- ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਵੱਲੋਂ ਤੀਜੇ ਦਿਨ ਵੀ ਸੇਮ ਨਾਲਿਆਂ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (BTTNEWS)- ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਆਦੇਸ਼ਾਂ ’ਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਲਗਾਤਾਰ ਤੀਜੇ ਦਿਨ ਹਲਕੇ ਦੇ ਪਿੰਡ ਮਾਨ ਸਿੰਘ ਵਾਲਾ, ਡੋਹਕ, ਸੀਰਵਾਲੀ, ਕਾਨਿਆਂਵਾਲੀ ਦੇ ਮੁੱਖ ਸੇਮ ਨਾਲੀਆਂ ’ਤੇ ਜਾਕੇ ਜਿੱਥੇ ਸਮੱਸਿਆ ਤੋਂ ਜਾਣੂ ਹੋਏ ਉੱਥੇ ਹੀ ਕਿਸਾਨਾਂ ਨਾਲ ਗੱਲਬਾਤ ਕਰਕੇ ਹਰ ਸੰਭਵ ਸਹਿਯੋਗ ਦਾ ਭਰੋਸਾ ਦੁਆਇਆ। ਇਸ ਮੌਕੇ ਡਰੇਨ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡ ਵਾਸੀਆਂ ਨੂੰ ਚੌਕਸ ਰਹਿਣ ਦੀ ਅਪੀਲ ਕਰਦਿਆਂ ਆਖਿਆ ਕਿ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਵਚਨਬੱਧ ਹੈ। ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਪਹਿਲਾ ਹੀ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਸਾਨਾਂ ਤੇ ਆਮ ਲੋਕਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਤੁਰੰਤ ਅਧਿਕਾਰੀਆਂ ਨੂੰ ਮੁਦਈ ਡਰੇਨ ਤੇ ਪੱਕਾ ਡਾਇਵਰਸ਼ਨ ਡਰੇਨ ਦਾ ਕੰਮ ਸ਼ੁਰੂ ਕਰਨ ਨੂੰ ਆਖਿਆ ਅਤੇ ਤਾੜਨਾ ਕਰਦਿਆਂ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਕੰਮ ਨਾਲ ਸ਼ੁਰੂ ਕਰਵਾਇਆ ਤਾਂ ਸੰਬੰਧਿਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮਾਰਕਿਟ ਕਮੇਟੀ ਮੁਕਤਸਰ ਚੇਅਰਮੈਨ ਸੁਰਜੀਤ ਸਿੰਘ ਸੰਧੂ ਲੁਬਾਣਿਆਂਵਾਲੀ, ਬਲਾਕ ਪ੍ਰਧਾਨ ਰਾਜਿੰਦਰ ਸਿੰਘ ਬਰਾੜ, ਜਲੌਰ ਸਿੰਘ, ਮੇਜਰ ਸਿੰਘ, ਧਰਮ ਸਿੰਘ ਚੌਹਾਨ, ਧਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਮੰਦਰ ਸਿੰਘ, ਡਾ. ਸੁਖਚੈਨ ਸਿੰਘ, ਗੁਰਪਿਆਰ ਸਿੰਘ, ਸਰਪੰਚ ਰਮਨਦੀਪ ਸਿੰਘ, ਸਤਿੰਦਰ ਸਿੰਘ ਭੁੱਲਰ ਆਦਿ ਵੱਡੀ ਗਿਣਤੀ ’ਚ ਕਿਸਾਨ ਤੇ ਆਮ ਲੋਕ ਹਾਜ਼ਰ ਸਨ।