Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਦੋਆਬਾ ਅਤੇ ਮਾਝਾ ਖੇਤਰ ਨਾਲ ਸਬੰਧਿਤ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਜਲੰਧਰ ਵਿਖੇ ਹੋਈ

 ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ਤੇ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ 28 ਜੁਲਾਈ ਨੂੰ ਕੀਤਾ ਜਾਵੇਗਾ  ਜਲੰਧਰ/, 10 ਜੁਲਾਈ (ਸੁਖਪਾਲ ਸਿੰਘ ਢ...

 ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ਤੇ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ 28 ਜੁਲਾਈ ਨੂੰ ਕੀਤਾ ਜਾਵੇਗਾ 

ਜਲੰਧਰ/, 10 ਜੁਲਾਈ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਦੋਆਬਾ ਅਤੇ ਮਾਝਾ ਖੇਤਰ ਦੇ ਜ਼ਿਲਿਆਂ ਦੀਆਂ ਆਗੂਆਂ ਦੀ ਮੀਟਿੰਗ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਆਗੂਆਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਵਿੱਚ ਬੋਲਦਿਆ ਹਰਗੋਬਿੰਦ ਕੌਰ ਨੇ ਕਿਹਾ ਕਿ ਜਿੰਨਾ ਚਿਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਰੀ ਨਰਸਰੀ ਟੀਚਰ   ਦਾ ਦਰਜਾ ਨਹੀਂ ਦਿੱਤਾ ਜਾਂਦਾ ਉਨ੍ਹਾਂ ਚਿਰ ਕੇਂਦਰੀ ਕਾਨੂੰਨ ਮੁਤਾਬਿਕ ਘੱਟੋ ਘੱਟ ਉਜਰਤਾ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ 28258 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ 25560 ਰੁਪਏ ਮਾਣ ਭੱਤਾ ਹਰ ਮਹੀਨੇ ਦਿੱਤਾ ਜਾਵੇ ।       ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੇਦਰ ਸਰਕਾਰ ਦੀ ਆਈ ਸੀ ਡੀ ਐਸ ਸਕੀਮ ਅਧੀਨ 2 ਅਕਤੂਬਰ 1975 ਤੋਂ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆਂ ਹਨ । ਪਰ ਲਗਭਗ 48 ਸਾਲ ਬੀਤ ਜਾਣ ਦੇ ਬਾਵਜੂਦ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ ।        ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਚੋਥੇ ਦਰਜੇ ਦਾ ਗਰੇਡ ਦਿੱਤਾ ਜਾਵੇ । ਇਸ ਤੋਂ ਇਲਾਵਾ ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੀ ਵਰਕਰ ਦਾ ਦਰਜਾ ਦੇ ਕੇ ਪੂਰੀ ਤਨਖਾਹ ਦਿੱਤੀ ਜਾਵੇ । ਆਂਗਣਵਾੜੀ ਸੈਂਟਰਾਂ ਵਿਚ ਗਰਮੀਂ ਤੇ ਸਰਦੀ ਦੀਆਂ ਛੁੱਟੀਆਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਦਿੱਤੀਆਂ ਜਾਣ । ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ ਮਹਿੰਗਾਈ ਸੂਚਿਕ ਅੰਕ ਨਾਲ ਜੋੜ ਕੇ ਸਾਲ ਵਿਚ 300 ਦਿਨ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੈਨਸ਼ਨ , ਗਰੈਚੁਟੀ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਅਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ ।   ਉਹਨਾਂ ਦੱਸਿਆ ਕਿ ਦੇਸ਼ ਭਰ ਦੀਆਂ ਕਰੀਬ 28 ਲੱਖ ਅਤੇ ਪੰਜਾਬ ਵਿਚ 54 ਹਜ਼ਾਰ ਤੋਂ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੰਮ ਕਰ ਰਹੀਆਂ ਹਨ । ਪਰ ਸਮੇਂ ਦੀਆਂ ਸਰਕਾਰਾਂ ਨੇ ਇਹਨਾਂ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਅੱਖੋਂ ਪਰੋਖੇ ਕੀਤਾ ਗਿਆ ਹੈ । ਜਿਸ ਕਰਕੇ ਜਥੇਬੰਦੀ ਨੂੰ ਸਰਕਾਰਾਂ ਦੇ ਖਿਲਾਫ ਤਕੜੇ ਸੰਘਰਸ਼ ਕਰਨੇ ਪਏ ਹਨ ਅਤੇ ਥਾਣਿਆਂ , ਜੇਲਾਂ ਵਿੱਚ ਜਾਣਾ ਪਿਆ ਹੈ । ਉਹਨਾਂ ਕਿਹਾ ਕਿ ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ਤੇ 28 ਜੁਲਾਈ ਨੂੰ ਕੇਂਦਰ ਸਰਕਾਰ ਦੇ ਖਿਲਾਫ ਜੰਤਰ ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਦੇਸ਼ ਦੇ 10 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਸੇਵਾ ਦੇਣ ਵਾਲੀਆਂ ਵਰਕਰਾਂ ਤੇ ਹੈਲਪਰਾਂ ਨੂੰ ਕੇਦਰ ਸਰਕਾਰ ਵੱਲੋਂ ਸਿਰਫ਼ 4500 ਰੁਪਏ ਅਤੇ 2250 ਰੁਪਏ ਹੀ ਦਿੱਤੇ ਜਾ ਰਹੇ ਹਨ ਜੋ ਮਹਿੰਗਾਈ ਦੇ ਹਿਸਾਬ ਨਾਲ ਬਹੁਤ ਘੱਟ ਹਨ । 

