DC ਨੇ ਜਿ਼ਲ੍ਹੇ ਦੀਆਂ ਨਗਰ ਕੌਸਲਾਂ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

BTTNEWS
By -
0

 ਸ੍ਰੀ ਮੁਕਤਸਰ ਸਾਹਿਬ  20 ਸਤੰਬਰ (BTTNEWS)- ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹੇ ਦੀਆਂ ਨਗਰ ਕੌਸਲਾਂ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ।

    ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਰਦੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਅਤੇ ਸਟਰੀਟ ਲਾਈਟਾਂ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸ਼ਹਿਰੀ ਇਲਾਕੇ ਵਿੱਚ ਧੁੰਧਾਂ ਨਾਲ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

   ਇਸ ਮੌਕੇ ਉਹਨਾਂ ਨਗਰ ਕੌਸਲ ਸ੍ਰੀ ਮੁਕਤਸਰ ਸਾਹਿਬ, ਮਲੋਟ,ਗਿੱਦੜਬਾਹਾ ਅਤੇ ਮੰਡੀ ਬਰੀਵਾਲਾ ਵਿਖੇ ਚੱਲ ਰਹੀਆਂ ਸਟਰੀਟ ਲਾਈਟਾਂ ਦਾ ਜਾਇਜਾ ਵੀ ਲਿਆ

  ਡਿਪਟੀ ਕਮਿਸ਼ਨਰ ਨੇ ਸਬੰਧਿਤ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਜਿਹੜੀਆਂ ਸਟਰੀਟ ਲਾਈਟਾਂ ਖਰਾਬ ਹੋ ਚੁੱਕੀਆਂ ਹਨ, ਉਹਨਾਂ ਦੀ ਥਾਂ ਤੇ ਨਵੀਆਂ ਸਟਰੀਟ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਜਿੱਥੇ ਨਵੀਆਂ ਸਟਰੀਟ ਲਾਈਟਾਂ ਦੀ ਜਰੂਰਤ ਹੈ, ਉਸ ਇਲਾਕੇ ਵਿੱਚ ਨਵੀਆਂ ਸਟਰੀਟ ਲਾਈਟਾਂ ਦੀ ਵਿਵਸਥਾ ਕੀਤੀ ਜਾਵੇ।

ਇਸ ਤੋਂ ਇਲਾਵਾ ਸ਼ਹਿਰਾਂ ਵਿੱਚ ਅਵਾਰਾਂ ਪਸੂਆਂ ਨੂੰ ਪਕੜ ਦੇ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਛੱਡਿਆ ਜਾਵੇ ਤਾਂ ਜੋ ਲੋਕਾਂ ਨੂੰ ਅਵਾਰਾਂ ਪਸ਼ੁਆਂ ਦੀ  ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਉਹਨਾਂ ਦੇ ਵਰਤੋ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ ਅਤੇ ਅਧੂਰੇ ਪ੍ਰੋਜੈਕਟਾਂ ਨੂੰ ਨੇਪਰੇ ਚਾੜਿਆਂ ਜਾ ਸਕੇ। ਸਵੱਛ ਭਾਰਤ ਮਿਸ਼ਨ ਨੂੰ ਕਾਮਯਾਬ ਬਨਾਉਣ ਲਈ ਸ਼ਹਿਰਾਂ ਵਿੱਚ ਨਿਰੰਤਰ ਸਫਾਈ ਅਭਿਆਨ ਚਲਾਇਆ ਜਾਵੇ। 

DC ਨੇ ਜਿ਼ਲ੍ਹੇ ਦੀਆਂ ਨਗਰ ਕੌਸਲਾਂ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ


Post a Comment

0 Comments

Post a Comment (0)
3/related/default