ਪੰਜਾਬ ਪੁਲਿਸ ਭਰਤੀ ਲਈ ਦਿੱਤੀ ਜਾਵੇਗੀ ਮੁਫਤ ਫਿਜੀਕਲ ਟ੍ਰੇਨਿੰਗ

BTTNEWS
0

 ਸ੍ਰੀ  ਮੁਕਤਸਰ ਸਾਹਿਬ, 24 ਅਗਸਤ (BTTNEWS)- ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ  ਸੀ ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ — ਲੰਬੀ ਰੋਡ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਵਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜਿਲਕਾ ਦੇ ਯੁਵਕਾਂ ਲਈ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦੇ ਚੁੱਕੇ ਨੌਜਵਾਨਾ ਲਈ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ ।

                             ਸਿਖਲਾਈ ਲੈਣ ਦੇ ਚਾਹਵਾਨ ਲੜਕੇ ਪੰਜਾਬ ਪੁਲਿਸ ਲਈ ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਲਿਖਤੀ ਪੇਪਰ ਦੇ ਰੋਲ ਨੰ: ਦੀ ਕਾਪੀ, ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
               ਫਿਜੀਕਲ ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ ਯੁਵਕ 94641—52013, 95493—0001, 94638—31615  ਤੇ ਸੰਪਰਕ ਕੀਤਾ ਜਾ ਸਕਦਾ ਹੈ ।

ਪੰਜਾਬ ਪੁਲਿਸ ਭਰਤੀ ਲਈ ਦਿੱਤੀ ਜਾਵੇਗੀ ਮੁਫਤ ਫਿਜੀਕਲ ਟ੍ਰੇਨਿੰਗPost a Comment

0Comments

Post a Comment (0)