Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਗਈ

  ਐਸ.ਡੀ.ਐਮ ਦਫ਼ਤਰ ਅਤੇ ਮੁਕਤੀਸਰ ਵੈਲਫੇਅਰ ਕਲੱਬ ਵਲੋਂ ਕਰਵਾਏ ਗਏ ਪ੍ਰੋਗਰਾਮ ਸ੍ਰੀ ਮੁਕਤਸਰ ਸਾਹਿਬ, 05 ਸਤੰਬਰ (BTTNEWS)-  ਐੱਸ.ਡੀ.ਐਮ ਕਵਰਜੀਤ ਸਿੰਘ ਪੀ.ਸੀ.ਐਸ ਦੇ ਦ...

 ਐਸ.ਡੀ.ਐਮ ਦਫ਼ਤਰ ਅਤੇ ਮੁਕਤੀਸਰ ਵੈਲਫੇਅਰ ਕਲੱਬ ਵਲੋਂ ਕਰਵਾਏ ਗਏ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ (BTTNEWS)- ਐੱਸ.ਡੀ.ਐਮ ਕਵਰਜੀਤ ਸਿੰਘ ਪੀ.ਸੀ.ਐਸ ਦੇ ਦਿਸ਼ਾ ਨਿਰਦੇਸ਼ ਤੇ  ਮੁਕਤੀਸਰ ਵੈਲਫੇਅਰ ਕਲੱਬ ਅਤੇ ਐਸ.ਡੀ.ਐਮ ਦਫ਼ਤਰ ਵੱਲੋਂ ਸਾਂਝੇ ਤੌਰ ਤੇ ਸ਼ਹਿਰ ਦੀਆਂ ਵੱਖ ਵੱਖ ਜਗਾਵਾਂ ਤੇ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਨਿਯਮ ਸਿਖਾਏ ਗਏ ਇਸ ਦੌਰਾਨ ਸੀਟੀ ਟ੍ਰੈਫਿਕ ਇੰਚਾਰਜ ਸੁਖਵਿੰਦਰ ਸਿੰਘ,ਮੁਕਤੀਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਡਾਕਟਰ ਬੀਜੇਪੀ ਬਜਾਜ ਅਤੇ ਐਸ.ਡੀ.ਐਮ ਦਫ਼ਤਰ ਤੋਂ ਇੰਦੀਵਰ  ਯਾਦਵ ਅਤੇ ਪੁਲਿਸ ਵਿਭਾਗ ਦੀ ਟੀਮ ਹਾਜਰ ਸੀ ਇਹ ਪ੍ਰੋਗਰਾਮ ਕੋਟਕਪੂਰਾ ਚੋਕ, ਕੋਟਕਪੂਰਾ ਬਾਈਪਾਸ, ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਕਰਵਾਏ ਗਏ ਸੰਬੋਧਿਤ ਕਰਦਿਆਂ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸੜਕੀ ਹਾਦਸਾ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣਾ ਪਵੇਗਾ।

ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਗਈ

ਛਾਬੜਾ ਨੇ ਕਿਹਾ ਕਿ ਰੋਜ਼ਾਨਾ ਹੀ ਆਪਾਂ ਆਪਣੇ ਆਸ-ਪਾਸ ਜਾਂ ਅਖਬਾਰਾਂ ਰਾਹੀਂ ਦੇਖਦੇ ਹਾਂ ਕਿ ਵੱਖ ਵੱਖ ਥਾਵਾਂ ਤੇ ਭਿਆਨਕ ਹਾਦਸੇ ਹੋ ਰਹੇ ਜਿਸ ਕਰਕੇ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਹਾਦਸੇ ਕਿਤੇ ਨਾ ਕਿਤੇ ਲੋਕਾਂ ਦੀ ਅਣਗਿਹਲੀ ਕਰਕੇ ਹੋ ਰਹੇ ਹਨ। ਸਮੇਂ ਸਮੇਂ ਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਦੇ ਰਹਿੰਦੇ ਹਾਂ ਇਸ ਦੌਰਾਨ ਸਿਟੀ ਟਰੈਫਿਕ ਇਨਚਾਰਜ ਸੁਖਵਿੰਦਰ ਸਿੰਘ ਨੇ ਲੋਕਾਂ ਨੂੰ ਸਮਝਾਇਆ ਕਿ ਉਹ ਕਾਰ ਤੇ ਸਫ਼ਰ ਕਰਨ ਲੱਗਿਆ ਸੀਟ ਬੈਲਟ ਦਾ ਪ੍ਰਯੋਗ ਕਰਨ,ਨਸ਼ਾ ਕਰਕੇ ਵਾਹਨ ਨਾ ਚਲਾਓ,ਦੋ ਪਹੀਆ ਵਾਹਨ ਤੇ ਤਿੰਨ ਸਵਾਰੀਆਂ ਨਾਮ ਬਿਠਾਓ,ਦੋ ਪਹੀਆ ਵਾਹਨ ਚਾਲਕ ਹੈਲਮਟ ਦਾ ਪ੍ਰਯੋਗ ਕਰੇ,ਸੜਕਾਂ ਤੇ ਨਾਜਾਇਜ਼ ਕਬਜ਼ੇ ਨਾ ਕਰੋ ,ਆਪਣਾ ਵਾਹਨ ਪਾਰਕਿੰਗ ਵਾਲੀ ਜਗ੍ਹਾ ਤੇ ਹੀ ਪਾਰਕ ਕਰੋ,ਛੋਟੇ ਬੱਚਿਆਂ ਨੂੰ ਵਾਹਨ ਨਾ ਚਲਾਉਣ ਦਿਓ ਅਤੇ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰੋ ਸਬੰਧੀ ਜਾਗਰੂਕ ਕੀਤਾ ਗਿਆ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਤੇ ਵਾਹਨ ਲੈ ਕੇ ਚੱਲਣ ਲੱਗਿਆ ਆਪਣਾ  ਧਿਆਨ ਡਰਾਈਵਿੰਗ  ਵਿੱਚ ਹੀ ਲਗਾਓ ਜਦੋਂ ਸਾਡਾ ਧਿਆਨ ਹੋਰ ਪਾਸੇ ਜਾਂਦਾ ਹੈ ਤਾਂ ਸੜਕੀ ਹਾਦਸਾ ਹੋ ਜਾਂਦਾ ਹੈ। ਇਸ ਮੌਕੇ ਤੇ ਏ ਐਸ ਆਈ ਜਸਵਿੰਦਰ ਸਿੰਘ, ਹੋਲਦਾਰ ਮਲਕੀਤ ਸਿੰਘ, ਹੋਲਦਾਰ ਸੁਖਦੀਪ ਸਿੰਘ, ਹੋਲਦਾਰ ਗੁਰਵਿੰਦਰ ਸਿੰਘ ,ਹੋਲਦਾਰ ਮਨਦੀਪ ਸਿੰਘ ਆਦਿ ਹਾਜਰ ਸਨ।

No comments

Ads Place