      ਇਸ ਮੌਕੇ ਦਲਜਿੰਦਰ ਕੌਰ ਉਦੋਨੰਗਲ , ਜਸਵੀਰ ਕੌਰ ਦਸੂਹਾ , ਸਤਵੰਤ ਕੌਰ ਭੋਗਪੁਰ , ਜਸਵਿੰਦਰ ਕੌਰ ਪੱਟੀ , ਗੁਰ ਅੰਮ੍ਰਿਤ ਕੌਰ ਸਿੱਧਵਾਂ ਬੇਟ , ਸਨਿਰਮਲ ਕੌਰ ਗੁਰਦਾਸਪੁਰ , ਨਰੇਸ਼ ਕੁਮਾਰੀ ਪਠਾਨਕੋਟ , ਛਿੰਦਰਪਾਲ ਕੌਰ ਭੂੰਗਾ , ਸੁਨੀਤਾ ਲੋਹੀਆ , ਜਸਕਮਲ ਕੌਰ , ਰਣਜੀਤ ਕੌਰ , ਸੁਖਵਰਛਾ , ਹਰਵਿੰਦਰ ਕੌਰ , ਬਿਕਰਮਜੀਤ ਕੌਰ , ਮਨਪ੍ਰੀਤ ਕੌਰ , ਹਰਦੀਪ ਕੌਰ , ਸੁਖਵਿੰਦਰ ਕੌਰ ਵਲਟੋਹਾ , ਬੇਅੰਤ ਕੌਰ ਪੱਟੀ , ਲਖਵਿੰਦਰ ਕੌਰ , ਗੁਰਪ੍ਰੀਤ ਕੌਰ , ਗੁਰਮੀਤ ਕੌਰ , ਕੁਲਵੰਤ ਕੌਰ , ਮਨਜੀਤ ਕੌਰ , ਨਛੱਤਰ ਕੌਰ , ਸੰਤੋਸ਼ ਕੌਰ , ਸਤਬੀਰ ਕੌਰ , ਦਲਜੀਤ ਕੌਰ , ਜੀਵਨ ਸ਼ਰਮਾਂ , ਰਾਜਵਿੰਦਰ ਕੌਰ ਅਤੇ ਸੁਖਵਿੰਦਰ ਕੌਰ ਚੋਗਾਵਾਂ ਆਦਿ ਆਗੂ ਮੌਜੂਦ ਸਨ ।

No comments

Ads Place