ਸਥਾਪਨਾ ਦਿਵਸ ਮੌਕੇ ਮਿਸ਼ਨ ਮੈਂਬਰ ਸਨਮਾਨਿਤ ਕੀਤੇ ਜਾਣਗੇ: ਢੋਸੀਵਾਲ

BTTNEWS
0

 - 17 ਨੂੰ ਹੈ ਮਿਸ਼ਨ ਸਥਾਪਨਾ ਦਿਵਸ ਸਮਾਰੋਹ -

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (BTTNEWS)- ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਦੇ ਸਮੂਹ ਮੈਂਬਰਾਂ ਨੂੰ ਮਿਸ਼ਨ ਸਥਾਪਨਾ ਦਿਵਸ ਸਮਾਗਮ ਮੌਕੇ ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਮਿਸ਼ਨ ਦਾ ਨੌਂਵਾਂ ਸਥਾਪਨਾ ਦਿਵਸ ਸਮਾਰੋਹ ਆਉਂਦੀ 17 ਸਤੰਬਰ ਐਤਵਾਰ ਨੂੰ ਸ਼ਾਮ ਦੇ 5:00 ਵਜੇ ਸਥਾਨਕ ਸਿਟੀ ਹੋਟਲ ਵਿਖੇ ਆਯੋਜਿਤ ਕੀਤਾ ਜਾਵੇਗਾ। ਸਮਾਰੋਹ ਦੌਰਾਨ ਮਿਸ਼ਨ ਦੇ ਸਾਰੇ ਮੈਂਬਰ ਆਪਣੇ ਪਰਿਵਾਰ ਸਮੇਤ ਭਾਗ ਲੈਣਗੇ। ਮੈਂਬਰਾਂ ਦੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਮਿਸ਼ਨ ਸਥਾਪਨਾ ਦਿਵਸ ਤੋਂ ਲੈ ਕੇ ਮੈਂਬਰਾਂ ਨੇ ਪੂਰੀ ਨੇਕ ਨੀਤੀ ਅਤੇ ਇਮਾਨਦਾਰੀ ਨਾਲ ਸਮਾਜ ਸੇਵਾ ਦਾ ਕਾਰਜ ਕਰਕੇ ਸਮਾਜ ਵਿਚ ਸਨਮਾਨ ਯੋਗ ਸਥਾਨ ਬਣਾਇਆ ਹੈ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਮਿਸ਼ਨ ਦੀ ਸਮੁੱਚੀ ਟੀਮ ਦੇ ਸਹਿਯੋਗ ਅਤੇ ਸਾਥ ਨਾਲ ਹੀ ਸਮਾਜ ਸੇਵਾ ਦੇ ਕਾਰਜ ਸੰਪੂਰਨ ਹੋਏ ਹਨ। ਸਥਾਪਨਾ ਦਿਵਸ ਸਮਾਰੋਹ ਬਾਰੇ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਇਸ ਮੋਕੇ ਮਿਸ਼ਨ ਵੱਲੋਂ ਕੀਤੇ ਗਏ ਸਮਾਜ ਸੇਵਾ ਦੇ ਕਾਰਜਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਸਮਾਰੋਹ ਦੇ ਅੰਤ ਵਿਚ ਸਭਨਾਂ ਲਈ ਸ਼ਾਨਦਾਰ ਡਿਨਰ ਦਾ ਆਯੋਜਨ ਵੀ ਕੀਤਾ ਜਾਵੇਗਾ।  

ਸਥਾਪਨਾ ਦਿਵਸ ਮੌਕੇ ਮਿਸ਼ਨ ਮੈਂਬਰ ਸਨਮਾਨਿਤ ਕੀਤੇ ਜਾਣਗੇ: ਢੋਸੀਵਾਲ


Post a Comment

0Comments

Post a Comment (0)