ਕਾਂਗਰਸ-ਆਪ ਦਾ 'ਇੰਡੀਆ' ਗਠਜੋੜ ਪੰਜਾਬ ਲਈ ਨੁਕਸਾਨਦੇਹ : ਸ਼ੇਰਗਿੱਲ

BTTNEWS
0

 -ਮਾਨ ਸਰਕਾਰ ਚਾਹੁੰਦੀ ਹੈ ਉਦਯੋਗ ਮੁਕਤ ਪੰਜਾਬ, ਪੰਜਾਬ ਦੀ ਇੰਡਸਟਰੀ ਨੂੰ ਭਿਆਨਕ ਝਟਕੇ ਦੇ ਰਹੀ ਹੈ 'ਆਪਸਰਕਾਰ

ਚੰਡੀਗੜ੍ਹ, 5 ਸਤੰਬਰ (BTTNEWS)-  ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ ਸਰਕਾਰ ਵੱਲੋਂ ਉਦਯੋਗ ਵਿਰੋਧੀ ਫੈਸਲੇ ਲੈਣ ‘ਤੇ ਤਿੱਖਾ ਹਮਲਾ ਕੀਤਾ ਹੈ ਇੱਥੇ ਜਾਰੀ ਇੱਕ ਬਿਆਨ ਵਿੱਚਸ਼ੇਰਗਿੱਲ ਨੇ ਕਿਹਾ ਕਿ ਜਦੋਂ ਤੋਂ ‘ਆਪ’ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈਉਦੋਂ ਤੋਂ ਅਜਿਹੇ ਫੈਸਲੇ ਲਏ ਗਏ ਹਨ ਜੋ ਉਦਯੋਗਿਕ ਖੇਤਰ ਲਈ ਬਹੁਤ ਨੁਕਸਾਨਦੇਹ ਹਨ ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਇੰਡਸਟਰੀ ਵਿਰੋਧੀ ਫੈਸਲਿਆਂ ਕਾਰਨ ਸੂਬੇ ਦੇ ਉਦਯੋਗਪਤੀ ਦੂਜੇ ਸੂਬਿਆਂ ਵਿੱਚ ਜਾਣ ਦੀ ਤਿਆਰੀ ਵਿਚ ਹਨ 

