Breaking

ਗਾਇਕ ਜੇਮਨ ਚਮਕੀਲਾ ਤੇ ਉਸਦਾ ਸਾਥੀ, 1ਕਿਲੋ ਅਫੀਮ ਸਣੇ ਗ੍ਰਿਫਤਾਰ


ਧਾਰੀਵਾਲ, 15 ਜੂਨ (BTT NEWS)
  ਪੰਜਾਬੀ ਮਰਹੂਮ ਗਾਇਕ ਅਮਰ ਸਿੰਘ ਚਮਕੀਲੇ ਦੇ ਪੁੱਤਰ ਜੈਮਨ ਚਮਕੀਲਾ ਅਤੇ ਉਸਦੇ ਸਾਥੀ ਰਾਜ ਕੁਮਾਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਧਾਰੀਵਾਲ ਪੁਲਿਸ ਦੀ ਨਾਕਾਬੰਦੀ ਦੌਰਾਨ ਦੋਵਾਂ ਕੋਲੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਦੋਵਾਂ ਉੱਤੇ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਕੋਲੋ ਪੁੱਛਗਿੱਛ ਵੀ ਜਾਰੀ ਹੈ।
 ਜਾਣਕਾਰੀ ਦਿੰਦਿਆਂ ਥਾਣਾ ਧਾਰੀਵਾਲ ਦੇ SHO ਮਨਜੀਤ ਸਿੰਘ ਨੇ ਦੱਸਿਆ ਕਿ ਸਟਾਫ ਵੱਲੋਂ ਖੁੰਡਾ ਮੋੜ 'ਤੇ ਰਾਤ ਨੂੰ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਸਵਿਫਟ ਕਾਰ ਨੂੰ ਰੋਕ ਕੇ ਜਦ ਤਲਾਸ਼ੀ ਕੀਤੀ ਗਈ ਤਾਂ ਕਾਰ ਵਿਚ ਸਵਾਰ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਜੈਮਨ ਚਮਕੀਲਾ ਅਤੇ ਉਸਦੇ ਸਾਥੀ ਰਾਜ ਕੁਮਾਰ ਕੋਲੋਂ ਕਿੱਲੋ 7 ਗ੍ਰਾਮ ਦੇ ਕਰੀਬ ਅਫੀਮ ਬਰਾਮਦ ਕੀਤੀ ਗਈ ਹੈ। ਥਾਣਾ ਮੁੱਖੀ ਨੇ ਦੱਸਿਆ ਕਿ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ।


Post a Comment

Previous Post Next Post