ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਬਾਬਾ ਫਰੀਦ ਯੂਨੀਵਰਸਿਟੀ ਆਊਟਸੋਰਸ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕਰੇ : ਢੋਸੀਵਾਲ

 - ਠੇਕਾ ਕਰਮਚਾਰੀਆਂ ਵਾਲੀ ਨੀਤੀ ਹੋਵੇ ਲਾਗੂ -

ਸ੍ਰੀ ਮੁਕਤਸਰ ਸਾਹਿਬ, 14 ਅਗਸਤ (BTTNEWS)- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਵਿਖੇ ਪਿਛਲੇ ਲੰਮੇ ਸਮੇਂ ਤੋਂ ਆਊਟਸੋਰਸ ਕਰਮਚਾਰੀ ਕੰਮ ਕਰ ਰਹੇ ਹਨ। ਇਹਨਾਂ ਕਰਮਚਾਰੀਆਂ ਨੂੰ ਬਹੁਤ ਘੱਟ ਮਿਹਨਤਾਨਾ ਦਿੱਤਾ ਜਾਂਦਾ ਹੈ। ਇਹ ਕਰਮਚਾਰੀ ਮਹਿੰਗਾਈ ਦੇ ਇਸ ਦੌਰ ਵਿੱਚ ਬੇਹੱਦ ਗੰਭੀਰ ਆਰਥਿਕ ਸੰਕਟ ਵਿੱਚੋਂ ਲੰਘ ਰਹੇ ਹਨ। ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਚੇਅਰਮੈਨ ਅਤੇ ਆਲ ਇੰਡੀਆ ਐਸ.ਸੀ./ਬੀ.ਸੀ./ ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਨੇ ਇਹਨਾਂ ਆਊਟਸੋਰਸ ਕਰਮਚਾਰੀਆਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਅਤੇ ਰਜਿਸਟਰਾਰ ਤੋਂ ਮੰਗ ਕੀਤੀ ਹੈ ਕਿ ਠੇਕਾ ਆਧਾਰਿਤ ਕਰਮਚਾਰੀਆਂ ਵਾਲੀ ਨੀਤੀ ਆਊਟਸੋਰਸ ਕਰਮਚਾਰੀਆਂ ’ਤੇ ਵੀ ਲਾਗੂ ਕੀਤੀ ਜਾਵੇ। ਉਕਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਕਿਹਾ ਹੈ ਕਿ ਯੂਨੀਵਰਸਿਟੀ ਨੇ ਵਧੀਆ ਕਦਮ ਉਠਾਉਂਦੇ ਹੋਏ ਯੂਨੀਵਰਸਿਟੀ ਦੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਨਿਯਕਤੀ ਦੀ ਮਿਤੀ ਤੋਂ ਤਨਖਾਹ ਵਾਧਾ ਅਤੇ ਏਰੀਅਰ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਅਨੁਸਾਰ ਇਹਨਾਂ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਕਰੀਬ ਸਾਢੇ ਛੇ ਕਰੋੜ ਦਾ ਬਕਾਇਆ ਦੇਣਾ ਹੈ ਅਤੇ ਬਕਾਏ ਦੀ ਪਹਿਲੀ ਕਿਸ਼ਤ ਇਹਨਾਂ ਕਰਮਚਾਰੀਆਂ ਦੇ ਖਾਤੇ ਵਿੱਚ ਜਮ੍ਹਾ ਕਰਵਾ ਦਿੱਤੀ ਹੈ। ਢੋਸੀਵਾਲ ਨੇ ਯੂਨੀਵਰਸੀ ਤੋਂ ਮੰਗ ਕੀਤੀ ਹੈ ਕਿ ਠੇਕਾ ਆਧਾਰਿਤ ਕਰਮਚਾਰੀਆਂ ਵਾਲੇ ਫੈਸਲੇ ਮੁਤਾਬਿਕ ਹੀ ਆਊਟਸੋਰਸ ਕਰਮਚਾਰੀਆਂ ਨੂੰ ਨਿਯੁਕਤੀ ਦੀ ਮਿਤੀ ਤੋਂ ਤਨਖਾਹ ਵਾਧਾ ਅਤੇ ਏਰੀਅਰ ਦਿੱਤਾ ਜਾਵੇ ਤਾਂ ਜੋ ਇਸ ਵਰਗ ਵਿੱਚ ਫੈਲ ਰਹੀ ਬੇਚੈਨੀ ਨੂੰ ਰੋਕਿਆ ਜਾ ਸਕੇ। ਢੋਸੀਵਾਲ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਵਾਇਸ ਚਾਂਸਲਰ ਨਾਲ ਮਿਤੀ 17 ਅਗਸਤ ਵੀਰਵਾਰ ਨੂੰ ਸਵੇਰੇ 11:00 ਵਜੇ ਕੀਤੀ ਜਾਣ ਵਾਲੀ ਮੁਲਾਕਾਤ ਦੌਰਾਨ ਆਊਟਸੋਰਸ ਕਰਮਚਾਰੀਆਂ ਬਾਰੇ ਮਾਮਲਾ ਵਿਸਥਾਰ ਪੂਰਵਕ ਵਿਚਾਰਿਆ ਜਾਵੇਗਾ। ਢੋਸੀਵਾਲ ਨੇ ਅੱਗੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਜਲਦੀ ਹੀ ਯੂਨੀਵਰਸਿਟੀ ਦੇ ਸਾਰੇ ਫੈਸਲਿਆਂ ਨੂੰ ਪ੍ਰਵਾਨਗੀ ਦੇਣ ਵਾਲੀ ਗਵਰਨਿੰਗ ਬਾਡੀ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਵਾਂਡਰ ਅਤੇ ਰਾਜ ਦੇ ਵਿੱਤ ਸਕੱਤਰ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਅਤੇ ਯੂਨੀਵਰਸਿਟੀ ਵਿੱਚ ਠੇਕਾ ਆਧਾਰਿਤ ਕਰਮਚਾਰੀਆਂ ਵਾਲੀ ਨੀਤੀ ਆਊਟ ਸੋਰਸ ਕਰਮਚਾਰੀਆਂ ਲਈ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। 

ਬਾਬਾ ਫਰੀਦ ਯੂਨੀਵਰਸਿਟੀ ਆਊਟਸੋਰਸ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕਰੇ : ਢੋਸੀਵਾਲ


Post a Comment

0 Comments
* Please Don't Spam Here. All the Comments are Reviewed by Admin.

Top Post Ad

Below Post AdContact Us