DC ਡਾ. ਰੂਹੀ ਦੁੱਗ ਨੇ ਆਮ ਆਦਮੀ ਕਲੀਨਿਕਾਂ ਦੀ ਕੀਤੀ ਚੈਕਿੰਗ

BTTNEWS
0

ਸ੍ਰੀ ਮੁਕਤਸਰ ਸਾਹਿਬ  16 ਸਤੰਬਰ (BTTNEWS)- ਪੰਜਾਬ ਸਰਕਾਰ ਲੋੜਵੰਦਾ ਨੂੰ ਸਿਹਤ ਸਹੂਲਤਾਂ ਦੇਣ ਲਈ ਬਚਨਵੰਦ ਹੈ, ਇਹ ਪ੍ਰਗਟਾਵਾ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਨੇ ਸ੍ਰੀ ਮੁਕਤਸਰ ਸਾਹਿਬ ਅਤੇ ਗੁਲਾਬੇਵਾਲਾ ਦੇ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕਰਨ ਮੌਕੇ ਕੀਤਾ।

                  ਉਹਨਾਂ ਦੱਸਿਆ ਕਿ ਜਿ਼ਲ੍ਹੇ ਦੇ ਆਮ ਆਦਮੀ ਕਲੀਨਿਕ ਲੋਕਾਂ ਲਈ ਬਰਦਾਨ ਸਾਬਤ ਹੋ ਰਹੇ ਹਨ ਅਤੇ ਇਹਨਾਂ ਕਲੀਨਿਕਾਂ ਵਿੱਚ  ਸਿਹਤ ਵਿਭਾਗ ਵਲੋਂ  ਲੋੜਵੰਦਾਂ ਨੂੰ ਸਿਹਤ  ਸਹੂਲਤਾਵਾਂ ਪ੍ਰਾਪਤ ਕਰਨ ਆਏ ਮਰੀਜਾਂ ਨੂੰ  80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ  ਵੀ ਮੁਫਤ ਕੀਤੇ ਜਾਣਗੇ।

  ਉਹਨਾਂ ਸਿਹਤ ਵਿਭਾਗ ਦੇ ਅਮਲੇ ਨੂੰ ਕਿਹਾ ਕਿ ਜੇਕਰ ਕੋਈ ਲੋੜਵੰਦ ਵਿਅਕਤੀ ਆਪਣਾ ਇਲਾਜ ਕਰਵਾਉਣ ਲਈ ਆਉਂਦਾ ਹੈ ਤਾਂ ਉਸਦਾ ਵਧੀਆ ਤਰੀਕੇ ਨਾਲ ਇਲਾਜ ਕੀਤਾ ਜਾਵੇ।

              ਇਸ ਮੌਕੇ ਤੇ ਡਾ. ਰੂਹੀ ਦੁੱਗ ਨੇ ਆਪਣਾ ਇਲਾਜ ਕਰਵਾਉਣ ਆਏ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ।

DC ਡਾ. ਰੂਹੀ ਦੁੱਗ ਨੇ ਆਮ ਆਦਮੀ ਕਲੀਨਿਕਾਂ ਦੀ ਕੀਤੀ ਚੈਕਿੰਗ

 

Post a Comment

0Comments

Post a Comment (0)