ਸੁਤੰਤਰਤਾ ਦਿਵਸ ਸਮਾਗਮ ਮੌਕੇ ਸ. ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਨੇ ਦਿੱਤੀ ਵਧਾਈ

bttnews
0 ਸ੍ਰੀ ਮੁਕਤਸਰ ਸਾਹਿਬ, 15 ਅਗਸਤ (BTTNEWS)- ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਗਮ ਮੌਕੇ  ਸ.ਜਗਦੀਪ ਸਿੰਘ ਕਾਕਾ ਬਰਾੜ ਐਮ ਐਲ ਏ ਸ੍ਰੀ ਮੁਕਤਸਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਨਗਰ ਨਿਵਾਸੀਆਂ  ਜਿਲ੍ਹਾ  ਪ੍ਰਸ਼ਾਸਨ ਨੂੰ ਵਧਾਈ ਦਿੱਤੀ ਅਤੇ ਸਮਾਜ ਦੀ ਉਨਤੀ ਲਈ ਸੁ਼ਭ ਕਾਮਨਾਵਾਂ ਭੇਟ ਕੀਤੀਆਂ ।

    ਉਹਨਾਂ ਵਧਾਈ ਦਿੰਦਿਆਂ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਹਨਾਂ ਰਾਸ਼ਟਰੀ ਸਮਾਗਮਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨਾਲ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ ਅਤੇ ਬੱਚਿਆਂ ਅੰਦਰ ਛੁਪੀਆਂ ਹੋਈਆਂ ਭਾਵਨਾਵਾਂ ਨੂੰ ਉਜਾਗਰ ਕਰਨ ਦਾ ਇੱਕ ਵਧੀਆ ਜ਼ਰੀਆ ਵੀ ਹੈ।  ਉਹਨਾਂ ਕਿਹਾ ਕਿ ਸਾਨੂੰ ਸਮਾਜ ਵਿਰੋਧੀ ਤਾਕਤਾਂ ਨਾਲ ਨਿਪਟਣ ਲਈ ਇੱਕ ਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

Post a Comment

0Comments

Post a Comment (0)