Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਏਕਤਾ ਭਲਾਈ ਮੰਚ ਵੱਲੋਂ ਵੀ.ਸੀ. ਨਾਲ ਮੁਲਾਕਾਤ 17 ਨੂੰ : ਢੋਸੀਵਾਲ

  ਸ੍ਰੀ ਮੁਕਤਸਰ ਸਾਹਿਬ, 10 ਅਗਸਤ (BTTNEWS)- ਏਕਤਾ ਭਲਾਈ ਮੰਚ ਵੱਲੋਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਨਾਲ ਆਉਂਦੀ 17 ਅਗਸਤ ਵੀਰਵਾ...

 ਸ੍ਰੀ ਮੁਕਤਸਰ ਸਾਹਿਬ, 10 ਅਗਸਤ (BTTNEWS)- ਏਕਤਾ ਭਲਾਈ ਮੰਚ ਵੱਲੋਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਨਾਲ ਆਉਂਦੀ 17 ਅਗਸਤ ਵੀਰਵਾਰ ਨੂੰ ਸਵੇਰੇ 11:00 ਵਜੇ ਮੁਲਾਕਾਤ ਕੀਤੀ ਜਾਵੇਗੀ। ਮੁਲਾਕਾਤ ਦੌਰਾਨ ਯੂਨੀਵਰਸਿਟੀ ਕਰਮਚਾਰੀਆਂ ਦੀ ਹੱਕੀ ਮੰਗਾਂ ਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਸਬੰਧੀ ਗੱਲਬਾਤਾ ਕੀਤੀ ਜਾਵੇਗੀ। ਅੱਜ ਇਥੇ ਮੰਚ ਦੇ ਬੁੱਧ ਵਿਹਾਰ ਸਥਿਤ ਮੁੱਖ ਦਫਤਰ ਤੋਂ ਜਾਣਕਾਰੀ ਦਿੰਦੇ ਹੋਏ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਚੇਅਰਮੈਨ ਅਤੇ ਆਲ ਇੰਡੀਆ ਐਸ.ਸੀ./ਬੀ.ਸੀ./ ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਨੇ ਇਹ ਜਾਣਕਾਰੀ ਦਿੱਤੀ ਹੈ। ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਕੱਲ੍ਹ ਵਾਇਸ ਚਾਂਸਲਰ ਡਾ. ਸੂਦ ਨਾਲ ਮੁਲਾਕਾਤ ਕਰਕੇ 9 ਸੂਤਰੀ ਏਜੰਡਾ ਪੱਤਰ ਸੌਂਪ ਦਿੱਤਾ ਗਿਆ ਹੈ। ਇਸ ਵੇਲੇ ਲਾਰਡ ਬੁੱਧਾ ਟਰੱਸਟ ਦੇ ਜ਼ਿਲ੍ਹਾ ਇਕਾਈ ਫਰੀਦਕੋਟ ਦੇ ਪ੍ਰਧਾਨ ਜਗਦੀਸ਼ ਰਾਜ ਭਾਰਤੀ ਵੀ ਮੌਜੂਦ ਸਨ। ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਏਜੰਡਾ ਪੱਤਰ ਅਨੁਸਾਰ ਪਿਛਲੇ ਦਿਨੀਂ ਯੂਨੀਵਰਸਿਟੀ ਦੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਨਿਯੁਕਤੀ ਦੀ ਮਿਤੀ ਤੋਂ ਤਨਖਾਹ ਵਾਧਾ ਅਤੇ ਏਰੀਅਰ ਦਿੱਤੇ ਜਾਣ ਦੀ ਤਰਜ਼ ’ਤੇ ਆਊਂਟਸੋਰਸ ਕਰਮਚਾਰੀਆਂ ਨੂੰ ਇਹੀ ਲਾਭ ਦੇਣ ਦੀ ਮੰਗ ਮੁੱਖ ਰੂਪ ਵਿਚ ਸ਼ਾਮਲ ਹੈ। ਯੂਨੀਵਰਸਿਟੀ ਅੰਦਰ ਨਰਸਿੰਗ ਕਾਲਜਾਂ ਦੇ ਫੈਕਲਟੀ ਮੈਬਰਜ਼ ਨੂੰ ਏ.