- ਸ਼੍ਰੋਅਦ ਤੇ ਕਾਂਗਰਸ ਨੂੰ ਛੱਡ ਪਰਿਵਾਰ ਹੋਏ ’ਆਪ’ ’ਚ ਸ਼ਾਮਲ
ਪਿੰਡ ਹਰਾਜ ਵਿੱਚ ਸ਼ਾਮਲ ਹੋਏ ਪਰਿਵਾਰਾਂ ਨਾਲ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’। |
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (BTTNEWS)- ਨਜ਼ਦੀਕੀ ਪਿੰਡ ਹਰਾਜ ਵਿਖੇ ਵੱਡੀ ਗਿਣਤੀ ’ਚ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਛੱਡਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਜਿਨ੍ਹਾਂ ਦਾ ਸਵਾਗਤ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਕੀਤਾ। ਇਸ ਮੌਕੇ ਪਿੰਡ ਦੇ ਪਤਵੰਤੇ ਲੋਕ ਵੀ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਆਖਿਆ ਕਿ ਪਿੰਡ ਦੇ ਵੱਡੀ ਗਿਣਤੀ ’ਚ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਨਾਲ ਚੱਲਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਪਿੰਡ ਦੇ ਰਹਿੰਦੇ ਕਾਰਜ ਜਲਦ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਨੇ ਆਖਿਆ ਕਿ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੋਲਿਆਂ ਕੀਤਾ ਹੋਇਆ ਸੀ। ਜਿਸ ਕਾਰਨ ਨਾ ਤਾਂ ਉਨ੍ਹਾਂ ਦੀ ਕੋਈ ਸੁਣਵਾਈ ਸੀ ਅਤੇ ਨਾ ਹੀ ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਮਿਲਦਾ ਸੀ। ਜਿਸ ਤੋਂ ਦੁਖੀ ਹੋਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਜਿਨ੍ਹਾਂ ਨੇ ਆਉਂਦੇ ਸਾਰ ਹੀ ਉਨ੍ਹਾਂ ਦੀ ਸੁਣਵਾਈ ਕੀਤੀ ਅਤੇ ਬਸਤੀ ਦੇ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਵਿਧਾਇਕ ਕਾਕਾ ਬਰਾੜ ਨੂੰ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੇ ਮੋਢੇ ਨਾਲ ਮੋਢਾ ਲਗਾਕੇ ਚੱਲਣਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ ਘਰ ਪਹੁੰਚਾਉਣਗੇ। ਇਸ ਮੌਕੇ ਸੁਖਦੀਪ ਸਿੰਘ ਸੁੱਖਾ, ਸ਼ਮਸ਼ੇਰ ਸਿੰਘ, ਤਲਵਿੰਦਰ ਸਿੰਘ, ਰਾਜਦੀਪ ਸਿੰਘ ਰਾਜਾ, ਇਕਬਾਲ ਸਿੰਘ, ਗੁਰਜੀਤ ਸਿੰਘ, ਪ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਬਾਲਾ ਸਿੰਘ, ਸਰਦੂਲ ਸਿੰਘ, ਜਗਸੀਰ ਸਿੰਘ, ਰੂਪਾ ਸਿੰਘ, ਅਜਮੇਰ ਸਿੰਘ, ਨਛੱਤਰ ਸਿੰਘ, ਗੁਰਮੀਤ ਸਿੰਘ ਆਦਿ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।