a Comment