ਵਿਕਾਸ ਮਿਸ਼ਨ ਵੱਲੋਂ SSP ਹਰਮਨਬੀਰ ਗਿੱਲ “ਅਵਾਰਡ ਆਫ ਐਕਸੇਲੈਂਸ” ਨਾਲ ਸਨਮਾਨਿਤ

BTTNEWS
0

ਵਿਕਾਸ ਮਿਸ਼ਨ ਵੱਲੋਂ SSP ਹਰਮਨਬੀਰ ਗਿੱਲ “ਅਵਾਰਡ ਆਫ ਐਕਸੇਲੈਂਸ” ਨਾਲ ਸਨਮਾਨਿਤ
ਪ੍ਰਧਾਨ ਢੋਸੀਵਾਲ ਤੇ ਦੂਸਰੇ ਮੈਂਬਰ ਜ਼ਿਲ੍ਹਾ ਪੁਲਿਸ ਮੁਖੀ ਸ੍ਰ. ਗਿੱਲ ਨੂੰ ਅਵਾਰਡ ਆਫ਼ ਐਕਸੇਲੈਂਸ ਨਾਲ ਸਨਮਾਨਿਤ ਕਰਦੇ ਹੋਏ।

 ਸ੍ਰੀ ਮੁਕਤਸਰ ਸਾਹਿਬ : 25 ਜੁਲਾਈ (BTTNEWS)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਅੰਦਰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ। ਇਸ ਮੰਤਵ ਲਈ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਛੇੜੀ ਹੋਈ ਹੈ। ਸਰਕਾਰ ਵੱਲੋਂ ਇਸ ਮੁਹਿੰਮ ਨੂੰ ਸਫਲ ਬਨਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਕਾਬਲ ਅਤੇ ਇਮਾਨਦਾਰ ਅਧਿਕਾਰੀ ਨਿਯੁਕਤ ਕੀਤੇ ਹੋਏ ਹਨ। ਆਪਣੀ ਡਿਊਟੀ ਪ੍ਰਤੀ ਸਮਰਪਣ, ਯੋਗ ਅਗਵਾਈ ਅਤੇ ਸਰਵ ਉੱਤਮ ਪ੍ਰਬੰਧਕੀ ਕਾਰਜਕੁਸ਼ਲਤਾ ਦੀ ਬੇਮਿਸਾਲ ਉਦਾਹਰਣ ਜ਼ਿਲ੍ਹੇ ਦੇ ਮੌਜੂਦਾ ਐੱਸ.ਐੱਸ.ਪੀ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ. ਦੀ ਕਾਰਜਸ਼ੈਲੀ ਤੋਂ ਸਪਸ਼ਟ ਮਿਲਦੀ ਹੈ। ਸ੍ਰ. ਗਿੱਲ ਨੇ ਅਹੁਦਾ ਸੰਭਾਲਦਿਆਂ ਹੀ ਪੁਲਿਸ ਦਫਤਰਾਂ ਵਿਚ ਲੰਮੇ ਸਮੇਂ ਤੋਂ ਤਾਇਨਾਤ ਸਟਾਫ ਦੀਆਂ ਸੇਵਾਵਾਂ ਲੈਣ ਲਈ ਉਹਨਾਂ ਨੂੰ ਪੁਲਿਸ ਥਾਣਿਆਂ ਅਤੇ ਹੇਠਲੇ ਦਫਤਰਾਂ ਵਿਚ ਤਬਦੀਲ ਕਰ ਦਿੱਤਾ। ਇਹਨਾਂ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਵਿਚ ਬਹੁਤ ਜ਼ਿਆਦਾ ਸੁਧਾਰ ਹੋਇਆ ਹੈ। ਲੁਟ ਖੋਹ, ਸਨੈਚਿੰਗ, ਨਸ਼ੇ ਦੇ ਕਾਰੋਬਾਰੀਆਂ, ਸੱਟੇਬਾਜ਼ਾਂ, ਭੂੰਡ ਆਸ਼ਕਾਂ, ਬੁਲੇਟ ਪਟਾਕਾ ਪਾਊ ਮਨਚਲੇ ਤੇ ਹੋਰ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਨੱਥ ਪਾਈ ਗਈ ਹੈ। ਸ਼ਹਿਰ ਅੰਦਰ ਪੀ.ਸੀ.