Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਅੱਖਾਂ ਦੇ ਮਹਿਰ ਡਾ ਹਰਸ਼ਪ੍ਰੀਤ ਕੌਰ ਮਹਿੰਦਰਾ ਨੂੰ ਸਿਹਤ ਮੰਤਰੀ ਵਲੋ ਕੀਤਾ ਗਿਆ ਸਨਮਾਨਿਤ

  ਸ੍ਰੀ ਮੁਕਤਸਰ ਸਾਹਿਬ 5 ਸਤੰਬਰ (BTTNEWS)-   ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਤੈਨਾਤ ਅੱਖਾਂ ਦੇ ਮਾਹਿਰ ਡਾ ਹਰਸ਼ਪ੍ਰੀਤ ਕੌਰ ਮਹਿੰਦਰਾ ਨੂੰ ਸ਼ਾਨਦਾਰ ਸੇਵਾਵਾਂ ...

 ਸ੍ਰੀ ਮੁਕਤਸਰ ਸਾਹਿਬ 5 ਸਤੰਬਰ (BTTNEWS)-  ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਤੈਨਾਤ ਅੱਖਾਂ ਦੇ ਮਾਹਿਰ ਡਾ ਹਰਸ਼ਪ੍ਰੀਤ ਕੌਰ ਮਹਿੰਦਰਾ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੋਰਾਨ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਵਲੋਂ ਸਨਮਾਨਿਤ ਗਿਆ।

       ਡਾ ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਡਾ ਹਰਸ਼ਪ੍ਰੀਤ ਕੌਰ ਮਹਿੰਦਰਾ ਨੂੰ ਸਨਮਾਨਿਤ ਹੋਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਨਦੇਹੀ ਨਾਲ ਅੱਖਾਂ ਦੇ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ  ਅਤੇ ਹਰ ਸੋਮਵਾਰ ਅਤੇ ਵੀਰਵਾਰ ਨੂੰ ਅੱਖਾਂ ਦੇ ਅਪ੍ਰੈਸ਼ਨ ਲੈਨਜ਼ ਪਾ ਕੇ ਮੁਫਤ ਕੀਤੇ ਜਾ ਰਹੇ ਹਨ।


ਅੱਖਾਂ ਦੇ ਮਹਿਰ ਡਾ ਹਰਸ਼ਪ੍ਰੀਤ ਕੌਰ ਮਹਿੰਦਰਾ ਨੂੰ ਸਿਹਤ ਮੰਤਰੀ ਵਲੋ ਕੀਤਾ ਗਿਆ ਸਨਮਾਨਿਤ

      ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਹਰ ਮਹੀਨੇ 100 ਤੋਂ 150 ਮਰੀਜਾਂ ਦੇ ਲਗਾਤਾਰ ਅਪ੍ਰੈਸ਼ਨ ਕੀਤੇ ਜਾ ਰਹੇ ਹਨ ।ਪੰਜਾਬ ਸਰਕਾਰ ਵਲੋਂ 38ਵਾਂ ਰਾਸ਼ਟਰੀ ਅੱਖਾਂ-ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਕੀਤੇ ਗਏ ਰਾਜ ਪੱਧਰੀ ਸਮਾਗਮ ਦੋਰਾਨ ਰਾਜ ਵਿਚ ਵਧੀਆਂ ਸਿਹਤ ਸੇਵਾਵਾਂ ਦੇਣ ਵਾਲੇ ਅੱਖਾਂ ਦੇ ਮਾਹਿਰ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਡਾ. ਹਰਸ਼ਪ੍ਰੀਤ ਕੌਰ ਮਹਿੰਦਰਾ ਨੇ ਕਿਹਾ ਕਿ ਸਿਵਲ ਸਰਜਨ ਡਾ ਰੀਟਾ ਬਾਲਾ ਅਤੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਰਾਹੁਲ ਜਿੰਦਲ ਵਲੋਂ ਉਨ੍ਹਾ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾ ਵਲੋਂ ਅੱਖਾਂ ਦੇ ਮਰੀਜਾਂ ਦੀ ਤਨਦੇਹੀ ਸੇਵਾ ਕੀਤੀ ਜਾ ਰਹੀ ਹੈ ਅਤੇ ਹਫਤੇ ਵਿਚ ਦੋ ਦਿਨ ਲਗਾਤਾਰ ਅੱਖਾਂ ਦੇ ਮੁਫਤ ਅਪ੍ਰੈਸ਼ਨ ਕੀਤੇ ਜਾ ਰਹੇ ਹਨ।ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਮਰੀਜਾਂ ਨੂੰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੇਵਾਵਾਂ ਅਤੇ ਮੁਫਤ ਅਪ੍ਰੈਸ਼ਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।ਉਨ੍ਹਾ ਇਸ ਸਨਮਾਨ ਬਦਲੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਵਿੱਖ ਵਿਚ ਉਹ ਅੱਖਾਂ ਦੇ ਮਰੀਜਾਂ ਦੀ ਤਨਦੇਹੀ ਨਾਲ ਸੇਵਾ ਕਰਦੇ ਰਹਿਣਗੇ।

No comments

Ads Place