3 ਜੂਨ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕੀਤੇ ਹੁਕਮ ਜਾਰੀ

bttnews
By -
0

3 ਜੂਨ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕੀਤੇ ਹੁਕਮ ਜਾਰੀ

 ਸ੍ਰੀ ਮੁਕਤਸਰ ਸਾਹਿਬ, 2 ਜੂਨ (BTTNEWS)- ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 3 ਜੂਨ 2022 ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ  ਮੌਕੇ ਤੇ  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

                ਇਸ ਹੁਕਮਾਂ ਅਨੁਸਾਰ ਇਸ ਦਿਨ ਹੋਟਲਾਂ, ਢਾਬਿਆਂ, ਅਹਾਤਿਆਂ ਅਤੇ ਕਲੱਬਾਂ ਵਿਚ ਵੀ ਮੀਟ ਅਤੇ ਆਂਡੇ ਬਣਾਉਣ ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post a Comment

0 Comments

Post a Comment (0)
3/related/default