Breaking

ਦਲਿਤ ਨੌਜਵਾਨ ਦੇ ਕਤਲ ਮਾਮਲੇ ਚ ਐਸ.ਸੀ ਐਕਟ ਦਾ ਹੋਇਆ ਵਾਧਾ

ਹੱਤਿਆ ਵਿੱਚ ਸ਼ਾਮਲ ਹਰ ਵਿਅਕਤੀ ਤੇ ਹੋਵੇਗੀ ਕਾਰਵਾਈ : ਮੈਡਮ ਪੂਨਮ ਕਾਂਗੜਾ

bttnews
ਸੰਗਰੂਰ,10 ਜੁਲਾਈ (ਜਗਸੀਰ ਲੌਂਗੋਵਾਲ) -  ਬੀਤੇ ਦਿਨੀਂ ਬਠਿੰਡਾ ਦੇ ਪਿੰਡ ਪਥਰਾਲਾ ਵਿਖੇ ਕੁੱਝ ਧਨਾਢ ਲੋਕਾਂ ਵੱਲੋਂ ਇੱਕ ਦਲਿਤ ਪਰਿਵਾਰ ਨਾਲ ਸਬੰਧਤ ਨੌਜਵਾਨ ਅੰਗਰੇਜ਼ ਸਿੰਘ ਨੂੰ ਕਥਿਤ ਤੌਰ ਤੇ ਬੰਦੀ ਬਣਾ ਕੇ ਅਤੇ ਉਸ ਉਂਪਰ ਅਣਮਨੁੱਖੀ ਤਸ਼ੱਦਦ ਕਰਦਿਆਂ ਉਸ ਨੂੰ ਤਸੀਹੇ ਦੇ ਕੇ ਕੀਤੇ ਕਤਲ ਦੇ ਦਰਜ਼ ਮਾਮਲੇ ਚ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਦੀ ਕੁਰਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਜ਼ੁਰਮ ਵਿੱਚ ਹੱਤਿਆ ਦੇ ਨਾਲ ਨਾਲ ਐਸ ਸੀ ਐਕਟ ਦਾ ਵਾਧਾ ਕਰ ਦਿੱਤਾ ਗਿਆ ਹੈ ਗੌਰਤਲਬ ਹੈ ਕਿ ਉਕਤ ਮਾਮਲੇ ਦਾ ਕੁੱਝ ਦਿਨ ਪਹਿਲਾਂ ਗੰਭੀਰ ਨੋਟਿਸ ਲੈਂਦਿਆਂ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਵੱਲੋਂ ਹੱਤਿਆ ਵਿੱਚ ਸ਼ਾਮਲ ਸਾਰੇ ਕਥਿੱਤ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਸਨ ਜਿਸ ਦੇ ਚਲਦਿਆਂ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਜਿਸ ਸਬੰਧੀ ਸੰਪਰਕ ਕਰਨ ਤੇ ਮੈਡਮ ਪੂਨਮ ਕਾਂਗੜਾ ਨੇ ਦੱਸਿਆ ਕਿ ਉਕਤ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਦਾ ਉਨ੍ਹਾਂ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਗਈ ਹੈ ਉਨ੍ਹਾਂ ਕਿਹਾ ਕਿ ਇਸ ਹੱਤਿਆ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਐਸ. ਸੀ ਕਮਿਸ਼ਨ ਪੰਜਾਬ ਪੀੜਤ ਪਰਿਵਾਰ ਨਾਲ ਚਟਾਨ ਵਾਂਗ ਖੜ੍ਹਾ ਹੈ।

Post a Comment

Previous Post Next Post