ਮੁਕਤੀਸਰ ਵੈਲਫੇਅਰ ਕਲੱਬ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕਿਤਾਬਾਂ ਵੰਡੀਆਂ

BTTNEWS
0

 ਸੜਕ ਸੁਰੱਖਿਆ ਸਬੰਧੀ ਜਾਣਕਾਰੀ ਹਰੇਕ ਲਈ ਜਰੂਰੀ: ਛਾਬੜਾ

ਸ੍ਰੀ ਮੁਕਤਸਰ ਸਾਹਿਬ, 07 ਸਤੰਬਰ (BTTNEWS)- ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਅੱਜ ਮਲੋਟ ਰੋਡ ਵਿਖੇ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਣਕਾਰੀ ਲਈ ਕਿਤਾਬਾਂ ਵੰਡੀਆਂ ਗਈਆਂ।ਇਸ ਮੌਕੇ ਤੇ ਮੁਕਤੀਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ  ਸੀਨੀਅਰ ਸਲਾਹਕਾਰ ਡਾਕਟਰ ਵਿਜੈ ਬਜਾਜ ,ਏ ਐਸ ਆਈ ਜਸਵਿੰਦਰ ਸਿੰਘ ਆਦਿ ਹਾਜਰ ਸਨ ਇਸ ਸਬੰਧੀ ਜਾਣਕਾਰੀ ਦੇਂਦਿਆਂ ਹੋਏ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਇਹ ਕਿਤਾਬਾਂ ਟ੍ਰਾਂਸਪੋਰਟ ਵਿਭਾਗ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ ਆਈਆਂ ਹਨ। ਇਹਨਾਂ ਕਿਤਾਬਾਂ ਵਿੱਚ ਟਰੈਫਿਕ ਨਿਯਮਾਂ ਦੀ ਭਰਪੂਰ ਜਾਣਕਾਰੀ ਅਤੇ ਟਰੈਫਿਕ ਚਿੰਨ ਦਰਸਾਏ ਗਏ ਹਨ।ਇਹਨਾਂ ਚਿੰਨ੍ਹਾਂ ਕਾਰਨ ਅਸੀਂ ਹਾਈਵੇ ਉਪਰ ਵੱਖ-ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਕਰ ਸਕਦੇ ਹਾਂ।ਉਨ੍ਹਾਂ ਨੇ ਕਿਹਾ ਕੀ ਸਾਡੀ ਸੰਸਥਾ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹੀ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।ਇਸ ਮੌਕੇ ਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਨਾਲ ਆਪਣੇ ਵਾਹਨ ਦੇ ਕਾਗਜ਼ ਮੁਕੰਮਲ ਰੱਖਣੇ ਚਾਹੀਦੇ ਹਨ।ਤਾਂ ਜੋ ਉਹ ਆਪਣੇ ਅਤੇ ਆਪਣੇ ਵਾਹਨ ਦੀ ਸੁਰੱਖਿਆ ਕਰ ਸਕੇ। 

ਮੁਕਤੀਸਰ ਵੈਲਫੇਅਰ ਕਲੱਬ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕਿਤਾਬਾਂ ਵੰਡੀਆਂ


Post a Comment

0Comments

Post a Comment (0)