Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਔਰਤਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਨੌਕਰੀਆਂ ਦੇਣ ਦੇ ਬਹਾਨੇ ਸੋਸ਼ਨ ਕਰਨ ਵਾਲਿਆਂ ਖਿਲਾਫ, ਜਲਦੀ ਲਾਗੂ ਕੀਤਾ ਜਾਵੇਗਾ ਕਾਨੂੰਨ: ਡਾ.ਬਲਜੀਤ ਕੌਰ

 - ਕੈਬਨਿਟ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪਿੰਡਾਂ ਨੂੰ ਵੰਡੀਆਂ ਪਾਣੀ ਵਾਲੀਆਂ ਟੈਂਕੀਆਂ ਸ੍ਰੀ ਮੁਕਤਸਰ ਸਾਹਿਬ 22 ਜੁਲਾਈ (BTTNEWS)-   ਪੰੰਜਾਬ ਸਰਕਾਰ ਸੂਬੇ...

 -ਕੈਬਨਿਟ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪਿੰਡਾਂ ਨੂੰ ਵੰਡੀਆਂ ਪਾਣੀ ਵਾਲੀਆਂ ਟੈਂਕੀਆਂ

ਔਰਤਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਨੌਕਰੀਆਂ ਦੇਣ ਦੇ ਬਹਾਨੇ ਸੋਸ਼ਨ ਕਰਨ ਵਾਲਿਆਂ ਖਿਲਾਫ, ਜਲਦੀ ਲਾਗੂ ਕੀਤਾ ਜਾਵੇਗਾ ਕਾਨੂੰਨ:  ਡਾ.ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ 22 ਜੁਲਾਈ (BTTNEWS)-
  ਪੰੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੇਹਤਰ ਬੁਨਿਆਦੀ ਸਹੂਲਤਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ  ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆਵਾਂ ਪੇਸ਼ ਨਾ ਆਵੇ, ਇਸ ਗੱਲ ਦਾ ਪ੍ਰਗਟਾਵਾਂ ਡਾ.ਬਲਜੀਤ ਕੌਰ    ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਪਿੰਡ ਬਲਮਗੜ੍ਹ, ਭਾਗਸਰ, ਚੱਕ ਤਾਮਕੋਟ,ਰੁਪਾਣਾ, ਗੰਧੜ, ਮਹਾਂਬੱਧਰ ਅਤੇ ਮੰਡੀ ਲੱਖੇਵਾਲੀ ਨੂੰ ਪਾਣੀ ਦੀਆਂ ਟੈਂਕੀਆਂ ਤਕਸੀਮ ਕਰਨ ਮੌਕੇ ਇੱਥੇ ਕੀਤਾ।
ਉਹਨਾਂ ਕਿਹਾ ਕਿ ਇਹ ਪਾਣੀ ਦੀਆਂ ਟੈਂਕੀਆਂ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਦਿੱਤੀਆਂ ਜਾ ਰਹੀਆਂ ਹਨ
ਉਹਨਾਂ ਦੱਸਿਆ ਕਿ ਇਹਨਾਂ ਟੈਂਕੀਆਂ ਰਾਹੀਂ ਲੋੜਵੰਦ ਵਿਅਕਤੀਆਂ ਤੱਕ ਸਾਫ ਸੁਥਰਾ ਪੀਣ ਵਾਲਾ ਪਾਣੀ ਪਿੰਡ ਵਾਸੀਆਂ ਤੱਕ ਪਹੁੰਚੇਗਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉਚੱਾ ਚੁੱਕਣ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਯਤਨ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਕੂਲੀ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਅਧਿਆਪਕਾਂ ਦਾ ਪ੍ਰਬੰਧ ਕਰ ਰਹੀ ਹੈ।
ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉਚਾ ਚੁੱਕਣ ਲਈ ਅਨੇਕਾਂ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਔਰਤਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਨੌਕਰੀਆਂ ਦੇਣ ਦੇ ਬਹਾਨੇ ਸਰੀਰਕ ਸੋਸ਼ਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਵਲੋਂ ਜਲਦੀ ਕਾਨੂੰਨ ਬਣਾਇਆ ਜਾ ਰਿਹਾ ਹੈ ਤਾਂ ਜੋ ਜੁੰਮੇਵਾਰ ਏਜੰਟਾਂ ਅਤੇ ਸਬੰਧਿਤ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾ ਸਕਣ।
ਔਰਤਾਂ ਤੇ ਵੱਧ ਰਹੇ ਜੁਲਮ ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮਨੀਪੁਰ ਵਿੱਚ ਔਰਤਾਂ ਤੇ ਜੋ ਜੁਲਮ ਹੋਇਆ ਹੈ, ਇਹ ਬਹੁਤ ਹੀ ਸ਼ਰਮਨਾਕ ਅਤੇ ਦਿਲ ਦਹਿਲਾਉਣ ਵਾਲੀ ਘਟਨਾਂ ਹੈ ਅਤੇ ਸਬੰਧਿਤ ਦੋਸ਼ੀਆਂ ਨੂੰ ਸਖਤ ਸਜਾ ਮਿਲਣੀ ਚਾਹੀਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ  ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ, ਸ੍ਰੀਮਤੀ ਗੁਰਵਿੰਦਰ ਕੌਰ ਸੰਧੂ ਚੇਅਰਪ੍ਰਸ਼ਨ ਬਲਾਕ ਸੰਮਤੀ, ਕੱਚਾ ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਬਰਾੜ , ਸ੍ਰੀ ਜਗਦੇਵ ਸਿੰਘ ਬਾਮ, ਸ੍ਰੀ ਵਰਿੰਦਰ  ਢੋਸੀਵਾਲ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

No comments

Ads Place