28 ਜੁਲਾਈ ਨੂੰ ਆਯੋਜਿਤ ਕੀਤਾ ਜਾਵੇਗਾ ਪਲੇਸਮੈਂਟ ਕੈਂਪ

BTTNEWS
0

28 ਜੁਲਾਈ ਨੂੰ ਆਯੋਜਿਤ ਕੀਤਾ ਜਾਵੇਗਾ ਪਲੇਸਮੈਂਟ ਕੈਂਪ

 ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (BTTNEWS)- 
 ਦਲਜੀਤ ਸਿੰਘ, ਪਲੇਸਮੈਂਟ ਅਫਸਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੇਰੁਜ਼ਗਾਰ ਪ੍ਰਾਰਥਣਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 28 ਜੁਲਾਈ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡਿਪਟੀ ਕਮਿਸ਼ਨਰ ਦਫਤਰ ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।

ਇਸ ਕੈਂਪ ਵਿੱਚ Agile Herbal ਕੰਪਨੀ ਦੀਆਂ 100 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਇਸ ਕੈਂਪ ਵਿੱਚ 10ਵੀਂ ਪਾਸਜਾਂ ਉਸ ਤੋਂ ਵੱਧ ਯੋਗਤਾ ਵਾਲੀਆਂ ਬੇਰੁਜਗਾਰ ਪ੍ਰਾਰਥਣਾਂ ਭਾਗ ਲੈ ਸਕਦੀਆਂ ਹਨ। ਪ੍ਰਾਰਥਣਾਂ ਦੀ ਉਮਰ ਘੱਟ ਤੋਂ ਘੱਟ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਹੋਣਾ ਲਾਜ਼ਮੀ ਹੈ। ਉਪਰੋਕਤ ਯੋਗਤਾ ਪੂਰੀ ਕਰਨ ਵਾਲੀਆਂ ਪ੍ਰਾਰਥਣਾਂ ਇਸ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ। ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼/ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ।

ਪ੍ਰਾਰਥਣਾਂ ਪਲੇਸਮੈਂਟ ਕੈਂਪ ਸਬੰਧੀ ਅਤੇ ਹੋਰ ਸੇਵਾਵਾਂ ਸਬੰਧੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਡੀ.ਸੀ. ਦਫਤਰਸੇਵਾ ਕੇਂਦਰ ਦੇ ਉੱਪਰਸ੍ਰੀ ਮੁਕਤਸਰ ਸਾਹਿਬ ਵਿਖੇ ਵਿਜ਼ਿਟ ਕਰ ਸਕਦੀਆਂ ਹਨ ਜਾਂ 98885-62317 ਅਤੇ 01633-262317 ਨੰਬਰ ਤੇ ਸੰਪਰਕ ਕਰ ਸਕਦੀਆਂ ਹਨ।

Post a Comment

0Comments

Post a Comment (0)