ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਹੋਈ : ਅਟਵਾਲ

BTTNEWS
0
ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (BTTNEWS)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਮਾਸਿਕ ਮੀਟਿੰਗ ਆਯੋਜਿਤ ਕੀਤੀ ਗਈ। ਐਸੋਸੀਏਸਨ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰ ਐਸੋਸੀਏਸ਼ਨਾਂ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਭਾਗ ਲਿਆ। ਪ੍ਰਧਾਨਗੀ ਮੰਡਲ ਵਿਚ ਐਸੋਸੀਏਸ਼ਨ ਦੇ ਪੈਟਰਨ ਬਲਦੇਵ ਸਿੰਘ ਬੇਦੀ, ਵਾਇਸ ਚੇਅਰਮੈਨ ਹਰਦੇਵ ਸਿੰਘ, ਚੇਅਰਮੈਨ ਬਸੰਤ ਸਿੰਘ ਰਾਜੂ, ਪੰਜਾਬ ਰੋਡਵੇਜ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ ਚੌਂਤਰਾ ਆਦਿ ਸ਼ਾਮਲ ਸਨ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸਾਬਕਾ ਜ਼ਿਲ੍ਹਾ ਖਜ਼ਾਨਾ ਅਫਸਰ ਦੀ ਮਾਤਾ ਰੇਸ਼ਮਾ ਦੇਵੀ ਗੁੰਬਰ, ਸੇਵਾ ਮੁਕਤ ਪਟਵਾਰੀ ਹਰਬੰਸ ਸਿੰਘ ਦੀ ਧਰਮ ਪਤਨੀ ਨਰਿੰਦਰ ਕੌਰ ਤੇ ਐਸੋਸੀਏਸ਼ਨ ਦੇ ਹੋਰ ਮੈਂਬਰਾਂ ਦੇ ਜੀਆਂ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕਕਰੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਮੀਟਿੰਗ ਦੌਰਾਨ ਵਾਇਸ ਚੇਅਰਮੈਨ ਹਰਦੇਵ ਸਿੰਘ ਨੇ ਪੈਨਸ਼ਨਰ ਐਸੋਸੀਏਸ਼ਨ ਦੀ ਸਟੇਟ ਬਾਡੀ ਵੱਲੋਂ ਉਲੀਕੇ ਗਏ ਸੰਘਰਸ਼ਾਂ ਦੀ ਜਾਣਕਾਰੀ ਦਿੱਤੀ। ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਿਲ੍ਹਾ ਪ੍ਰੈਸ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਿੰ. ਕਰਤਾਰ ਸਿੰਘ ਬੇਰੀ, ਚੌ. ਬਲਬੀਰ ਸਿੰਘ ਅਤੇ ਬਲਵੰਤ ਸਿੰਘ ਬਰਾੜ ਆਦਿ ਸਮੇਤ ਸਮੂਹ ਬੁਲਾਰਿਆਂ ਨੇ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਦੀ ਪੁਰਜੋਰ ਸ਼ਬਦਾਂ ਵਿਚ ਅਲੋਚਨਾ ਕੀਤੀ ਅਤੇ ਸਰਕਾਰ ਵਿਰੁਧ ਸੰਘਰਸ਼ ਦੀ ਚਿਤਾਵਨੀ ਦਿੱਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਕਰੜੇ ਸੰਘਰਸ਼ ਤੋਂ ਬਿਨਾਂ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਵਾਈਆਂ ਜਾ ਸਕਦੀਆਂ। ਐਸੋਸੀਏਸ਼ਨ ਇਸ ਲਈ ਪੂਰੀ ਤਰ੍ਹਾਂ ਤਿਆਰ ਬਰਤਿਆਰ ਬੈਠੀ ਹੈ। ਪ੍ਰਧਾਨ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਐਸੋਸੀਏਸ਼ਨ ਦੇ ਨਵੇਂ ਪੈਨਸ਼ਨਰ ਦਫਤਰ ਲਈ ਜਿਲ੍ਹੇ ਦੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨਾਲ ਜਲਦੀ ਹੀ ਮੁਲਾਕਾਤ ਕੀਤੀ ਜਾਵੇਗੀ। ਅਟਵਾਲ ਨੇ ਅੱਗੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਇਸੇ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਜਗਦੀਸ਼ ਰਾਏ ਢੋਸੀਵਾਲ, ਡਿਪਟੀ ਸੁੰਦਰ ਸਿੰਘ, ਯਸ਼ਪਾਲ ਖੁਰਾਣਾ ਤੇ ਗੁਰਚਰਨ ਸਿੰਘ ਟੌਹੜਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਗਈ। ਮੀਟਿੰਗ ਦੌਰਾਨ ਸੁਖਬੰਸ ਸਿੰਘ ਚਾਹਲ, ਸਾਧੂ ਸਿੰਘ, ਬੋਹੜ ਸਿੰਘ ਥਾਂਦੇਵਾਲਾ, ਇਕਬਾਲ ਸਿੰਘ, ਬਰਨੇਕ ਸਿੰਘ, ਸੁਰਿੰਦਰ ਜੀਤ, ਕਰਨੈਲ ਸਿੰਘ, ਗੁਰਟੇਕ ਸਿੰਘ ਬਰਾੜ, ਬਖਸ਼ੀਸ਼ ਸਿੰਘ ਲਾਹੌਰੀਆ, ਰੋਸ਼ਨ ਲਾਲ ਅਤੇ ਪ੍ਰੀਤਮ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਹੋਰ ਪੈਨਸ਼ਨਰ ਮੌਜੂਦ ਸਨ।

Post a Comment

0Comments

Post a Comment (0)