'ਸ਼ਹੀਦ ਭਗਤ ਸਿੰਘ' ਦੇ ਜਨਮ ਦਿਵਸ ਤੇ 'ਮੈਰਾਥਨ -ਦੌੜ', ਰਿਵਿਊ ਮੀਟਿੰਗ

BTTNEWS
0

 - ਮੈਰਾਥਨ ਦੌੜ  ਵਿੱਚ ਲਿਆ ਜਾਵੇ ਵੱਧ ਤੋਂ ਵੱਧ ਭਾਗ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 22 ਸਤੰਬਰ (BTTNEWS)- ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਮੈਰਾਥਨ ਦੌੜ ਦਾ ਆਯੋਜਨ ਕਰਨ ਲਈ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ 2023 ਨੂੰ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ  ਮੈਰਾਥਨ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ।

'ਸ਼ਹੀਦ ਭਗਤ ਸਿੰਘ' ਦੇ ਜਨਮ ਦਿਵਸ ਤੇ 'ਮੈਰਾਥਨ -ਦੌੜ', ਰਿਵਿਊ ਮੀਟਿੰਗ

  ਉਹਨਾਂ ਅੱਗੇ ਦੱਸਿਆ ਕਿ ਇਹ ਮੈਰਾਥਨ ਦੌੜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 6.00 ਵਜੇ ਸ਼ੁਰੂ ਹੋਵੇਗੀ ਜੋ ਸ਼ਹਿਰ ਵਿੱਚੋਂ ਗੁਜ਼ਰਦੀ ਹੋਈ ਵਾਪਸ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਸਮਾਪਤ ਹੋਵੇਗੀ।

                        ਇਸ ਮੈਰਾਥਨ ਦੌੜ ਵਿੱਚ ਚਾਹਵਾਨ ਖਿਡਾਰੀ, ਯੁਵਕ, ਯੁਵਤੀਆਂ, ਸਕੂਲੀ ਬੱਚੇ, ਸਰਕਾਰੀ ਕਰਮਚਾਰੀ ਅਤੇ ਸੀਨੀਅਰ ਨਾਗਰਿਕ 10 ਕਿਲੋਮੀਟਰ, 5 ਕਿਲੋਮੀਟਰ ਅਤੇ 2 ਕਿਲੋਮੀਟਰ ਦੌੜ ਵਿੱਚ ਭਾਗ ਲੈ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤਾ ਕਿ ਮੈਰਾਥਨ-ਦੌੜ ਮੌਕੇ
ਪੀਣ ਵਾਲਾ ਸਾਫ ਸੁਥਰਾ ਪਾਣੀ, ਸਜਾਵਟੀ ਝੰਡੇ, ਪਾਣੀ ਦਾ ਛੜਕਾਅ ਅਤੇ ਸਾਫ-ਸਫਾਈ ਦੀ ਵਿਵਸਥਾ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ  ਸਮਾਜ ਸੇਵੀ ਸੰਸਥਾਵਾਂ, ਵਿਦਿਅਕ ਅਦਾਰਿਆ, ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੈਰਾਥਨ ਦੌੜ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਵੱਧ ਤੋਂ ਵੱਧ ਭਾਗ ਲਿਆ ਜਾਵੇ ਤਾਂ ਜੋ ਸਮਾਜ ਵਿੱਚ ਫੈਲੀਆਂ ਹੋਈਆ ਨਸ਼ੇ ਵਰਗੀਆਂ ਭੈੜੀਆਂ ਅਲਾਮਤਾ ਨੂੰ ਖਤਮ ਕੀਤਾ ਜਾ ਸਕੇ ਅਤੇ ਨਰੋਏ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੀ ਨੌਜਵਾਨ ਪੀੜ੍ਹੀ ਅਤੇ ਸੀਨੀਅਰ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਸ ਮੈਰਾਥਨ-ਦੌੜ ਵਿੱਚ ਭਾਗ ਲੈਣ ਲਈ ਲਿੰਕ https://forms.gle/D3xfySepCVAgnsFMAਤੇ ਜਾ ਕੇ ਆਪਣੇ ਨਾਮ ਦੀ ਰਜਿਸਟਰੇਸ਼ਨ ਕਰਵਾਈ ਜਾਵੇ।

Post a Comment

0Comments

Post a Comment (0)