Breaking

DC ਨੇ ਚਿਹਰਾ ਕੱਪੜੇ ਨਾਲ ਢੱਕ ਕੇ ਚੱਲਣ ਤੇ ਲਗਾਈ ਪਾਬੰਦੀ

 ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (BTTNEWS)- ਡਾ. ਰੂਹੀ ਦੁੱਗ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੀ ਹੋਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਵੱਲੋ ਵਹੀਕਲ ਚਲਾਉਂਦੇ ਸਮੇਂ ਜਾਂ ਪੈਦਲ ਚਲਦੇ ਸਮੇਂ ਆਪਣਾ ਚਿਹਰਾ ਕੱਪੜੇ ਨਾਲ ਢੱਕਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

                              ਜਿ਼ਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ  ਕਿਸੇ ਬਿਮਾਰੀ ਜਾਂ ਅਲਰਜੀ ਦੇ ਕਾਰਨ ਮੈਡੀਕਲ ਸੁਪਰਵੀਜ਼ਨ ਹੇਠ ਵਿਅਕਤੀਆਂ ਨੂੰ ਇਹਨਾਂ ਹੁਕਮ ਤੋਂ ਛੋਟ ਹੋਵੇਗੀ।
                               ਇਹ ਹੁਕਮ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸੀਮਾਵਾਂ ਅੰਦਰ ਤੁਰੰਤ ਲਾਗੂ ਹੋ ਗਏ ਹਨ ਅਤੇ 11 ਨਵੰਬਰ 2023 ਤੱਕ ਚੱਲਣ ਤੇ ਪਾਬੰਦੀ ਹੋਵੇਗੀ।ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

DC ਨੇ ਚਿਹਰਾ ਕੱਪੜੇ ਨਾਲ ਢੱਕ ਕੇ ਚੱਲਣ ਤੇ ਲਗਾਈ ਪਾਬੰਦੀ


Post a Comment

Previous Post Next Post