Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

"ਸਰਕਾਰ ਤੁਹਾਡੇ ਦੁਆਰ" ਤਹਿਤ ਡਿਪਟੀ ਕਮਿਸ਼ਨਰ ਨੇ ਲਗਾਇਆ ਸੁਵਿਧਾ ਕੈਂਪ

  ਆਮ ਲੋਕਾਂ ਦੀਆਂ ਸਮਸਿਆਵਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਗਿੱਦੜਬਾਹਾ/  ਸ੍ਰੀ ਮੁਕਤਸਰ ਸਾਹਿਬ 11 ਜੁਲਾਈ (BTTNEWS)-  ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਪ੍ਰਸ...

 ਆਮ ਲੋਕਾਂ ਦੀਆਂ ਸਮਸਿਆਵਾਂ ਦਾ ਮੌਕੇ ਤੇ ਕੀਤਾ ਨਿਪਟਾਰਾ

ਗਿੱਦੜਬਾਹਾ/  ਸ੍ਰੀ ਮੁਕਤਸਰ ਸਾਹਿਬ 11 ਜੁਲਾਈ (BTTNEWS)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਜਿਲ੍ਹੇ ਦੇ ਪੇਂਡੂ ਏਰੀਏ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਦਾ ਜਲਦੀ ਨਿਪਟਾਰਾ ਕਰਨ ਲਈ  ਡਾ. ਰੁਹੀ ਦੂੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਗਿੱਦੜਬਾਹਾ ਬਲਾਕ ਦੇ ਪਿੰਡ ਫਕਰਸਰ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਪਿੰਡ ਥੇਹੜੀ ਅਤੇ ਘੱਗਾ ਦੇ  ਵਸਨੀਕਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ ਗਈਆਂ।

  ਇਸ ਸੁਵਿਧਾ ਕੈਂਪ ਵਿਚ ਡਿਪਟੀ ਕਮਿਸ਼ਨਰ ਨੇ ਪਿੰਡ ਦੇ ਵਸਨੀਕਾਂ ਦੀਆ ਬਿਜਲੀ, ਪਾਣੀ, ਪੈਨਸ਼ਨਾਂ, ਡਾਕਟਰੀ ਸਹੂਲਤਾਂ, ਅਯੁਸ਼ਮਾਨ ਬੀਮਾਂ ਯੋਜਨਾ, ਲਾਭਪਾਤਰੀ ਨਾਲ ਸਬੰਧਿਤ ਮੁਸਕਲਾਂ ਨੂੰ ਸੁਣਿਆ ਅਤੇ ਸਬੰਧਿਤ ਵਿਭਾਗਾਂ ਨੂੰ ਇਹਨਾਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਹੁਕਮ ਦਿੱਤੇ। ਉਹਨਾਂ ਆਪਣੇ ਇਸ ਦੌਰੇ ਦੌਰਾਨ ਇਹ ਵੀ ਐਲਾਨ ਕੀਤਾ ਕਿ ਜਿਸ ਸਮੱਸਿਆ ਦੇ ਹੱਲ ਲਈ ਉਹਨਾਂ ਨੂੰ ਅਰਜੀ ਦਿੱਤੀ ਗਈ ਹੈ, ਇਸ ਅਰਜੀ ਤੇ ਕੀਤੀ ਗਈ ਕਾਰਵਾਈ ਸਬੰਧਿਤ ਵਿਭਾਗ ਅਤੇ ਦਫਤਰ ਡਿਪਟੀ  ਕਮਿਸ਼ਨਰ ਵਲੋਂ ਸੂਚਿਤ ਕਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੂਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਜਿ਼ਲ੍ਹੇ ਦੇ ਬਲਾਕ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜ੍ਹਬਾਹਾ ਦੇ ਪਿੰਡਾਂ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ।
ਉਹਨਾ ਦੱਸਿਆ ਕਿ ਇਸ ਸ਼ਡਿਊਲ ਅਨੁਸਾਰ ਅਫਸਰ ਸਹਿਬਾਨਾਂ ਵੱਲੋਂ ਖੁਦ ਮੌਕੇ ਤੇ ਪਿੰਡ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਜਲਦ ਤੋਂ ਜਲਦ ਹੱਲ ਕਰਵਾਉਣ ਦੇ ਪਾਬੰਦ ਹੋਣਗੇ।
ਉਹਨਾਂ ਦੱਸਿਆ ਕਿ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਵਲੋਂ ਖੁਦ 17 ਅਗਸਤ ਨੂੰ ਫੱਤਾ ਕੇਰਾ ਵਿਖੇ ਹਾਕੂਵਾਲਾ ਅਤੇ ਵੜਿੰਗ ਖੇੜਾ, 24 ਅਗਸਤ ਨੂੰ ਬੁੱਟਰ ਬਖੂਹਾ ਵਿਖੇ ਪਿੰਡ ਬਬਾਣੀਆਂ ਅਤੇ ਮਧੀਰ ਅਤੇ 31 ਅਗਸਤ ਨੂੰ ਪਿੰਡ ਹਰਾਜ ਵਿਖੇ ਕੋਟਲੀ ਸੰਘਰ ਅਤੇ ਖੋਖਰ ਦੇ  ਵਸਨੀਕਾਂ ਦੀਆਂ ਸਮੱਸਿਆਵਾਂ ਸੁਣਨਗੇ।
ਇਸ ਸੁਵਿਧਾ ਕੈਂਪ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕੌਰ ਸਿੰਘ ਸਰਪੰਚ,ਸੁਖਰਾਜ ਸਿੰਘ,ਛੈਮਬਰ ਸਿੰਘ,ਲਖਵਿੰਦਰ ਸਿੰਘ,ਗੋਰਾ ਸਿੰਘ,ਨਿਛੱਤਰ ਸਿੰਘ,ਗੁਰਸੇਵਕ ਸਿੰਘ ਅਤੇ ਬੀਰਾ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

"ਸਰਕਾਰ ਤੁਹਾਡੇ ਦੁਆਰ" ਤਹਿਤ ਡਿਪਟੀ ਕਮਿਸ਼ਨਰ ਨੇ ਲਗਾਇਆ ਸੁਵਿਧਾ ਕੈਂਪ


No comments

Ads Place