ਆਰ. ਪੁਲਿਸ ਪੈਟਰੋਲਿੰਗ ਵਧਾ ਕੇ ਆਮ ਵਿਅਕਤੀ ਦੇ ਮਨ ਵਿਚੋਂ ਡਰ ਅਤੇ ਭੈਅ ਦੀ ਭਾਵਨਾ ਖਤਮ ਕਰ ਦਿੱਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਗਿੱਲ ਦੀ ਕਾਰਜਸ਼ੈਲੀ ਦੀ ਹਰ ਪਾਸਿਓਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਵਫ਼ਦ ਨੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਗਿੱਲ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਮਿਸ਼ਨ ਦੇ ਚੇਅਰਮੈਨ ਇੰਜ. ਅਸ਼ੋਕ ਕੁਮਾਰ ਭਾਰਤੀ, ਸੀਨੀਅਰ ਮੀਤ ਪ੍ਰਧਾਨ ਫਸਟ ਨਿਰੰਜਣ ਸਿੰਘ ਰੱਖਰਾ, ਸੀਨੀਅ ਮੀਤ ਪ੍ਰਧਾਨ ਸੈਕਿੰਡ ਪ੍ਰਦੀਪ ਧੂੜੀਆ, ਡਾ. ਸੁਰਿੰਦਰ ਗਿਰਧਰ, ਚੌ. ਬਲਬੀਰ ਸਿੰਘ (ਦੋਵੇਂ ਮੀਤ ਪ੍ਰਧਾਨ), ਕੈਸ਼ੀਅਰ ਡਾ. ਸੰਜੀਵ ਮਿੱਡਾ ਅਤੇ ਪ੍ਰੈਸ ਫੋਟੋ ਗ੍ਰਾਫਰ ਨਰਿੰਦਰ ਕਾਕਾ ਆਦਿ ਸ਼ਾਮਲ ਸਨ। ਮਿਸ਼ਨ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸ਼ਾਨਦਾਰ ਵਿਭਾਗੀ ਤੇ ਪ੍ਰਬੰਧਕੀ ਕਾਰਜਕੁਸ਼ਲਤਾ ਲਈ ਉਹਨਾਂ ਦੀ ਸ਼ਲਾਘਾ ਕਰਦਿਆਂ ਹੋਇਆ ਵਧਾਈ ਦਿੱਤੀ। ਪ੍ਰਧਾਨ ਢੋਸੀਵਾਲ ਨੇ ਕਿਹਾ ਕਿ ਵਧੀਆ ਵਿਭਾਗੀ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ ਸਰਕਾਰ ਅਤੇ ਵਿਭਾਗ ਤੇ ਕੀਮਤੀ ਗਹਿਣੇ ਹੁੰਦੇ ਹਨ। ਸਮੁੱਚੇ ਸਮਾਜ ਨੂੰ ਇਹਨਾਂ ਉਪਰ ਮਾਣ ਹੁੰਦਾ ਹੈ। ਮੁਲਾਕਾਤ ਦੌਰਾਨ ਮਿਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸਰਸਰੀ ਜਾਣਕਾਰੀ ਵੀ ਸ੍ਰ. ਗਿੱਲ ਨੂੰ ਦਿੱਤੀ ਗਈ। ਮੁਲਾਕਾਤ ਦੌਰਾਨ ਸ੍ਰ. ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਦੀ ਨੀਤੀ ਨੂੰ ਜ਼ਿਲ੍ਹੇ ਅੰਦਰ ਲਾਗੂ ਕਰਨ ਲਈ ਵਚਨਵੱਧ ਹਨ। ਕਿਸੇ ਵੀ ਗੈਰ ਕਾਨੂੰਨੀ ਕਾਰਜ ਕਰਨ ਵਾਲੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਪੁਲਿਸ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਸਕਦੀ ਤੇ ਨਸ਼ੇ ਦੇ ਕਾਰੋਬਾਰੀਆਂ ਅਤੇ ਹੋਰ ਗੈਰ ਕਾਨੂੰਨੀ ਕਾਰਜ ਕਰਨ ਵਾਲਿਆਂ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਰੋਕਿਆ ਜਾ ਸਕਦਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰਦਾਨ ਢੋਸੀਵਾਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰ. ਗਿੱਲ ਦੀਆਂ ਸ਼ਾਨਦਾਰ ਸੇਵਾਵਾਂ ਲਈ ਮੁਕਤਸਰ ਵਿਕਾਸ ਮਿਸ਼ਨ ਵੱਲੋਂ “ਅਵਾਰਡ ਆਫ਼ ਐਕਸੇਲੈਂਸ” ਨਾਲ ਸਨਮਾਨਿਤ ਕੀਤਾ ਗਿਆ।  

Post a Comment

0Comments

Post a Comment (0)