ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਬਰਸਾਤੀ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕ ਕਰੇਗੀ ਸੰਕਲਪ ਸੁਸਾਇਟੀ: ਪੰਮਾ ਸੰਧੂ

 ਸ੍ਰੀ ਮੁਕਤਸਰ ਸਾਹਿਬ 14 ਸਤੰਬਰ (BTTNEWS)-ਵਤਰਾਵਰਨ ,ਸਿਹਤ, ਸਿੱਖਿਆ ਤੇ ਕੁਦਰਤੀ ਸੋਮਿਆ ਨੂੰ ਬਚਾਉਣ ਲਈ “ਨਹਿਰੂ ਯੁਵਾ ਕੇਂਦਰ” ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ “ਮਨਿਸਟਰੀ ਆਫ ਜਲ ਸ਼ਕਤੀ” “ਸੰਕਲਪ ਐਜ਼ੂਕੇਸ਼ਨਲ ਵੈਲਫੇਅਰ ਸੁਸਾਇਟੀ (ਰਜਿ:)” ਅਧੀਨ ਪੋਸਟਰ ਵੰਡੇ ਗਏ। ਜਾਣਕਾਰੀ ਦਿੰਦਿਆ ਸੰਸਥਾ ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਯੂਥ ਅਫਸਰ ਮੈਡਮ ਕੋਮਲ ਨਿਗਮ ਦੀ ਅਗਵਾਈ ਹੇਠ “ਨੈਸ਼ਨਲ ਵਾਟਰ ਮਿਸ਼ਨ” ਨੂੰ ਮੁੱਖ ਰੱਖਦਿਆਂ ਸੰਸਥਾ ਦੇ ਕਰੀਬ ਦੋ ਦਰਜਨ ਵਲੰਟੀਅਰ ਇਹਨਾਂ ਜਾਗਰੂਕਤਾ ਪੋਸਟਰਾਂ ਨੂੰ ਪਿੰਡ ਪਿੰਡ ਪੁਚਾ ਕੇ ਆਪਣੇ ਬਣਦੇ ਫ਼ਰਜ਼ ਨਿਭਾਉਂਦਿਆਂ “ਕੈਚ ਦਾ ਰੇਨ” ਮੁਹਿੰਮ ਨੂੰ ਸਿਖਰਾਂ ਤੱਕ ਲਿਜਾਣ ਦੀ ਕੋਸ਼ਿਸ਼ ਕਰਨਗੇ। ਇਸ ਪ੍ਰੋਗਰਾਮ ਨੂੰ ਸਿਰੇ ਚਾੜ੍ਹਨ ਵਿੱਚ ਵਲੰਟੀਅਰ ਰਾਜਵਿੰਦਰ ਸਿੰਘ,ਅਨਿਸ਼ ਜੱਗਾ, ਮਨਪ੍ਰੀਤ ਸਿੰਘ ਭਾਰੀ, ਭਵਕੀਰਤ ਸਿੰਘ ਸੰਧੂ , ਗੁਰਦੇਵ ਕੌਰ, ਮਨਪ੍ਰੀਤ ਸਿੰਘ ਢਿੱਲੋਂ ਤੇ ਸੰਕਲਪ ਕੰਪਿਊਟਰ ਸੈਂਟਰ ਦੇ ਵਿਦਿਆਰਥਆਂ  ਜੋ ਕਿ ਸੰਸਥਾ ਦੇ ਵਲੰਟੀਅਰ ਵੀ ਹਨ ਦਾ ਪੂਰਨ ਯੋਗਦਾਨ ਰਹੇਗਾ। ਇਸ ਮੌਕੇ ਪ੍ਰਧਾਨ ਪੰਮਾ ਸੰਧੂ ਨੇ ਭਾਰਤ ਸਰਕਾਰ ਤੇ ਸੂਬਾ ਸਰਕਾਰ ਦੀਆਂ ਪਾਣੀ ਦੀ ਸੰਭਾਲ ਸਬੰਧੀ ਨੀਤੀਆਂ ਤੇ ਚਾਨਣਾ ਪਾਉਂਦਿਆਂ ਲੋਕਾਂ ਨੂੰ ਮੀਂਹ ਦੇ ਪਾਣੀ ਦੀ ਸੰਭਾਲ ਕਰਨ ਦੀ ਤਾਕੀਦ ਕੀਤੀ।

ਬਰਸਾਤੀ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕ ਕਰੇਗੀ ਸੰਕਲਪ ਸੁਸਾਇਟੀ: ਪੰਮਾ ਸੰਧੂ
ਸੰਕਲਪ ਸੁਸਾਇਟੀ ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੌਜਵਾਨਾਂ ਨੂੰ ਪਾਣੀ ਦੀ ਸੰਭਾਲ ਪ੍ਰਤੀ  ਜਾਗਰੂਕਤਾ ਪੋਸਟਰ ਸੌਂਪਦੇ ਹੋਏ।


Post a Comment

0 Comments
* Please Don't Spam Here. All the Comments are Reviewed by Admin.

Top Post Ad

Below Post AdContact Us