DC ਸ੍ਰੀ ਮੁਕਤਸਰ ਸਾਹਿਬ ਨੇ ਨਸ਼ਾ ਛੁਡਾਊ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

bttnews
0

DC ਸ੍ਰੀ ਮੁਕਤਸਰ ਸਾਹਿਬ ਨੇ ਨਸ਼ਾ ਛੁਡਾਊ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

 ਸ੍ਰੀ ਮੁਕਤਸਰ ਸਾਹਿਬ 16 ਜੂਨ (BTTNEWS)-       ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਦੇ ਉਦੇਸ਼ ਨਾਲ ਜਿਲ੍ਹੇ ਅੰਦਰ ਨਵੇਂ ਨਸ਼ਾ ਛੁਡਾਉੂ ਕੇਂਦਰ (ਓਟ ਸੈਂਟਰ) ਖੋਲ੍ਹੇ ਗਏ ਹਨ, ਤਾਂ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਘਰ ਦੇ ਨੇੜੇ ਹੀ ਮਿਲ ਸਕਣ ਅਤੇ ਉਹ ਆਸਾਨੀ ਨਾਲ ਨਸ਼ਾ ਛੱਡ ਦੇਣ।

              ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ 9 ਓਟ ਸੈਂਟਰ ਪਹਿਲਾਂ ਹੀ ਚੱਲ ਰਹੇ ਸਨ ਅਤੇ 11 ਹੋਰ ਨਵੇਂ ਓਟ ਸੈਂਟਰ ਖੋਲੇ ਗਏ ਹਨ। ਹੁਣ ਜਿਲ੍ਹੇ ਅੰਦਰ ਕੁਲ 20 ਸਰਕਾਰੀ ਓਟ ਸੈਂਟਰ ਹੋ ਗਏ ਹਨ। ਇਨ੍ਹਾਂ ਸੈਂਟਰਾਂ ਅਤੇ ਪ੍ਰਾਈਵੇਟ ਸੈਂਟਰਾਂ ਦੀ ਸਮੇਂ ਸਮੇਂ ਸਿਹਤ ਵਿਭਾਗ ਵੱਲੋਂ ਮਾਹਿਰਾਂ ਦੀ ਨਿਗਰਾਨੀ ਵਿੱਚ ਚੈਕਿੰਗ ਕੀਤੀ ਜਾਂਦੀ ਹੈ।
              ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਮਾਹਿਰਾਂ ਦੀ ਟੀਮ ਗਠਿਤ ਕਰਕੇ ਖੁਦ ਨਸ਼ਾ ਪ੍ਰਾਈਵੇਟ ਛੁਡਾਊ ਸੈਂਟਰਾਂ ਦੀ ਚੈਕਿੰਗ ਕੀਤੀ  ਅਤੇ ਪ੍ਰਾਈਵੇਟ ਸੈਂਟਰਾਂ ਦਾ ਰਿਕਾਰਡ ਚੈਕ ਕੀਤਾ ਗਿਆ ਅਤੇ ਦੇਖਿਆ ਗਿਆ ਕਿ ਪ੍ਰਾਈਵੇਟ ਸੈਂਟਰ ਸਰਕਾਰ ਦੀ ਹਦਾਇਤਾਂ ਅਤੇ ਰਿਕਾਰਡ ਅਨੁਸਾਰ ਕੰਮ ਕਰ ਰਹੇ ਹਨ।
              ਉਹਨਾਂ ਪ੍ਰਾਈਵੇਟ ਸੈਂਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਸਮੇਂ ਸਮੇਂ ਦਿੱਤੀਆਂ ਜਾਂਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕਰਨ। ਉਹਨਾਂ ਸੈਂਟਰਾਂ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਨਸ਼ਾ ਛੁਡਾਉਣ ਆਉਣ ਵਾਲੇ ਵਿਅਕਤੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਮਰੀਜ਼ਾਂ ਨੂੰ ਦਾਖਿਲ ਕਰਕੇ ਨਸ਼ਾ ਛੁਡਾਉਣ ਨੂੰ ਤਰਜੀਹ ਦਿੱਤੀ ਜਾਵੇ।
            ਸਿਹਤ ਵਿਭਾਗ ਦੀਆਂ ਗਾਈਡਲਾਈਨਾਂ ਅਨੁਸਾਰ ਮਰੀਜਾਂ ਨੂੰ ਪ੍ਰੇਰਿਤ ਕਰਕੇ ਹੋਲੀ ਹੋਲੀ ਦਵਾਈ ਦੀ ਮਿਕਦਾਰ ਨੂੰ ਘਟਾ ਕੇ ਸਮੇਂ ਅਨੁਸਾਰ ਦਵਾਈ ਬੰਦ ਕੀਤੀ ਜਾਵੇ ਅਤੇ ਉਹਨਾਂ ਨੂੰ ਸਮਾਜ ਵਿੱਚ ਪੁਨਰਵਾਸ ਕਰਨ ਲਈ ਸਹਾਇਤਾ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਕੋਈ ਮਰੀਜ਼ ਦਵਾਈ ਦਾ ਕੋਰਸ ਪੂਰਾ ਨਹੀਂ ਕਰਦਾ ਤਾਂ ਉਸ ਤੱਕ ਪਹੁੰਚ ਕਰਕੇ ਉਸ ਨੂੰ ਨਸ਼ਾ ਛੱਡਣ ਲਈ ਪੂਰਾ ਕੋਰਸ ਕਰਨ ਲਈ ਕੌਂਸਲਿੰਗ ਕੀਤੀ ਜਾਵੇ ਅਤੇ ਪੂਰਾ ਰਿਕਾਰਡ ਰੱਖਿਆ ਜਾਵੇ। ਉਹਨਾਂ ਕਿਹਾ ਕਿ ਨਸ਼ਾ ਛੁਡਾਉਣ ਤੋਂ ਬਾਅਦ ਮਰੀਜਾਂ ਨੂੰ ਪ੍ਰੇਰਿਤ ਕਰਕੇ ਪੁਨਰਵਾਸ ਸੈਂਟਰ ਥੇਹੜੀ ਵਿਖੇ ਭੇਜਿਆ ਜਾਵੇ, ਜਿਥੇ ਉਹਨਾਂ ਲਈ ਖਾਣੇ, ਜਿਮ, ਕੌਂਸਲਿੰਗ ਅਤੇ ਟੀ.ਵੀ. ਦਾ ਪ੍ਰਬੰਧ ਹੈ ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋ ਸਕਣ। ਇਸ ਸਮੇਂ ਡਾ ਸੁਨੀਲ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਰਸ਼ਮੀ ਚਾਵਲਾ ਨਸ਼ਾ ਛੁਡਾਉਣ ਦੇ ਮਾਹਿਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਸ੍ਰੀ ਨਿਰੰਜਨ ਰੱਖੜਾ, ਮਿਸਜ਼ ਬੀਨੂੰ ਇੰਸਪੈਕਸ਼ਨ ਟੀਮ ਵਿੱਚ ਹਾਜ਼ਰ ਸਨ।

Post a Comment

0Comments

Post a Comment (0)