ਸੀ.ਪੀ. ਦਾ ਲਾਭ ਦੇਣ, ਹੈਲਪਰਾਂ ਨੂੰ ਤਰੱਕੀ ਦੇਣ, ਖ਼ੁਦ ਮੁਖਤਾਰ ਅਦਾਰਾ ਹੋਣ ਤੇ ਨਾਤੇ ਯੂਨੀਵਰਸਿਟੀ ਵੱਲੋਂ ਆਪਣੇ ਨਿਯਮ ਲਾਗੂ ਕਰਨ ਦੀਆਂ ਮੰਗਾਂ ਵੀ ਏਜੰਡਾ ਪੱਤਰ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਅੰਮ੍ਰਿਤ ਫਾਰਮੇਸੀ ਵੱਲੋਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ, ਪਾਰਕਿੰਗ ਠੇਕੇਦਾਰਾਂ ਵਿਰੁੱਧ ਮਿਲ ਰਹੀਆਂ ਸ਼ਿਕਾਇਤਾਂ ਅਤੇ ਮੈਡੀਕਲ ਕੈਂਪਸ ਅੰਦਰ ਯੂ. ਬਲਾਕ ਫਲੈਟਾਂ ਦੀ ਮੇਜਰ ਰਿਪੇਅਰ, ਸੁਰੱਖਿਆ ਅਤੇ ਲਾਈਟਾਂ ਦੇ ਉਚਿਤ ਪ੍ਰਬੰਧ ਆਦਿ ਦੀਆਂ ਮੰਗਾਂ ਵੀ ਸ਼ਾਮਲ ਹਨ। ਪ੍ਰਧਾਨ ਢੋਸੀਵਾਲ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਦੇ ਸਮੁੱਚੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਨਿਯੁਕਤੀ ਦੀ ਮਿਤੀ ਤੋਂ ਤਨਖਾਹ ਵਾਧਾ ਅਤੇ ਏਰੀਅਰ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਸੰਬੰਧੀ ਵੀ ਗੱਲਬਾਤ ਕੀਤੀ ਗਈ। ਪ੍ਰਧਾਨ ਢੋਸੀਵਾਲ ਨੇ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਨਾਲ ਸਬੰਧਤ ਆਪਣੀਆਂ ਜਾਇਜ਼ ਮੰਗਾਂ ਉਨ੍ਹਾਂ ਦੀ ਸੰਸਥਾ ਦੇ ਮੋਬਾਇਲ ਨੰਬਰ 99144-23732 ਉਪਰ ਵਟਸਐਪ ਮੈਸੇਜ ਦੁਆਰਾ ਭੇਜਣ ਤਾਂ ਜੋ 17 ਅਗਸਤ ਦੀ ਮੁਲਾਕਾਤ ਦੌਰਾਨ ਇਹਨਾਂ ਨੂੰ ਵਿਚਾਰਿਆ ਜਾ ਸਕੇ। ਪ੍ਰਧਾਨ ਢੋਸੀਵਾਲ ਨੇ ਇਹ ਵੀ ਦੱਸਿਆ ਹੈ ਕਿ ਉਕਤ ਮੁਲਾਕਾਤ ਦੌਰਾਨ ਕੀਤੀ ਗਈ ਸਮੁੱਚੀ ਗੱਲਬਾਤ ਸਬੰਧੀ ਮਿੰਟਸ (ਕਾਰਵਾਈ) ਬਾਰੇ ਵੀ ਲਿਖਤੀ ਤੌਰ ’ਤੇ ਦੇਣ ਦੀ ਬੇਨਤੀ ਕੀਤੀ ਜਾਵੇਗੀ ਤਾਂ ਜੋ ਸਾਰੇ ਏਜੰਡਿਆਂ ਨੂੰ ਸਹੀ  ਢੰਗ ਨਾਲ ਫਾਲੋ ਕੀਤਾ ਜਾ ਸਕੇ।

ਏਕਤਾ ਭਲਾਈ ਮੰਚ ਵੱਲੋਂ ਵੀ.ਸੀ. ਨਾਲ ਮੁਲਾਕਾਤ 17 ਨੂੰ : ਢੋਸੀਵਾਲ
ਪ੍ਰਧਾਨ ਢੋਸੀਵਾਲ, ਵਾਇਸ ਚਾਂਸਲਰ ਡਾ. ਸੂਦ ਨੂੰ ਦਿੱਤੇ ਏਜੰਡਾ ਪੱਤਰ ਦੀ ਨਕਲ ਦਿਖਾਉਂਦੇ ਹੋਏ। 


No comments

Ads Place