ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 12 ਨੂੰ : ਅਟਵਾਲ

BTTNEWS
By -
0

 ਸ੍ਰੀ ਮੁਕਤਸਰ ਸਾਹਿਬ, 10 ਅਗਸਤ (BTTNEWS)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮਾਸਿਕ ਮੀਟਿੰਗ ਆਉਂਦੀ 12 ਅਗਸਤ ਸ਼ਨੀਵਾਰ ਨੂੰ ਸਵੇਰੇ 9:00 ਵਜੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਕਰਨਗੇ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਸੇਵਾ ਮੁਕਤ ਕਰਮਚਾਰੀਆਂ ਦੀਆਂ ਪੈਨਸ਼ਨਰ ਜੱਥੇਬੰਦੀਆਂ ਦੇ ਆਗੂ ਅਤੇ ਮੈਂਬਰ ਭਾਗ ਲੈਣਗੇ। ਇਹ ਜਾਣਕਾਰੀ ਅੱਜ ਇੱਥੇ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਦਿੱਤੀ ਹੈ। ਅਟਵਾਲ ਨੇ ਦੱਸਿਆ ਹੈ ਕਿ ਇਸ ਮੀਟਿੰਗ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਦੀਆਂ ਹੱਕੀ ਮੰਗਾਂ, ਅਦਲਾਤੀ ਫੈਸਲਿਆਂ ਅਤੇ ਜਾਰੀ ਕੀਤੀਆਂ ਹੋਰਨਾਂ ਚਿੱਠੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਇਸੇ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਪੈਨਸ਼ਨਰਾਂ ਨੂੰ ਵਧਾਈ ਵੀ ਦਿਤੀ ਜਾਵੇਗੀ। ਅਟਵਾਲ ਨੇ ਅੱਗੇ ਇਹ ਵੀ ਦੱਸਿਆ ਹੈ ਕਿ ਮੀਟਿੰਗ ਦੌਰਾਨ ਪੈਨਸ਼ਨਰਾਂ ਦੀ ਸੂਬਾ ਪੱਧਰੀ ਬਾਡੀ ਵੱਲੋਂ ਉਲੀਕੇ ਗਏ ਸੰਘਰਸ਼ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਪ੍ਰਧਾਨ ਸ਼ਰਮਾ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।  

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 12 ਨੂੰ : ਅਟਵਾਲ


Post a Comment

0 Comments

Post a Comment (0)
3/related/default