- ਢੋਸੀਵਾਲ ਤੇ ਹੋਰਨਾਂ ਵੱਲੋਂ ਦੁੱਖ ਪ੍ਰਗਟ -
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (BTTNEWS)- ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਜਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਦੇ ਸਤਿਕਾਰ ਯੋਗ ਮਾਤਾ ਸੁਰਜੀਤ ਕੌਰ (91) ਧਰਮ ਪਤਨੀ ਸਵ: ਵੀਰ ਸਿੰਘ ਪੰਜ ਕੁ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। ਉਹ ਆਪਣੇ ਪਿਛੇ ਦੋ ਪੁੱਤਰ ਅਤੇ ਚਾਰ ਪੁਤਰੀਆਂ (ਸਾਰੇ ਸ਼ਾਦੀ ਸ਼ੁਦਾ) ਸਮੇਤ ਪੋਤਰੇ, ਪੜਪੋਤਰੇ, ਦੋਹਤੇ ਅਤੇ ਪੜਦੋਹਤਿਆਂ ਸਮੇਤ ਭਰਿਆ ਪੂਰਾ ਪਰਿਵਾਰ ਛੱਡ ਗਏ ਹਨ। ਮਾਤਾ ਜੀ ਦੇ ਅਕਾਲ ਚਲਾਣੇ ’ਤੇ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਜਿਲ੍ਹਾ ਪ੍ਰੈਸ ਸਕੱਤਰ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ, ਸਮੇਤ ਵਾਇਸ ਚੇਅਰਮੈਨ ਹਰਦੇਵ ਸਿੰਘ, ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਕੈਸ਼ੀਅਰ ਬੋਹੜ ਸਿੰਘ ਥਾਂਦੇਵਾਲਾ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਵ: ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਆਉਂਦੀ 24 ਸਤੰਬਰ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮਚਾਕੀ ਕਲਾਂ ਦੇ ਸੰਤਾਂ ਵਾਲੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12:00 ਤੋਂ 1:00 ਵਜੇ ਤੱਕ ਪਵੇਗਾ।
ਸਵ: ਮਾਤਾ ਸੁਰਜੀਤ ਕੌਰ ਦੀ ਫਾਇਲ ਫੋਟੋ। |