ਕਾਂਗਰਸ-ਆਪ ਦਾ ' ਇੰਡੀਆ ' ਗਠਜੋੜ ਪੰਜਾਬ ਲਈ ਨੁਕਸਾਨਦੇਹ : ਸ਼ੇਰਗਿੱਲ

ਸ਼ੇਰਗਿੱਲ ਨੇ 'ਆਪਸਰਕਾਰ ਦੇ ਕੁਝ ਬਹੁਤ ਹੀ ਗਲਤ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੰਡਸਟਰੀ ਨੂੰ ਸਭ ਤੋਂ ਵੱਡਾ ਝਟਕਾ ਬਿਜਲੀ ਦੀਆਂ ਦਰਾਂ ' ਵਾਧੇ ਕਾਰਨ ਲੱਗਾ ਹੈ  ਉਨ੍ਹਾਂ ਨੂੰ ਕਈ ਉਦਯੋਗਪਤੀਆਂ ਵੱਲੋਂ ਦੱਸਿਆ ਗਿਆ ਹੈ ਕਿ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਚੋਣਾਂ ਤੋਂ ਪਹਿਲਾਂ ਦੇ ਭਰੋਸੇ ਦੇ ਬਾਵਜੂਦ ਜਦੋਂ ਸਲੈਬ ਵਿੱਚ ਹੋਰ ਚਾਰਜਿਜ਼ ਜੋੜ ਦਿੱਤੇ ਜਾਂਦੇ ਹਨਤਾਂ ਇਹ ਦਰ 7 ਤੋਂ 12 ਰੁਪਏ ਪ੍ਰਤੀ ਯੂਨਿਟ ਦੇ ਮੱਧ ਤੱਕ ਪਹੁੰਚ ਜਾਂਦੀ ਹੈ  ਇਹ ਉਦਯੋਗਾਂ ਨਾਲ ਇੱਕ ਭਦੇ ਮਜ਼ਾਕ ਤੋਂ ਇਲਾਵਾ ਹੋਰ ਕੁਝ ਨਹੀਂ ਹੈ
ਇਸੇ ਤਰ੍ਹਾਂ ਬਕਾਇਆ ਵੈਟ ਦੇ ਕੇਸਾਂ ਦਾ ਜ਼ਿਕਰ ਕਰਦਿਆਂਸ਼ੇਰਗਿੱਲ ਨੇ ਕਿਹਾ ਕਿ ਹਜ਼ਾਰਾਂ ਟੈਕਸ ਅਦਾਕਾਰ ਪਿਛਲੇ ਦੋ ਸਾਲਾਂ ਤੋਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ  ਉਨ੍ਹਾਂ ਖ਼ੁਲਾਸਾ ਕੀਤਾ ਕਿ ਜੁਲਾਈ ਦੇ ਆਖ਼ਰੀ ਹਫ਼ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਸੀ ਕਿ ਸਾਰੇ ਬਕਾਇਆ ਵੈਟ ਕੇਸਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾਪਰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਸਨਅਤਕਾਰ ਨੋਟੀਫਿਕੇਸ਼ਨ ਦੀ ਉਡੀਕ ਕਰ ਰਹੇ ਹਨ
ਸ਼ੇਰਗਿੱਲਜੋ ਕਿ ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਵੀ ਹਨਨੇ ਕਿਹਾ ਕਿ ਸੱਤਾ ' ਆਉਣ ਤੋਂ ਪਹਿਲਾਂ 'ਆਪਨੇ ਉਦਯੋਗਿਕ ਭਾਈਚਾਰੇ ਨਾਲ 'ਇੰਸਪੈਕਟਰੀ ਰਾਜਖਤਮ ਕਰਨ ਦਾ ਵਾਅਦਾ ਕੀਤਾ ਸੀਪਰ ਸੱਤਾ ਸੰਭਾਲਣ ਤੋਂ ਬਾਅਦ ਉਹ ਇਸ ਵਾਅਦੇ ਨੂੰ ਸੌਖਿਆਂ ਹੀ ਭੁੱਲ ਗਏ ਹਨ  ਇਸ ਸਬੰਧ ਵਿੱਚ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕੀਤੇ ਜਾਣ ਦੀ ਇੱਕ ਹੋਰ ਉਦਾਹਰਨ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਲਾਰਜ ਸਪਲਾਈ (ਐਲਐਸਵਾਲੀਆਂ ਫੈਕਟਰੀਆਂ ਵਿੱਚ ਪਾਵਰ ਕੁਆਲਿਟੀ ਮੀਟਰ (ਪੀਕਿਊਐਮਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਜਦਕਿ ਸਨਅਤਕਾਰਾਂ ਅਨੁਸਾਰ ਉਕਤ ਫੈਸਲਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈਕਿਉਂਕਿ ਇਨ੍ਹਾਂ ਮੀਟਰਾਂ ਦੀ ਕੀਮਤ ਸਾਢੇ ਤਿੰਨ ਲੱਖ ਤੋਂ ਚਾਰ ਲੱਖ ਰੁਪਏ ਤੱਕ ਹੈਜਿਸਨੂੰ ਅਦਾ ਕਰਨਾ ਹਰ ਕਿਸੇ ਲਈ ਸੰਭਵ ਨਹੀਂ ਹੈ |
ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਸਨਅਤੀ ਜ਼ਮੀਨਾਂ ਦੀਆਂ ਕੀਮਤਾਂ ਪਹਿਲਾਂ ਹੀ ਬਹੁਤ ਉੱਚੀਆਂ ਹਨਪਰ ਇਸ ਤੱਥ ਨੂੰ ਨਜਰਅੰਦਾਜ ਕਰਦੇ ਜ਼ਮੀਨਾਂ ਦੀਆਂ ਰਾਖਵੀਆਂ ਕੀਮਤਾਂ ਵਿੱਚ 50 ਫੀਸਦੀ ਦਾ ਹੋਰ ਵਾਧਾ ਗੈਰ-ਵਾਜਬ ਹੈਜੋ ਨਵੇਂ ਨਿਵੇਸ਼ ਪ੍ਰਾਪਤ ਕਰਨ ਵਿੱਚ ਵੱਡੀ ਰੁਕਾਵਟ ਵਜੋਂ ਕੰਮ ਕਰੇਗਾ ਮੁੱਖ ਮੰਤਰੀ ਨੂੰ ਆਪਣੇ ਤਰੀਕਿਆਂ ਨੂੰ ਸੁਧਾਰਨ ਲਈ ਸੁਚੇਤ ਕਰਦਿਆਂਸ਼ੇਰਗਿੱਲ ਨੇ ਕਿਹਾ ਕਿ ਜੇਕਰ ਸੁਧਾਰਾਤਮਕ ਕਦਮ ਨਾ ਚੁੱਕੇ ਗਏ ਅਤੇ ਉਦਯੋਗਾਂ ਨਾਲ ਸਬੰਧਤ ਮੁੱਦਿਆਂ ਨੂੰ ਜਲਦੀ ਹੱਲ ਨਾ ਕੀਤਾ ਗਿਆਤਾਂ ਉਹ ਦਿਨ ਦੂਰ ਨਹੀਂ ਜਦੋਂ ਮੌਜੂਦਾ ਉਦਯੋਗ ਹੌਲੀ-ਹੌਲੀ ਬੰਦ ਹੋ ਜਾਣਗੇ
ਮਾਨ ਨੂੰ 'ਅਖਬਾਰੀ ਮੁੱਖ ਮੰਤਰੀਕਰਾਰ ਦਿੰਦਿਆਂਸ਼ੇਰਗਿੱਲ ਨੇ ਕਿਹਾ ਕਿ ਭਾਵੇਂ ਸਨਅਤਕਾਰ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ ਲਈ ਉਦਯੋਗ ਮੰਤਰੀ ਨਾਲ ਆਹਮੋ-ਸਾਹਮਣੇ ਦੀ ਮੀਟਿੰਗ ਕਰਵਾਉਣ ਲਈ ਜ਼ੋਰਦਾਰ ਯਤਨ ਕਰ ਰਹੇ ਹਨਪਰ ਹੁਣ ਤੱਕ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਸਾਬਤ ਹੋਈਆਂ ਹਨ  ਅਜਿਹਾ ਇਸ ਲਈ ਕਿਉਂਕਿ ਉਦਯੋਗ ਵਿਭਾਗ ਖੁਦ ਮੁੱਖ ਮੰਤਰੀ ਕੋਲ ਹੈਜੋ ਆਪਣੇ ਖੁਦ ਦੇ ਪ੍ਰਚਾਰ ਅਤੇ ਚੋਣਾਂ ਵਾਲੇ ਸੂਬਿਆਂ ਦੇ ਦੌਰੇ ' ਰੁੱਝੇ ਹੋਏ ਹਨ
ਭਾਜਪਾ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਉਦਯੋਗਪਤੀਆਂਖਾਸ ਤੌਰ 'ਤੇ ਲੁਧਿਆਣਾ ਦੇ ਉਦਯੋਗਿਕ ਹੱਬ ਦੇ ਉਦਯੋਗਪਤੀਆਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2022 ਵਿੱਚ ਨਵੇਂ ਨਿਵੇਸ਼ਕਾਂ ਨੂੰ ਦਿੱਤੇ ਗਏ ਪ੍ਰੋਤਸਾਹਨ ਦੇ ਵਿਚਾਲੇ ਪੰਜਾਬ ਵਿੱਚ ਮੌਜੂਦਾ ਉਦਯੋਗਾਂ ਨੂੰ ਛੱਡ ਦਿੱਤਾ ਗਿਆ ਹੈ  ਇਹ ਮੌਜੂਦਾ ਉਦਯੋਗ ਲਈ ‘ਵਿਨਾਸ਼ਕਾਰੀ ਸਾਬਤ ਹੋਵੇਗਾ


Post a Comment

0Comments

Post a Comment (0)