Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਦੋ ਵੱਖ ਵੱਖ ਥਾਂਵਾਂ ਤੋਂ ਇੱਕ ASI 'ਤੇ ਇੱਕ ਸੁਪਰਵਾਈਜ਼ਰ ਰਿਸ਼ਵਤ ਲੈਂਦੇ ਕਾਬੂ

  ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ, 12 ਸਤੰਬਰ  -(BTTNEWS)-  ਪੰਜਾਬ...

 ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਦੋ ਵੱਖ ਵੱਖ ਥਾਂਵਾਂ ਤੋਂ ਇੱਕ ASI 'ਤੇ ਇੱਕ ਸੁਪਰਵਾਈਜ਼ਰ ਰਿਸ਼ਵਤ ਲੈਂਦੇ ਕਾਬੂ



ਚੰਡੀਗੜ੍ਹ, 12 ਸਤੰਬਰ -(BTTNEWS)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਭਤੀਜ ਨੂੰਹ ਨੂੰ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਉਕਤ ਮੁਲਜ਼ਮ ਸੁਪਰਵਾਈਜ਼ਰ ਹਰਮੇਲ ਕੌਰ ਨੇ ਉਸ ਕੋਲੋਂ 80,000 ਰੁਪਏ ਮੰਗੇ ਪਰ ਸੌਦਾ 60,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੁਪਰਵਾਈਜ਼ਰ ਪਹਿਲਾਂ ਹੀ ਉਸ ਕੋਲੋਂ 35,000 ਰੁਪਏ ਲੈ ਚੁੱਕੀ ਹੈ ਅਤੇ ਬਾਕੀ ਬਚੀ ਰਕਮ ਦੀ ਮੰਗ ਕਰ ਰਹੀ ਸੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਸੁਪਰਵਾਈਜ਼ਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਦੋ ਵੱਖ ਵੱਖ ਥਾਂਵਾਂ ਤੋਂ ਇੱਕ ASI 'ਤੇ ਇੱਕ ਸੁਪਰਵਾਈਜ਼ਰ ਰਿਸ਼ਵਤ ਲੈਂਦੇ ਕਾਬੂ
-(BTTNEWS)-


ਪੁਲਿਸ ਕੇਸ ਦਰਜ ਕਰਨ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ


ਚੰਡੀਗੜ੍ਹ, 12 ਸਤੰਬਰ - ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਧਾਰ ਕਲਾਂ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਨਰਾਇਣਪੁਰ ਤਹਿਸੀਲ ਧਾਰ ਕਲਾਂ ਦੇ ਵਸਨੀਕ ਜੁਰੂਦੀਨ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਝਗੜੇ ਦੌਰਾਨ ਉਸ ਦੀ ਪਤਨੀ ਨੂੰ ਜ਼ਖਮੀ ਕਰਨ ਵਾਲੇ ਵਿਰੋਧੀ ਧਿਰ ਦੇ ਵਿਅਕਤੀ ਵਿਰੁੱਧ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਦੇ ਆਧਾਰ 'ਤੇ ਪੁਲਿਸ ਕੇਸ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ ਪਰ ਸੌਦਾ 10,000  ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਏ.ਐਸ.ਆਈ. ਰਾਕੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

------------

No comments

Ads Place