ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

BTTNEWS
0

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਆਜ਼ਾਦੀ ਦੀ ਲੜਾਈ ਦੇ ਸ਼ਹੀਦਾਂ ਨੂੰ ਕੀਤਾ ਨਮਨ

ਸ੍ਰੀ ਮੁਕਤਸਰ ਸਾਹਿਬ, 15 ਅਗਸਤ (BTTNEWS)-
                             ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਗਮ ਮੌਕੇ ਤੇ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।
                            76ਵੇਂ ਸੁਤੰਤਰਤਾ ਦਿਵਸ ਸਮਾਗਮ ਮੌਕੇ ਆਪਣੇ ਸੰਬੋਧਨ ਵਿੱਚ ਡਾ.ਰੂਹੀ ਦੁੱਗ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਅਜਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ ਅਤੇ ਇਸ ਲੜਾਈ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨਾਂ ਨੇ ਅਜਾਦੀ ਤੋਂ ਬਾਅਦ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਕਰਨ ਵਾਲੇ ਕਿਸਾਨਾਂ ਦੀ ਮਿਹਨਤ ਦੀ ਸਲਾਘਾ ਕੀਤੀ।
                 
ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

           ਇਸ ਮੌਕੇ ਸੰਬੋਧਨ ਕਰਦਿਆਂ ਡਾ.ਰੂਹੀ ਦੁੱਗ ਨੇ ਦੱਸਿਆ ਕਿ  ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਲੜਕੀਆਂ ਦੀ ਸ਼ਾਦੀ ਲਈ  ਮਹੀਨਾ ਨਵੰਬਰ 2022 ਤੋਂ ਮਹੀਨਾ ਫਰਵਰੀ 2023 ਤੱਕ ਦੇ ਕੁੱਲ 664 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 3.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ  ਅਤੇ ਪੱਛੜੀਆਂ ਸ੍ਰ਼ੇਣੀਆਂ,ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਮਹੀਨਾ ਦਸੰਬਰ 2022 ਤੋਂ ਮਹੀਨਾ ਫਰਵਰੀ 2023 ਤੱਕ ਦੇ ਕੁੱਲ 129 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 65.79 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

                             ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਮੁਫਤ ਅਤੇ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ, ਇਸ ਲੜੀ ਤਹਿਤ 2 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪਿੰਡ ਖੁੱਨਣ ਕਲਾਂ ਅਤੇ ਖੁੱਨਣ ਖੁਰਦ ਵਿਖੇ ਕੀਤੀ ਗਈ ਹੈ ਅਤੇ ਜਿ਼ਲ੍ਹੇ ਵਿੱਚ ਇਸ ਸਮੇਂ 20 ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋ ਗਈ ਹੈ।  
                     
ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

       ਉਹਨਾਂ ਦੱਸਿਆ ਕਿ ਇਨ੍ਹਾ ਆਮ ਆਦਮੀ ਕਲੀਨਿਕਾਂ ਵਿਚ ਸਿਹਤ ਵਿਭਾਗ ਵਲੋਂ ਮੁਫਤ ਜਾਂਚ, ਮੁਫਤ ਦਵਾਈਆਂ, ਮੁਫਤ ਲੈਬ ਟੈਸਟ, ਮੁਫਤ ਟੀਕਾਕਰਨ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਅਤੇ ਜੱਚਾ ਬੱਚਾ ਸੇਵਾਵਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ।ਜਿਲ੍ਹੇ ਵਿਚ ਇਨ੍ਹਾ 18 ਆਮ ਆਦਮੀ ਕਲੀਨਿਕਾਂ ਵਲੋਂ ਹੁਣ ਤੱਕ 104524 ਮਰੀਜਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ 21031 ਮਰੀਜਾਂ ਦੇ ਮੁਫਤ ਟੈਸਟ ਕੀਤੇ ਗਏ ਹਨ।

