-ਸੋਲਿਡ ਵੇਸਟ ਮੈਨੇਜਮੈਂਟ ਅਧੀਨ ਪਹਿਲ ਦੇ ਅਧਾਰ ’ਤੇ ਜਿ਼ਲ੍ਹੇ ਦੇ 20 ਪਿੰਡਾਂ ਵਿੱਚ ਜਲਦੀ ਕਰਵਾਇਆ ਜਾਵੇਗਾ ਕੰਮ ਸ਼ੁਰੂ: ਰੂਹੀ ਦੁੱਗ
ਸ੍ਰੀ ਮੁਕਤਸਰ ਸਾਹਿਬ 4 ਸਤੰਬਰ (BTTNEWS)- ਡਾ. ਰੂਹੀ ਦੁੱਗ ਡਿਪਟੀ ਕਮਿਸਨਰ -ਕਮ- ਚੇਅਰਪਰਸਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ।
ਮੀਟਿੰਗ ਵਿੱਚ ਕਾਰਜਕਾਰੀ ਇੰਜੀਨੀਅਰ ਕਮ- ਮੈਂਬਰ ਸਕੱਤਰ ਜਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1, ਸ੍ਰੀ ਮੁਕਤਸਰ ਸਾਹਿਬ, ਮੁੱਖ ਕਾਰਜਕਾਰੀ ਅਫਸਰ, ਜਿਲ੍ਹਾ ਪ੍ਰੀਸ਼ਦ, ਸ੍ਰੀ ਮੁਕਤਸਰ ਸਾਹਿਬ, ਨਿਗਰਾਨ ਇੰਜੀਨੀਅਰ, ਜਲ ਸਰੋਤ ਵਿਭਾਗ, ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਸ੍ਰੀ ਮੁਕਤਸਰ ਸਾਹਿਬ, ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ, ਜਿਲ੍ਹਾ ਸਿੱਖਿਆ ਅਫਸਰ, ਸੈਕੰਡਰੀ / ਐਲੀਮੈਂਟਰੀ, ਸ੍ਰੀ ਮੁਕਤਸਰ ਸਾਹਿਬ, ਜਿਲ੍ਹਾ ਸੂਚਨਾ ਅਤੇ ਪਬਲਿਕ ਰਿਲੇਸ਼ਨ ਅਫਸਰ, ਸ੍ਰੀ ਮੁਕਤਸਰ ਸਾਹਿਬ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ / ਮਲੋਟ/ ਗਿੱਦੜਬਾਹਾ/ ਲੰਬੀ ਅਤੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਏਸ਼ਨ, ਮੰਡਲ ਨੰ:2 ਸ੍ਰੀ ਮੁਕਤਸਰ ਸਾਹਿਬ ਆਦਿ ਮੈਂਬਰ ਸ਼ਾਮਿਲ ਹੋਏ।
ਇਸ ਮੌਕੇ ਗੁਰਤੇਜ ਸਿੰਘ ਉਪ ਮੰਡਲ ਇੰਜੀਨੀਅਰ (ਸੈਨੀਟੇਸ਼ਨ) ਜਿਲ੍ਹਾ ਸੈਨੀਟੇਸ਼ਨ ਸੈੱਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਮੈਂਬਰ ਸਕੱਤਰ ਨੇ ਪੂਰੇ ਹਾਊਸ ਨੂੰ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ-2 ਅਧੀਨ ਪੰਜਾਬ ਪੱਧਰ ’ਤੇ ਸਵੱਛ ਸਰਵੇਖਣ ਗ੍ਰਾਮੀਣ-2023 (ਐਸ.ਐਸ.ਜੀ.) ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 45 ਨੰਬਰ ਪਿੰਡਾਂ ਨੂੰ ਓ.ਡੀ.ਐਫ. ਪਲੱਸ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ 25% ਦਾ ਟੀਚਾ ਪ੍ਰਾਪਤ ਕਰਨ ਲਈ ਕੁੱਲ 58 ਨੰਬਰ ਪਿੰਡਾਂ ਨੂੰ ਓ.ਡੀ.ਐਫ. ਪਲੱਸ ਘੋਸ਼ਿਤ ਕਰਨ ਦੀ ਜਰੂਰਤ ਸੀ।
ਬਾਕੀ ਰਹਿੰਦੇ ਪਿੰਡਾਂ ਨੂੰ ਓ.ਡੀ.ਐਫ. ਪਲੱਸ ਘੋਸ਼ਿਤ ਕਰਨ ਅਤੇ ਟੀਚੇ ਨੂੰ ਪੂਰਾ ਕਰਨ ਸਬੰਧੀ ਸੋਲਿਡ ਵੇਸਟ ਮੈਨੇਜਮੈਂਟ ਅਧੀਨ ਪਹਿਲ ਦੇ ਅਧਾਰ ’ਤੇ 20 ਨੰਬਰ ਪਿੰਡਾਂ ਵਿਚ ਕੰਮ ਸ਼ੁਰੂ ਕਰਵਾਇਆ ਜਾਣਾ ਹੈ, ਇਸ ਕੰਮ ਲਈ ਕੁੱਲ 22,48,00/- ਰੁਪਏ ਦੇ ਫੰਡਾਂ ਦੀ ਜਰੂਰਤ ਹੈ।
ਮੀਟਿੰਗ ਦੌਰਾਨ ਮੈਂਬਰ ਸਕੱਤਰ ਨੇ ਚੇਅਰਪਰਸਨ ਨੂੰ ਜਾਣੂ ਕਰਾਵਿਆ ਕਿ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 1 ਸ੍ਰੀ ਮੁਕਤਸਰ ਸਾਹਿਬ ਵੱਲੋਂ ਕਾਰਜਕਾਰੀ ਇੰਜੀਨੀਅਰ, ਪੰਚਾਇਤੀ ਰਾਜ ਲੋਕ ਨਿਰਮਾਣ ਮੰਡਲ, ਸ੍ਰੀ ਮੁਕਤਸਰ ਸਾਹਿਬ ਨੂੰ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਕੁੱਲ 7,36,36,700/- ਰੁਪਏ ਦੇ ਫੰਡ ਟਰਾਂਸਫਰ ਕੀਤੇ ਗਏ ਹਨ, ਜੇਕਰ ਇਹਨਾਂ ਫੰਡਾਂ ਵਿੱਚੋਂ ਕੁੱਲ 22,48,00/- ਰੁਪਏ ਫੰਡ ਸੋਲਿਡ ਵੇਸਟ ਮੈਨੇਜਮੈਂਟ ਅਧੀਨ 20 ਨੰਬਰ ਪਿੰਡਾਂ ਲਈ ਟਰਾਂਸਫਰ ਕਰ ਦਿੱਤੇ ਜਾਣ ਤਾਂ ਬਾਕੀ ਰਹਿੰਦਾ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ, ਪੰਚਾਇਤੀ ਰਾਜ ਲੋਕ ਨਿਰਮਾਣ ਮੰਡਲ, ਸ੍ਰੀ ਮੁਕਤਸਰ ਸਾਹਿਬ ਨੇ ਚੇਅਰਪਰਸਨ ਨੂੰ ਵਿਸ਼ਵਾਸ਼ ਦਿਵਾਇਆ ਕਿ ਜਲਦੀ ਹੀ ਲੋੜੀਂਦੇ ਫੰਡ ਸਬੰਧਤ ਗ੍ਰਾਮ ਪੰਚਾਇਤਾਂ ਨੂੰ ਟਰਾਂਸਫਰ ਕਰ ਦਿੱਤੇ ਜਾਣਗੇ।