- ਪਿੰਡ ਹਰਾਜ ਵਾਸੀਆਂ ਦੀ ਤੀਹ ਸਾਲ ਪੁਰਾਣੀ ਮੰਗ ਹੋਈ ਪੂਰੀ
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (BTTNEWS)- ਨਜ਼ਦੀਕੀ ਪਿੰਡ ਹਰਾਜ ਦੇ ਕੋਟਲੀ ਸੰਘਰ ਰੋਡ ’ਤੇ ਬਣੀ ਬਸਤੀ ਦੇ ਨਿਕਾਸੀ ਨਾਲੇ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਦੇ ਲੋਕਾਂ ਨੇ ਦਿਲੋਂ ਧੰਨਵਾਦ ਕੀਤਾ।
ਪਿੰਡ ਹਰਾਜ ਵਿੱਚ ਨਿਕਾਸੀ ਨਾਲੇ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ।
ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੀ ਸਮੱਸਿਆ ਬਾਰੇ ਦੱਸਦਿਆਂ ਬਸਤੀ ਵਾਸੀਆਂ ਨੇ ਆਖਿਆ ਕਿ ਉਹ ਪਿਛਲੇ ਕਰੀਬ 30 ਸਾਲ ਤੋਂ ਖੱਜਲ ਖੁਆਰ ਹੋ ਰਹੇ ਹਨ। ਬੜੀਆਂ ਸਰਕਾਰਾਂ ਆਈਆਂ ਤੇ ਗਈਆਂ ਪਰ ਉਨ੍ਹਾਂ ਦਾ ਨਿਕਾਸੀ ਨਾਲਾ ਨਹੀਂ ਬਣਿਆ। ਹਰ ਵਾਰ ਦੂਜੀਆਂ ਪਾਰਟੀਆਂ ਲਾਰਿਆਂ ’ਤੇ ਉਨ੍ਹਾਂ ਤੋਂ ਵੋਟਾਂ ਲੈ ਰਹੀਆਂ ਸਨ ਪਰ ਉਨ੍ਹਾਂ ਦੀ ਸਮੱਸਿਆ ਜਿਉ ਦੀ ਤਿਉ ਬਣੀ ਰਹੀ। ਪ੍ਰੰਤੂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਨ੍ਹਾਂ ਵਿੱਚ ਉਮੀਦ ਜਾਗੀ ਕਿ ਹੁਣ ਇਹ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਨੇ ਵਿਧਾਇਕ ਕਾਕਾ ਬਰਾੜ ਤੱਕ ਪਹੁੰਚ ਕੀਤੀ ਤੇ ਉਨ੍ਹਾਂ ਨੇ ਤੁਰੰਤ ਇਸ ਮੁਸ਼ਕਿਲ ਨੂੰ ਸਮਝਦਿਆਂ ਇਹ ਕੰਮ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ। ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਆਖਿਆ ਕਿ ਇਹ ਕੰਮ ਪਿਛਲੇ ਕਰੀਬ 30 ਸਾਲਾਂ ਤੋਂ ਰੁਕਿਆ ਹੋਇਆ ਸੀ। ਬਸਤੀ ਦੇ ਪਾਣੀ ਦੀ ਨਿਕਾਸੀ ਨਾਲਾ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਉਨ੍ਹਾਂ ਵੱਲੋਂ ਲਗਾਤਾਰ ਪਿੰਡਾਂ ਤੇ ਸ਼ਹਿਰ ਵਿੱਚ ਬਿਨ੍ਹਾਂ ਪੱਖਪਾਤ ਦੇ ਕੰਮ ਕਰਵਾਏ ਜਾ ਰਹੇ ਹਨ। ਨਿਕਾਸੀ ਨਾਲਾ ਬਨਣ ਨਾਲ ਬਸਤੀ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਬਾਕੀ ਰਹਿੰਦੇ ਕੰਮ ਵੀ ਜਲਦੀ ਨੇਪਰੇ ਚਾੜੇ ਜਾਣਗੇ। ਇਸ ਮੌਕੇ ’ਤੇ ਸੁਖਦੀਪ ਸਿੰਘ ਸੁੱਖਾ, ਸ਼ਮਸ਼ੇਰ ਸਿੰਘ, ਤਲਵਿੰਦਰ ਸਿੰਘ, ਰਾਜਦੀਪ ਸਿੰਘ ਰਾਜਾ, ਇਕਬਾਲ ਸਿੰਘ, ਗੁਰਜੀਤ ਸਿੰਘ, ਪ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਬਾਲਾ ਸਿੰਘ, ਸਰਦੂਲ ਸਿੰਘ, ਜਗਸੀਰ ਸਿੰਘ, ਰੂਪਾ ਸਿੰਘ, ਅਜਮੇਰ ਸਿੰਘ, ਨਛੱਤਰ ਸਿੰਘ, ਗੁਰਮੀਤ ਸਿੰਘ ਆਦਿ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।