Breaking

PM ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ ਤੱਕ ਕਰ ਸਕਦੇ ਅਪਲਾਈ

 ਸ੍ਰੀ ਮੁਕਤਸਰ ਸਾਹਿਬ, 17 ਅਗਸਤ (BTTNEWS)- ਡਾ ਸ਼ਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਆਨਲਾਈਨ ਅਰਜੀਆਂ 31 ਅਗਸਤ 2023 ਮੰਗੀਆਂ ਗਈਆ ਹਨ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਅਨੁਸਾਰ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਅਸਾਧਾਰਨ , ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਣ ਪ੍ਰਾਪਤੀਆਂ ਕਰਨ ਵਾਲੇ ਬੱਚੇ ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ,ਸਮਾਜ ਸੇਵਾ, ਵਿਗਿਆਨ, ਤਕਨਾਲੋਜੀ, ਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ‘ਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ ਅਤੇ ਉਹ ਰਾਸ਼ਟਰੀ ਪੱਧਰ ਤੇ ਸਨਮਾਨ ਦੇ ਹੱਕਦਾਰ ਹਨ।
                 ਉਹਨਾਂ ਦੱਸਿਆ ਕਿ ਅਜਿਹਾ ਕੋਈ ਵੀ ਬੱਚਾ, ਜਿਹੜਾ ਭਾਰਤੀ ਨਾਗਰਿਕ ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ ਅਤੇ ਉਸਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲ਼ਈ ਅਰਜੀਆਂ ਸਿਰਫ ਆਨ ਲਾਇਨ ਮਾਧਿਅਮ ਵੈਬਸਾਈਟ  https://awards.gov.in   ਤੇ  31 ਅਗਸਤ 2023 ਤੱਕ ਭਰ ਸਕਦਾ ਹੈ।

PM ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ ਤੱਕ ਕਰ ਸਕਦੇ ਅਪਲਾਈ
ਡਾ ਸ਼ਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ 


Post a Comment

Previous Post Next Post