ਡੇਅਰੀ ਫਾਰਮਰਾ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਦੀ ਕੌਂਸਲਿੰਗ 11 ਨੂੰ

BTTNEWS
0

 ਸ੍ਰੀ ਮੁਕਤਸਰ ਸਾਹਿਬ  7  ਅਗਸਤ (BTTNEWS)-

         ਰਣਦੀਪ ਕੁਮਾਰ ਹਾਂਡਾ, ਡਿਪਟੀ ਡਾਇਰੈਕਟਰ ਡੇਅਰੀ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ  14 ਅਗਸਤ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
                       ਡੇਅਰੀ ਉੱਦਮ ਸਿਖਲਾਈ ਕੋਰਸ  ਦੀ ਕੌਂਸਲਿੰਗ 11 ਅਗਸਤ 2023 ਨੂੰ ਰੱਖੀ ਗਈ ਹੈ, ਜਿਸ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
                      ਇਸ ਕੋਰਸ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ  ਹਰਿਆਣਾ ਤੇ ਰਾਜਸਥਾਨ ਦੇ ਚਾਹਵਾਨ ਡੇਅਰੀ ਫਾਰਮਰ 11 ਅਗਸਤ 2023 ਨੂੰ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਇਜ ਫੋਟੋ ਲੈ ਕੇ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋ ਸਕਦੇ ਹਨ।
                 ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸਬੰਧਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਜਾਂ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰ. 98142-81462 ਅਤੇ 99887-10030 ਤੇ ਸੰਪਰਕ ਕਰ ਸਕਦੇ ਹਨ।
ਡੇਅਰੀ ਫਾਰਮਰਾ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਦੀ ਕੌਂਸਲਿੰਗ 11 ਨੂੰ


Post a Comment

0Comments

Post a Comment (0)