Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਲੋਕਾਂ ਨੂੰ ‘ਬਿੱਲ ਲਿਆਓ- ਇਨਾਮ ਪਾਓ ’ਦਾ ਵੱਡਾ ਮੌਕਾ

  - ਸਰਕਾਰ  ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ' ,  ਮਾਲੀਆ ਵਧਾਉਣ ਤੇ ਟੈਕਸ ਕਾਨੂੰਨਾਂ ਦੀ ਪਾਲਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ: DC     ਸ੍ਰੀ ਮੁਕਤਸਰ ਸਾ...

 -ਸਰਕਾਰ  ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ' , ਮਾਲੀਆ ਵਧਾਉਣ ਤੇ ਟੈਕਸ ਕਾਨੂੰਨਾਂ ਦੀ ਪਾਲਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ: DC

  ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (BTTNEWS)-

ਹੇਠਲੇ ਪੱਧਰ ਉਤੇ ਕਰ ਉਗਰਾਹੀ ਨੂੰ ਵਧਾਉਣ ਲਈ ਪੰਜਾਬ ਸਰਕਾਰ ਵਲੋਂ ਸਲਾਘਾਯੋਗ  ਕਦਮ ਚੁੱਕੇ ਜਾ ਰਹੇ ਹਨ,  ਇਹ ਜਾਣਕਾਰੀ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ “ਮੇਰਾ ਬਿੱਲ ਐਪ” ਦੀ ਜਿ਼ਲ੍ਹੇ ਵਿੱਚ ਸ਼ੁਰੂਆਤ ਕਰਨ ਮੌਕੇ ਦਿੱਤੀ।
            ਉਹਨਾਂ  ਦੱਸਿਆ ਕਿ ਕਰ ਵਿਭਾਗ ਵਲੋਂ  ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ  ਵੀ ਹੈ। ਇਹ ਸਕੀਮ ਖਪਤਕਾਰਾਂ ਨੂੰ ਜਿ਼ਲ੍ਹੇ ਵਿਚ ਖਰੀਦ ਕਰਨ ਮੌਕੇ ਡੀਲਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਨ ਅਤੇ ਵਿਕਰੀ ਬਦਲੇ ਬਿੱਲ ਹਾਸਲ ਕਰਨ ਲਈ ਡੀਲਰਾਂ ਨੂੰ ਮਜਬੂਰ ਕਰਨਾ ਹੈ।
                            ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ ਐਪ” ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਣਗੇ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ।
ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਹਰੇਕ ਮਹੀਨੇ ਦਿੱਤੇ ਜਾਣਗੇ।  ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ , ਪਰ ਇਹ ਇਨਾਮ ਵੱਧ ਤੋਂ ਵੱਧ ਇੱਕ ਲੱਖ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ।  ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ।
                       

ਲੋਕਾਂ ਨੂੰ ‘ਬਿੱਲ ਲਿਆਓ- ਇਨਾਮ ਪਾਓ ’ਦਾ ਵੱਡਾ ਮੌਕਾ

     ਡਿਪਟੀ ਕਮਿਸ਼ਨਰ ਨੇ ਦੱਸਿਆ  ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।
          ਲੋਕਾਂ ਨੂੰ ਵਸਤਾਂ ਦੀ ਖਰੀਦ ਲਈ ਬਿੱਲ ਲੈਣ ਲਈ ਉਤਸ਼ਾਹਤ ਕਰਨ ਵਾਸਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿ਼ਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਵਿੱਚ ਜਰੂਰ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਲਈ ਸੂਬੇ ਨੂੰ ਮਾਲੀਏ ਦਾ ਬਣਦਾ ਹਿੱਸਾ ਮਿਲ ਸਕੇ।
                         ਇਹ ਸਕੀਮ  ਲੋਕਾਂ ਲਈ ਬਣਾਈ ਗਈ ਹੈ ਅਤੇ ਇਸ ਜ਼ਰੀਏ ਸਰਕਾਰ ਟੈਕਸ ਚੋਰੀ ਵੀ ਰੋਕ ਸਕੇਗੀ ਅਤੇ  ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਵਾਲੇ ਸਮਾਜ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਉਹ ਜਿ਼ਲ੍ਹ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨਗੇ।
                       ਇਸੇ ਤਰ੍ਹਾਂ ਹੀ ਕੰਵਰਜੀਤ ਸਿੰਘ ਐਸ.ਡੀ.ਐਮ. ਮਲੋਟ ਨੇ  ਮਲੋਟ ਵਿਖੇ
ਅਤੇ ਐਸ.ਡੀ.ਐਮ. ਗਿੱਦੜਬਾਹਾ ਜਸਨਜੀਤ ਸਿੰਘ ਨੇ ਗਿੱਦੜਬਾਹਾ ਵਿਖੇ  ਮੇਰਾ ਬਿੱਲ ਐਪ ਸ਼ੁਰੂਆਤ ਕੀਤੀ।
ਇਸ ਮੌਕੇ ਨਰੇਸ਼ ਕੁਮਾਰ ਖੋਖਰ ਸਹਾਇਕ ਕਮਿਸ਼ਨਰ ਰਾਜ ਕਰ, ਮਨਜਿੰਦਰ ਸਿੰਘ ਰਾਜ ਕਰ ਅਫਸਰ, ਜਤਿੰਦਰ ਕੁਮਾਰ  ਰਾਜ ਕਰ ਨਿਰੀਖਕ, ਗੁਰਿੰਦਰਜੀਤ ਸਿੰਘ ਰਾਜ ਕਰ ਅਫਸਰ, ਰੁਪਿੰਦਰ ਸਿੰਘ ਰਾਜ ਕਰ ਅਫਸਰ  ਵੀ ਮੌਜੂਦ ਸਨ।

No comments

Ads Place