Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2, ਹਰ ਜ਼ਿਲਾ ਹੈਡਕੁਆਟਰ ’ਤੇ ਜਾਵੇਗੀ ਮਸ਼ਾਲ

29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ  ਤੋਂ  ਗੁਜ਼ਰੇਗੀ ਮਸ਼ਾਲ ਮਾਰਚ    ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ ਚੰਡੀਗੜ੍ਹ, 21 ਅਗਸਤ (BTTNEWS)...

29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਜ਼ਰੇਗੀ ਮਸ਼ਾਲ ਮਾਰਚ 

 ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ

ਚੰਡੀਗੜ੍ਹ, 21 ਅਗਸਤ (BTTNEWS)- ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਖੁਲਾਸਾ ਕਰਦਿਆਂ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਭਲਕੇ 22 ਅਗਸਤ ਨੂੰ ਲੁਧਿਆਣਾ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਲੁਧਿਆਣਾ ਵਿਖੇ ਸਮਾਪਤੀ ਹੋਈ ਸੀ ਜਿਸ ਕਾਰਨ ਮਸ਼ਾਲ ਮਾਰਚ ਦੇ ਦੂਜੇ ਸੀਜ਼ਨ ਤੋਂ ਪਹਿਲਾਂ ਮਸ਼ਾਲ ਲੁਧਿਆਣਾ ਤੋਂ ਹੀ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ। 

ਮਸ਼ਾਲ ਮਾਰਚ ਦੇ ਵੇਰਵੇ ਜਾਰੀ ਕਰਦਿਆਂ ਖੇਡ ਮੰਤਰੀ ਨੇ ਅੱਗੇ ਦੱਸਿਆ ਕਿ 22 ਅਗਸਤ ਨੂੰ ਲੁਧਿਆਣਾ ਤੋਂ ਮੋਗਾ ਜਾਵੇਗੀ। ਇਸੇ ਤਰ੍ਹਾਂ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2', ਹਰ ਜ਼ਿਲਾ ਹੈਡਕੁਆਟਰ ’ਤੇ ਜਾਵੇਗੀ ਮਸ਼ਾਲ


No comments

Ads Place