                             ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 5 ਲੱਖ ਤੱਕ ਦਾ ਪ੍ਰਤੀ ਪਰਿਵਾਰ ਮੁਫਤ ਇਲਾਜ ਕੀਤਾ ਜਾ ਰਿਹਾ ਹੈ  ਅਤੇ 146000 ਪਰਿਵਾਰ ਕਵਰ ਕੀਤੇ ਗਏ ਅਤੇ 331168 ਲੋਕਾਂ ਦੇ ਈ-ਕਾਰਡ ਬਣਾਏ ਗਏ, 21446 ਮਰੀਜਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਅਤੇ 20029 ਮਰੀਜਾਂ ਦਾ ਪ੍ਰਾਇਵੇਟ ਹਸਪਤਾਲਾਂ ਵਿਚ ਅਤੇ ਕੁਲ 41515 ਮਰੀਜਾਂ ਦਾ ਮੁਫਤ ਇਲਾਜ ਕੀਤਾ ਗਿਆ, 41515 ਮਰੀਜਾਂ
                         ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਂਦੇ ਹੋਏ ਪਹਿਲੀ ਜੁਲਾਈ 2022 ਤੋਂ ਹਰੇਕ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। 90 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਕਿਸਾਨਾਂ ਨੂੰ ਮੁਫਤ ਤੇ ਪੂਰੀ ਬਿਜਲੀ ਨਿਰੰਤਰ ਦਿੱਤੀ ਜਾ ਰਹੀ ਹੈ।
                       ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਪੱਧਰ ਨੂੰ ਉਚੱਾ ਚੁੱਕਣ ਲਈ ਵੀ ਅਨੇਕਾ ਯਤਨ ਕੀਤੇ ਜਾ ਰਹੇ ਹਨ, ਬਾਰ੍ਹਵੀਂ ਜਮਾਤ ਵਿੱਚੋ ਬੋਰਡ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ਼ ਕਰਵਾਉਣ ਵਾਲੀਆਂ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ 12 ਹੋਣਹਾਰ ਵਿਦਿਆਰਥਣਾਂ, ਜਿੰਨ੍ਹਾਂ ਵਿੱਚੋਂ 10 ਇੱਕੋ ਸਕੂਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ ਦੀਆਂ ਹਨ, ਨੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ।
               
ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

       ਜਿਲ੍ਹੇ ਦੇ ਤਿੰਨ ਸਕੂਲ ਪੰਜਾਬ ਸਰਕਾਰ ਦੀ ਮਾਣਮੱਤੀ ਯੋਜਨਾ ਸਕੂਲ ਆਫ਼ ਐਮੀਨੈਂਸ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ, ਅਬੁਲ ਖੁਰਾਣਾ ਅਤੇ ਲੰਬੀ ਦੀ ਚੋਣ ਕੀਤੀ ਗਈ ਹੈ।

  ਇਸ ਮੌਕੇ ਤੇ ਪੰਜਾਬ ਪੁਲਿਸ ਦੇ ਪਰੇਡ ਕਮਾਂਡਰ ਫਤਿਹ ਸਿੰਘ ਬਰਾੜ ਡੀ.ਐਸ.ਪੀ. ਦੀ ਅਗਵਾਈ ਵਿੱਚ  ਪੰਜਾਬ ਪੁਲਿਸ, ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਅਤੇ ਸਕਾਊਂਟ  ਦੀਆਂ ਟੁਕੜੀਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਰਾਸ਼ਟਰੀ ਧੁੰਨ ਬਜਾਈ ਗਈ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
                         ਇਸ ਮੌਕੇ ਹੋਰਨਾਂ ਤੋਂ ਇਲਾਵਾ  ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਗੁਰਸ਼ਰਨ ਸਿੰੰਘ ਸੰਧੂ ਆਈ.ਜੀ.ਪੰਜਾਬ ਪੁਲਿਸ, ਸ੍ਰੀ ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ., ਸ੍ਰੀ ਕੁਲਵੰਤ ਰਾਏ ਐਸ.ਪੀ. ਹੈਡ ਕੁਆਰਟਰ, ਸ੍ਰੀਮਤੀ ਸਰੋਜ਼ ਰਾਣੀ ਸਹਾਇਕ ਕਮਿਸ਼ਨਰ, ਸ੍ਰੀ ਸੁਖਬੀਰ ਸਿੰਘ ਬਰਾੜ ਤਹਿਸੀਲਦਾਰ, ਸ੍ਰੀ ਜਸ਼ਨ ਬਰਾੜ ਜਿ਼ਲ੍ਹਾ ਪ੍ਰਧਾਨ, ਸ੍ਰੀ ਰਾਜੀਵ ਛਾਬੜਾ ਜਿ਼ਲ੍ਹਾ ਸਿੱਖਿਆ ਅਫਸਰ,  ਸ੍ਰੀ ਮਨਜਿੰਦਰ ਸਿੰਘ ਕਾਕਾ ਬਰਾੜ, ਸ੍ਰੀ ਸੁਖਜਿੰਦਰ ਸਿੰਘ ਬੱਬਲੂ ਬਰਾੜ, ਸ੍ਰੀ ਜਗਦੇਵ ਸਿੰਘ ਬਾਮ, ਸ੍ਰੀ ਅਰਸ਼ ਬਰਾੜ,ਅਜਵਿੰਦਰ ਸਿੰਘ, ਸ੍ਰੀ ਰਾਜੂ ਪੂਨੀਆ, ਸ੍ਰੀ ਰਾਜਿੰਦਰ ਸਿੰਘ ਬਰਾੜ, ਸ੍ਰੀ ਬਲਵਿੰਦਰ ਸਿੰਘ ਖਾਲਸਾ, ਸ੍ਰੀ ਵਰਿੰਦਰ ਢੋਸੀ, ਸ੍ਰੀ ਸੰਦੀਪ ਸ਼ਰਮਾ,ਸ੍ਰੀ ਰਾਜ ਕੁਮਾਰ ਮੋਂਗਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Post a Comment

0Comments

Post a Comment (0)