Breaking

DC ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

 ਸ੍ਰੀ ਮੁਕਤਸਰ ਸਾਹਿਬ  7  ਅਗਸਤ (BTTNEWS)-

        ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਮੀਟਿੰਗ ਦੌਰਾਨ  ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵੱਖ-ਵੱਖ  ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ।
ਉਹਨਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਜਿਹੜੇ ਵੀ ਵਿਕਾਸ ਕੰਮ ਚੱਲ ਰਹੇ ਹਨ, ਇਹਨਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਐਨ.ਓ.ਸੀ. ਡੀ.ਸੀ. ਦਫਤਰ ਵਿਖੇ ਜਮ੍ਹਾਂ ਕਰਵਾਏ ਜਾਣ।
  ਉਹਨਾਂ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ੍ਹ ਕੇ ਗਊਸ਼ਾਲਾ ਰੱਤਾ ਟਿੱਬਾ ਵਿਖੇ ਛੱਡੇ ਜਾਣ ਤਾਂ ਜੋ ਇਹਨਾਂ ਪਸ਼ੂਆਂ ਕਾਰਨ  ਵਾਪਰਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵਧੀਕ ਡਿਪਟੀ ਕਮਿਸ਼ਨਰ ਵੀ ਮੌਜੂਦ ਸਨ। 

DC ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ



Post a Comment

Previous Post Next Post